Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ

V Neeraja, Special Director General of Police, Cyber Crime, Police, Punjab Police, State Cyber Crime Office, Mohali

Web Admin

Web Admin

5 Dariya News

ਮੋਹਾਲੀ , 21 Jul 2025

Last updated on: Jul 22, 2025, 11:57 IST

ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਤਕਨੀਕੀ ਤਰੱਕੀ ਹੈ।

ਸੈਲਫ-ਸਰਵਿਸ ਕਿਓਸਕ ਨੁਕਸਾਨਦੇਹ, ਪਾਬੰਦੀਸ਼ੁਦਾ ਜਾਂ ਅਸੁਰੱਖਿਅਤ ਐਪਲੀਕੇਸ਼ਨਾਂ ਅਤੇ ਫਾਈਲਾਂ ਤੋਂ ਐਂਡਰਾਇਡ ਅਤੇ ਆਈਓਐਸ ਮੋਬਾਈਲ ਡਿਵਾਈਸਾਂ ਦੇ ਨਾਲ-ਨਾਲ ਯੂਐਸਬੀ ਡਰਾਈਵਾਂ ਅਤੇ ਬਾਹਰੀ ਸਟੋਰੇਜ ਨੂੰ ਸਕੈਨ ਅਤੇ ਸੈਨੀਟਾਈਜ਼ ਕਰਨ ਲਈ ਤਿਆਰ ਕੀਤਾ ਗਿਆ ਹੈ। ਮੋਹਾਲੀ ਦੇ ਫੇਜ਼ 4 ਵਿਖੇ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਕਿਓਸਕ ਨਾਗਰਿਕਾਂ ਲਈ ਇੱਕ ਜਨਤਕ ਪਹਿਲ ਹੈ ਅਤੇ ਇਸਨੂੰ ਸ਼ੁਰੂ ਵਿੱਚ ਚਾਰ ਥਾਵਾਂ- ਮੋਹਾਲੀ, ਸੀਪੀ ਦਫ਼ਤਰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਗਿਆ ਹੈ,ਜਿਸ ਉਪਰੰਤ ਇਸਨੂੰ ਹੋਰ ਜ਼ਿਲ੍ਹਿਆਂ ਵਿੱਚ ਵੀ ਸਥਾਪਤ ਕੀਤਾ ਜਾਵੇਗਾ।

ਲੋਕ ਭਲਾਈ ਅਤੇ ਉਦਯੋਗ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਿਓਸਕ 24 ਘੰਟੇ ਤੇਜ਼, ਸੁਰੱਖਿਅਤ ਅਤੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਹਰੇਕ ਸਕੈਨ ਵਿੱਚ ਸਿਰਫ਼ 2-5 ਮਿੰਟ ਲੱਗਦੇ ਹਨ। ਉਹਨਾਂ ਭਰੋਸਾ ਦਿੱਤਾ ਕਿ ਡੇਟਾ ਲੀਕ ਹੋਣ ਦਾ ਕੋਈ ਖ਼ਤਰਾ ਨਹੀਂ ਹੈ—ਨਾਗਰਿਕ ਮਾਲਵੇਅਰ ਲਈ ਆਪਣੇ ਡਿਵਾਈਸਾਂ ਦੀ ਸੁਰੱਖਿਅਤ ਢੰਗ ਨਾਲ ਜਾਂਚ ਕਰ ਸਕਦੇ ਹਨ ਅਤੇ ਸੰਭਾਵੀ ਜੋਖਮਾਂ ਨੂੰ ਤੁਰੰਤ ਹਟਾ ਸਕਦੇ ਹਨ।

ਉਹਨਾਂ ਨੇ ਜਨਤਾ ਨੂੰ ਸਾਈਬਰ ਅਪਰਾਧਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਸਾਈਬਰ ਅਪਰਾਧ ਹੈਲਪਲਾਈਨ - 1930 ਜਾਂ cybercrime.punjabpolice.gov.in 'ਤੇ 'ਸਾਈਬਰ-ਮਿੱਤਰ' ਚੈਟਬੋਟ ਰਾਹੀਂ ਤੁਰੰਤ ਰਿਪੋਰਟ ਕਰਨ ਲਈ ਕਿਹਾ। ਲੋਕ ਨੁਮਾਇੰਦਿਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਾਈਬਰ ਅਪਰਾਧ ਦੇ ਐਸਪੀ, ਜਸ਼ਨਦੀਪ ਸਿੰਘ ਗਿੱਲ ਨੇ ਕਿਹਾ ਕਿ ਕਿਓਸਕ ਆਈਐਮਈਆਈ ਵੇਰਵਿਆਂ ਤੇ ਸਿਮ ਸਬੰਧੀ ਜਾਣਕਾਰੀ ਦੀ ਪਛਾਣ ਕਰਦਾ ਹੈ ਅਤੇ ਐਪਲੀਕੇਸ਼ਨਾਂ ਤੇ ਅੰਦਰੂਨੀ ਸਟੋਰੇਜ ਦਾ ਤੇਜ਼ੀ ਅਤੇ ਡੂੰਘਾਈ ਨਾਲ ਸਕੈਨ ਕਰਦਾ ਹੈ। 

ਉਹਨਾਂ ਅੱਗੇ ਦੱਸਿਆ ਕਿ ਉਪਭੋਗਤਾ ਸੰਕਰਮਿਤ ਐਪਸ ਨੂੰ ਅਣਇੰਸਟਾਲ ਕਰ ਸਕਦੇ ਹਨ, ਨੁਕਸਾਨਦੇਹ ਫਾਈਲਾਂ ਨੂੰ ਹਟਾ ਸਕਦੇ ਹਨ ਅਤੇ ਸਕੈਨ ਰਿਪੋਰਟਾਂ ਤੁਰੰਤ ਤਿਆਰ ਕਰ ਸਕਦੇ ਹਨ। ਰਿਪੋਰਟ ਉਪਭੋਗਤਾ ਦੇ ਈਮੇਲ 'ਤੇ ਭੇਜੀ ਜਾ ਸਕਦੀ ਹੈ ਜਾਂ ਯੂਐਸਬੀ ਡਿਵਾਈਸ 'ਤੇ ਸਟੋਰ ਕੀਤੀ ਜਾ ਸਕਦੀ ਹੈ। ਸਿਸਟਮ ਉਪਭੋਗਤਾ-ਅਨੁਕੂਲ ਤੇ ਸੁਰੱਖਿਅਤ ਹੋਣ ਦੇ ਨਾਲ-ਨਾਲ ਵਨ ਟੱਚ ਸਕ੍ਰੀਨ ਇੰਟਰਫੇਸ ਜ਼ਰੀਏ ਕੰਮ ਕਰਦਾ ਹੈ।

ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (ਐਨਐਫਐਸਯੂ) ਦੁਆਰਾ ਅਰਿਸ਼ਟੀ ਇਨਫੋ ਲੈਬਜ਼ ਦੇ ਸਹਿਯੋਗ ਨਾਲ ਵਿਕਸਤ ਕੀਤਾ ਗਿਆ ਇਹ ਕਿਓਸਕ ਮਾਲਵੇਅਰ ਵਿਸ਼ਲੇਸ਼ਣ ਆਧੁਨਿਕ ਤਕਨੀਕੀ ਹੁਨਰਾਂ ਦੀ ਲੋੜ ਦੇ ਬਿਨਾਂ ਸਿੱਧੇ ਜਨਤਕ ਖੇਤਰ ਵਿੱਚ ਲਿਆਂਦਾ ਗਿਆ ਹੈ। ਮੋਹਾਲੀ ਸਾਈਬਰ ਕਿਓਸਕ ਨੂੰ ਉਨ੍ਹਾਂ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਹੂਲਤ ਦੇ ਹਿੱਸੇ ਵਜੋਂ ਓਮੈਕਸ ਦੇ ਸਹਿਯੋਗ ਨਾਲ ਸਥਾਪਤ ਕੀਤਾ ਗਿਆ ਹੈ।

ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਮੋਹਾਲੀ, ਲਾਇਨਜ਼ ਕਲੱਬ ਮੋਹਾਲੀ, ਰੈੱਡ ਕਰਾਸ ਮੋਹਾਲੀ, ਰੋਟਰੀ ਕਲੱਬ ਮੋਹਾਲੀ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

 

Tags: V Neeraja , Special Director General of Police , Cyber Crime , Police , Punjab Police , State Cyber Crime Office , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD