Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

189 ਕਰੋੜ ਰੁਪਏ ਦੇ ਕਸਟਮ ਚੋਰੀ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਦਾਲਤ ਨੇ ਡੀਆਰਆਈ ਹਿਰਾਸਤ ਨੂੰ ਮਨਜ਼ੂਰੀ ਦੇ ਦਿੱਤੀ

PIB, DRI Zonal Unit, Ludhiana

Web Admin

Web Admin

5 Dariya News

ਲੁਧਿਆਣਾ , 21 Jul 2025

Last updated on: Jul 21, 2025, 18:25 IST

ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਅਧਾਰ 'ਤੇ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ), ਜ਼ੋਨਲ ਯੂਨਿਟ ਲੁਧਿਆਣਾ ਨੇ 189 ਕਰੋੜ ਰੁਪਏ ਦੇ ਕਸਟਮ ਚੋਰੀ ਮਾਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਲੁਧਿਆਣਾ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ, ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ 20.07.2025 ਨੂੰ ਅੱਗੇ ਦੀ ਪੁੱਛਗਿੱਛ ਲਈ ਉਸ ਨੂੰ  ਡੀਆਰਆਈ ਦੀ ਹਿਰਾਸਤ ਵਿੱਚ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ। 

ਦੋਸ਼ੀ ਪਿਛਲੇ ਇੱਕ ਸਾਲ ਤੋਂ ਫਰਾਰ ਸੀ। ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਤਿੰਨ ਫਰਮਾਂ ਦੇ ਜਾਅਲੀ ਮਾਲਕਾਂ ਰਾਹੀਂ ਕਸਟਮਜ਼ ਬਾਂਡਡ ਵੇਅਰਹਾਊਸਾਂ ਤੋਂ ਡਿਊਟੀ-ਮੁਕਤ ਆਯਾਤ ਵਸਤੂਆਂ ਦੀ ਘਰੇਲੂ ਬਜ਼ਾਰ ਵਿੱਚ ਗੈਰ-ਕਾਨੂੰਨੀ ਸਪਲਾਈ ਕਰ ਰਿਹਾ ਸੀ। ਜਦੋਂ ਕਿ ਬਾਂਡਡ ਵੇਅਰਹਾਊਸ ਲਾਇਸੈਂਸ ਦੀਆਂ ਸ਼ਰਤਾਂ ਦੇ ਅਨੁਸਾਰ, ਇਨ੍ਹਾਂ ਵਸਤੂਆਂ ਦਾ ਉਪਯੋਗ ਸਿਰਫ਼ ਨਿਰਯਾਤ ਲਈ ਉਤਪਾਦਾਂ ਦੇ ਨਿਰਮਾਣ ਵਿੱਚ ਕੱਚੇ ਮਾਲ ਵਜੋਂ ਹੀ ਵਰਤਿਆ ਜਾਣਾ ਸੀ।

ਇਸ ਸਾਰੀ ਧੋਖਾਧੜੀ ਦਾ ਉਦੇਸ਼ ਆਯਾਤ ਵਸਤੂਆਂ 'ਤੇ ਭੁਗਤਾਨਯੋਗ ਡਿਊਟੀ ਤੋਂ ਬਚਣਾ ਸੀ, ਜਿਸ ਨੂੰ ਘਰੇਲੂ ਬਜ਼ਾਰ ਵਿੱਚ ਡਿਊਟੀ ਦਾ ਭੁਗਤਾਨ ਕੀਤੇ ਬਿਨਾਂ ਵੇਚਿਆ ਗਿਆ ਸੀ। ਇਨ੍ਹਾਂ ਵਸਤੂਆਂ 'ਤੇ ਭੁਗਤਾਨਯੋਗ ਕਸਟਮ ਡਿਊਟੀ ਵਸਤੂ ਦੇ ਮੁੱਲ ਦਾ ਲਗਭਗ 100% ਹੁੰਦਾ ਹੈ। ਕੁੱਲ ਮਿਲਾ ਕੇ, ₹189 ਕਰੋੜ ਦੀ ਕਸਟਮ ਡਿਊਟੀ ਚੋਰੀ ਕੀਤੀ ਗਈ। 

ਨਿਰਯਾਤ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ, ਦੋਸ਼ੀਆਂ ਨੇ ਜਾਅਲੀ ਫਰਮਾਂ ਰਾਹੀਂ ਡਿਊਟੀ-ਮੁਕਤ ਵਸਤੂਆਂ ਦੀ ਬਜਾਏ ਹੋਰ ਬਾਹਰੀ ਸਮੱਗਰੀ ਤੋਂ ਬਣੇ ਜਾਅਲੀ ਅਤੇ ਨਕਲੀ ਵਸਤੂਆਂ ਦਾ ਨਿਰਯਾਤ ਕਰਨ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਵਿਸਤ੍ਰਿਤ ਜਾਂਚ ਅਜੇ ਵੀ ਜਾਰੀ ਹੈ।

 

Tags: PIB , DRI Zonal Unit , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD