Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਜਾ ਰਿਹਾ ਸਨੇਹਾ- ਸ. ਮਨਜਿੰਦਰ ਸਿੰਘ ਲਾਲਪੁਰਾ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਕੀਤਾ ਗਿਆ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖਡੂਰ ਸਾਹਿਬ/ਤਰਨ ਤਾਰਨ , 21 Jul 2025

Last updated on: Jul 22, 2025, 14:20 IST

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ ਕੋਟ ਮੁਹੰਮਦ ਖਾਨ, ਟਾਂਡਾ, ਜਾਮਾਰਾਏ ਅਤੇ ਲੁਹਾਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼  ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਪ੍ਰੋਗਰਾਮ  ਵਿੱਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀ ਐਸ ਪੀ ਗੋਇੰਦਵਾਲ ਸਾਹਿਬ,  ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ। ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

 ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਸਨ, ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ।  

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਕਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।ਪ੍ਰੋਗਰਾਮ ਦੌਰਾਨ ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਨੇ ਪਿੰਡ ਵਾਸੀਆਂ ਨੂੰ  ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਸਮਾਗਮ ਵਿੱਚ ਸਥਾਨਕ ਲੋਕਾਂ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਸਹੁੰ ਚੁੱਕੀ ਕਿ ਉਹ ਨਸ਼ਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣਗੇ। ਇਸ ਮੌਕੇ ਉਹਨਾਂ ਦੇ ਨਾਲ ਪਾਲ ਸਿੰਘ ਖਾਲਸਾ ਗਿੱਲ ਵੜੈਚ, ਗੁਰਦਿਆਲ ਸਿੰਘ ਭੈਲ, ਬਲਾਕ ਪ੍ਰਧਾਨ, ਬਲਜੀਤ ਸਿੰਘ ਜਰਮਸਤਪੁਰ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ , ਬਲਾਕ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਅਤੇ ਹੋਰ ਪਿੰਡ ਦੇ ਮੋਹਤਬਰ ਆਗੂ ਹਾਜ਼ਰ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD