Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੋਹਿੰਦਰ ਭਗਤ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ

ਕਿਹਾ ਸਿਵਲ ਹਸਪਤਾਲ ’ਚ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਵੀ ਘੱਟਣਗੀਆਂ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 21 Jul 2025

Last updated on: Jul 22, 2025, 13:54 IST

ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। 

ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ ਵਿੱਤੀ ਮੁਸ਼ਕਲਾਂ ਵੀ ਘੱਟਣਗੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਦੱਸਿਆ ਕਿ 8 ਬਿਸਤਰਿਆਂ ਵਾਲੇ ਇਸ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਿੱਚ ਦਵਾਈਆਂ, ਆਕਸੀਜ਼ਨ ਸਮੇਤ ਸਮੁੱਚੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹਨ ਅਤੇ ਕੈਂਸਰ ਦੇ ਮਰੀਜ਼ ਹੁਣ ਓਨਕੋਲੋਜੀ ਮਾਹਰ ਡਾਕਟਰ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿਖੇ ਕੀਮੋਥੈਰੇਪੀ ਦੀ ਸਹੂਲਤ ਮੁਫ਼ਤ ਪ੍ਰਾਪਤ ਕਰ ਸਕਦੇ ਹਨ। 

ਉਨ੍ਹਾਂ ਨੇ ਸੈਂਟਰ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਜਲੰਧਰ ਬਠਿੰਡਾ ਤੋਂ ਬਾਅਦ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਵਾਲਾ ਪੰਜਾਬ ਦਾ ਦੂਜਾ ਜ਼ਿਲ੍ਹਾ ਹਸਪਤਾਲ ਬਣ ਗਿਆ ਹੈ। ਇਸ ਪਹਿਲਾਂ ਸ਼੍ਰੀ ਭਗਤ ਨੇ ਸਿਵਲ ਹਸਪਤਾਲ ਵਿਖੇ ਰੋਗੀ ਕਲਿਆਣ ਸਮਿਤੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਸਮਿਤੀ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੀ ਸੀਵਰੇਜ ਪਾਈਪ ਲਾਈਨ, ਬਾਥਰੂਮ ਠੀਕ ਕਰਵਾਉਣ, ਸੁਰੱਖਿਆ ਗਾਰਡ ਵਧਾਉਣ, ਸਫਾਈ ਆਦਿ ਕੰਮਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਸਫਾਈ ਸਬੰਧੀ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਜਲਦ ਹੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਦੀ ਨੁਹਾਰ ਬਦਲਣ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਸਿਵਲ ਹਸਪਤਾਲ ਦੇ ਨਾਲ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਕ੍ਰਿਟੀਕਲ ਕੇਅਰ ਦੀ ਲੋੜ ਵਾਲੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾਂ ਇਲਾਜ ਕਰਵਾਉਣ ਤੋਂ ਰਾਹਤ ਮਿਲੇਗੀ।

ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਰਮਨ ਗੁਪਤਾ, ਐਸ.ਐਮ.ਓ. ਡਾ. ਸੁਰਜੀਤ ਸਿੰਘ, ਡਾ. ਸਤਿੰਦਰ ਬਜਾਜ, ਡਾ. ਪ੍ਰਭਸ਼ਰਨ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਿਤੀ ਦੇ ਮੈਂਬਰ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD