Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਵੱਡੀ ਕਾਰਵਾਈ ; ਇਕ ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ ਦੋ ਗ੍ਰਿਫਤਾਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 21 Jul 2025

Last updated on: Jul 21, 2025, 18:38 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਟੀਮ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ (ਜਾਂਚ), ਜਯੰਤ ਪੁਰੀ ਏਡੀਸੀਪੀ (ਜਾਂਚ) ਅਤੇ ਪਰਮਜੀਤ ਸਿੰਘ ਏਡੀਸੀਪੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀਆਈਏ ਸਟਾਫ ਸਮੇਤ ਪੁਲਿਸ ਟੀਮ ਵਲੋਂ ਦੋ ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਮੇਤ 2 ਗੈਰ-ਕਾਨੂੰਨੀ ਪਿਸਤੌਲ .32 ਬੋਰ, 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਨੇ ਵੇਰਵਾ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ 18 ਜੁਲਾਈ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਲਿੰਕ ਰੋਡ, ਕੋਟ ਕਾਲਾ, ਨੇੜੇ ਬੋਹੜਵਾਲਾ ਚੌਕ ਵਿਖੇ ਇੱਕ ਨਾਕਾਬੰਦੀ (ਚੈੱਕਪੁਆਇੰਟ) ਦੀ ਕਾਰਵਾਈ ਕਰ ਰਹੀ ਸੀ। ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। 

ਦੋਸ਼ੀ ਦੀ ਪਛਾਣ ਵਿਨੇ ਕੁਮਾਰ ਉਰਫ਼ ਮਿੱਠੂ, ( 34 ਸਾਲ) ਪੁੱਤਰ ਆਸ਼ੀਸ਼ ਪਾਲ ਵਾਸੀ ਮਕਾਨ ਨੰਬਰ 9, ਗਲੀ ਨੰਬਰ 8, ਗੁਰੂ ਨਾਨਕ ਨਗਰ, ਨੇੜੇ ਨਾਗਰਾ ਰੇਲਵੇ ਫਾਟਕ, ਜਲੰਧਰ ਵਜੋਂ ਹੋਈ ਹੈ। ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 115 ਮਿਤੀ 18.07.2025, ਐਨਡੀਪੀਐਸ ਐਕਟ ਦੀ ਧਾਰਾ 21(ਸੀ)-61-85 ਅਧੀਨ ਥਾਣਾ ਕੈਂਟ, ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਉਹਨਾਂ ਨੇ ਅੱਗੇ ਕਿਹਾ ਕਿ ਜਾਂਚ ਦੌਰਾਨ, ਇੱਕ ਹੋਰ ਦੋਸ਼ੀ ਮੇਜਰ ਸਿੰਘ ਉਰਫ਼ ਮੇਜਰ ਪੁੱਤਰ ਜਸਵਿੰਦਰ ਸਿੰਘ ਵਾਸੀ ਮਕਾਨ ਨੰਬਰ 357/6, ਸ਼ਹੀਦ ਬਾਬੂ ਲਾਭ ਸਿੰਘ ਨਗਰ, ਬਸਤੀ ਬਾਵਾ ਖੇਲ, ਜਲੰਧਰ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ। ਉਸਨੂੰ ਮਿਤੀ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੀ ਗ੍ਰਿਫਤਾਰੀ 'ਤੇ ਪੁਲਿਸ ਨੇ ਦੋ ਗੈਰ-ਕਾਨੂੰਨੀ ਪਿਸਤੌਲ (.32 ਬੋਰ) ਦੇ ਨਾਲ-ਨਾਲ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਨਤੀਜੇ ਵਜੋਂ, ਮੁਕੱਦਮੇ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25(1)(ਬੀ), 54, ਅਤੇ 59 ਦਾ ਵਾਧਾ ਜੁਰਮ ਕੀਤਾ ਗਿਆ। ਉਹਨਾਂ ਨੇ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD