Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕਾਂਗਰਸ ਵੱਲੋਂ ਜ਼ਮੀਨ 'ਲੁੱਟ' ਦੀ ਪਾਲਿਸੀ ਵਿਰੁੱਧ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ

ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਹੜੱਪਣ ਨਹੀਂ ਦਿੱਤੀ ਜਾਵੇਗੀ: ਵੜਿੰਗ

Amrinder Singh Raja Warring, Congress, Punjab Congress, Amarinder Singh Raja Warring, Protest, Balbir Singh Sidhu

Web Admin

Web Admin

5 Dariya News

ਮੋਹਾਲੀ , 21 Jul 2025

Last updated on: Jul 22, 2025, 13:26 IST

ਸਰਕਾਰ ਦੀ "ਲੈਂਡ ਪੂਲਿੰਗ" ਪਾਲਿਸੀ ਦਾ ਸਖ਼ਤ ਵਿਰੋਧ ਜਾਰੀ ਰੱਖਦੇ ਹੋਏ, ਕਾਂਗਰਸ ਨੇ ਅੱਜ ਇੱਥੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਏਰੀਆ (ਗਮਾਡਾ) ਦਫਤਰ ਦੇ ਸਾਹਮਣੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸੀਨੀਅਰ ਆਗੂਆਂ ਸਮੇਤ ਹਜ਼ਾਰਾਂ ਪਾਰਟੀ ਵਰਕਰ ਗਮਾਡਾ ਦਫਤਰ ਦੇ ਬਾਹਰ ਇਕੱਠੇ ਹੋਏ ਅਤੇ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨਾਂ ਤੋਂ ਉਨ੍ਹਾਂ ਦੀ ਕੀਮਤੀ ਜ਼ਮੀਨ ਲੁੱਟਣ ਕੋਝੀ ਚਾਲ ਹੈ। ਇਹ ਲੈਂਡ ਪੂਲਿੰਗ ਨਹੀਂ, ਸਗੋਂ ਜ਼ਮੀਨ ਲੁੱਟਣ ਦੀ ਪਾਲਿਸੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇੱਕ ਹਜ਼ਾਰ ਗਜ਼ ਦੇ ਬਦਲੇ ਇੱਕ ਏਕੜ ਕੀਮਤੀ ਜ਼ਮੀਨ ਕੌਣ ਦੇਵੇਗਾ? ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਜਰਬੇ ਤੋਂ ਸਿੱਖਣਾ ਚਾਹੀਦਾ ਸੀ, ਜਿਨ੍ਹਾਂ ਨੂੰ ਆਖਰਕਾਰ ਕਿਸਾਨਾਂ ਦੇ ਦਬਾਅ ਹੇਠ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪਏ।

ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਆਪਣੀ ਜ਼ਮੀਨ ਦੀ ਗੱਲ ਆਉਂਦੀ ਹੈ, ਤਾਂ ਇੱਕ ਕਿਸਾਨ ਉਸਦੀ ਰੱਖਿਆ ਲਈ ਕੁਝ ਵੀ ਕਰ ਸਕਦਾ ਹੈ। ਉਨ੍ਹਾਂ ਨੇ ਨੀਤੀ ਵਿਰੁੱਧ ਲੜਾਈ ਵਿੱਚ ਕਿਸਾਨਾਂ ਨਾਲ ਕਾਂਗਰਸ ਪਾਰਟੀ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਪਾਰਟੀ ਨੇ ਮੁੱਖ ਮੰਤਰੀ ਦੇ ਨਾਂਮ ਇੱਕ ਮੰਗ ਪੱਤਰ ਵੀ ਗਮਾਡਾ ਦੇ ਪ੍ਰਸ਼ਾਸਕ ਨੂੰ ਸੌਂਪਿਆ, ਜਿਸ ਵਿੱਚ ਪਾਲਿਸੀ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਗਈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਪਾਲਿਸੀ ਪੰਜ਼ਾਬ ਲਈ ਵਾਤਾਵਰਣ ਅਤੇ ਆਰਥਿਕ ਤੌਰ 'ਤੇ ਵਿਨਾਸ਼ਕਾਰੀ ਸਿੱਧ ਹੋਵੇਗੀ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਵੜਿੰਗ ਨੇ ਲੈਂਡ ਪੂਲਿੰਗ ਪਾਲਿਸੀ ਪ੍ਰਤੀ ਆਪਣੀ ਪਾਰਟੀ ਦੇ ਵਿਰੋਧ ਨੂੰ ਪੇਸ਼ ਕੀਤਾ ਅਤੇ ਦੁਹਰਾਇਆ ਕਿ ਇਹ 'ਆਪ' ਆਗੂਆਂ ਵੱਲੋਂ ਰਚੀ ਕੀਤੀ ਗਈ ਸਿਰਫ ਇੱਕ "ਜ਼ਮੀਨ ਲੁੱਟ" ਦੀ ਸਾਜ਼ਿਸ਼ ਹੈ। ਸਵਾਲ ਖੜ੍ਹਾ ਹੁੰਦਾ ਹੈ ਕਿ ਇਹ ਕਿਸ ਮਕਸਦ ਲਈ ਹੈ? ਜਦੋਂ ਕਿ ਕਿਤੇ ਵੀ ਕੋਈ ਮੰਗ ਨਹੀਂ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦਾ ਸੁਝਾਅ ਦੇਣ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ (ਅਕਾਲੀ ਅਤੇ ਭਾਜਪਾ) ਹਮੇਸ਼ਾ ਇਕੱਠੇ ਹਨ ਅਤੇ ਆਪਸੀ ਨੇੜਤਾ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਅਹਿਸਾਸ ਹੋ ਗਿਆ ਹੋਵੇਗਾ ਕਿ ਇਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਅਤੇ ਇਹ ਆਪਣੇ ਦਮ 'ਤੇ ਨਹੀਂ ਲੜ ਸਕਦੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਇਕੱਠੇ ਹੋ ਜਾਣ, ਤਾਂ ਵੀ ਉਨ੍ਹਾਂ ਨੂੰ ਕੋਈ ਬਹੁਤਾ ਫ਼ਰਕ ਨਹੀਂ ਪਵੇਗਾ, ਕਿਉਂਕਿ ਦੋਵੇਂ ਪਾਰਟੀਆਂ ਪੰਜਾਬ ਵਿੱਚ ਆਪਣੀ ਜ਼ਮੀਨ ਗੁਆ ਚੁੱਕੀਆਂ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਜ਼ੀਰੋ ਜਮ੍ਹਾ ਜ਼ੀਰੋ ਹਮੇਸ਼ਾ ਜ਼ੀਰੋ ਤੱਕ ਹੀ ਸੀਮਿਤ ਰਹੇਗਾ।

ਇਸ ਮੌਕੇ ਮੌਜੂਦ ਲੋਕਾਂ ਵਿੱਚ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਬਲਬੀਰ ਸਿੰਘ ਸਿੱਧੂ, ਕੈਪਟਨ ਸੰਦੀਪ ਸੰਧੂ, ਨਵਤੇਜ ਚੀਮਾ, ਗੁਰਕੀਰਤ ਕੋਟਲੀ, ਜਸਬੀਰ ਡਿੰਪਾ, ਹਰਮਿੰਦਰ ਗਿੱਲ, ਕੁਲਜੀਤ ਨਾਗਰਾ, ਸਾਧੂ ਸਿੰਘ ਧਰਮਸੋਤ, ਗਗਨਦੀਪ ਸਿੰਘ ਬੌਬੀ, ਗੁਰਸ਼ਰਨ ਕੌਰ ਰੰਧਾਵਾ, ਮੋਹਿਤ ਮਹਿੰਦਰਾ, ਕੁਲਦੀਪ ਵੈਦ, ਕਾਕਾ ਰਣਦੀਪ ਨਾਭਾ, ਰਣਜੀਤ ਸਿੰਘ ਜੀਤੀ ਆਦਿ ਹਾਜਰ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring , Protest , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD