Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਹੁਨਰ ਦਾ ਵਿਕਾਸ ਕਰਨ ਨੂੰ ਤਰਜੀਹ ਦੇਣ-ਵਿਧਾਇਕ ਬਣਾਂਵਾਲੀ

ਵਿਧਾਇਕ ਬਣਾਂਵਾਲੀ ਵੱਲੋਂ ਹਲਕੇ ਦੇ ਪੰਜ ਪਿੰਡਾਂ 'ਚ ਨਸ਼ਾ ਮੁਕਤੀ ਯਾਤਰਾ ਆਯੋਜਿਤ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 21 Jul 2025

Last updated on: Jul 22, 2025, 15:57 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਚਲਾਈ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਸ਼ਾ ਮੁਕਤ ਸਮਾਜ ਲਈ ਜਨਤਕ ਭਾਗੀਦਾਰੀ ਦੀ ਅਹਿਮ ਲੋੜ ਹੁੰਦੀ ਹੈ। ਹਰ ਨਾਗਰਿਕ ਨੂੰ ਨਸ਼ੇ ਦੇ ਖਾਤਮੇ ਲਈ ਇਕਜੁੱਟ ਹੋਣ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ ਪੰਜ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੌਰਾਨ ਕੀਤਾ।

ਇਸ ਦੌਰਾਨ ਵਿਧਾਇਕ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਜਗਤਗੜ੍ਹ ਬਾਂਦਰਾਂ, ਕੁਸਲਾ, ਕੋਠੇ, ਜਟਾਣਾ ਕਲਾਂ ਅਤੇ ਕੋਟੜਾ ਵਾਸੀਆਂ ਨੂੰ ਇਲਾਕੇ ਵਿਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਵਿਚ ਆਪਣੀ ਰੁਚੀ ਵਧਾਉਣ ਅਤੇ ਆਪਣੇ ਹੁਨਰ ਦਾ ਵਿਕਾਸ ਕਰਨ ਤਾਂ ਜੋ ਇਕ ਚੰਗਾ ਨਾਗਰਿਕ ਬਣ ਕੇ ਸਮਾਜ ਵਿਚ ਆਪਣਾ ਨਾਮ ਬਣਾਇਆ ਜਾ ਸਕੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿਚ ਨਸ਼ਾ ਨਾ ਵਿਕਣ ਦਿੱਤਾ ਜਾਵੇ ਅਤੇ ਪਿੰਡਾਂ ਦੇ ਪਹਿਰੇਦਾਰ ਬਣ ਕੇ ਨਸ਼ਿਆਂ ਖਿਲਾਫ ਡਟ ਕੇ ਖੜ੍ਹਿਆ ਜਾਵੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਗੁਰੂਆਂ, ਪੀਰਾਂ ਤੇ ਸ਼ਹੀਦਾਂ ਦੀ ਧਰਤੀ ਪੰਜਾਬ ਨੂੰ ਮੁੜ ਨਸ਼ਾ ਮੁਕਤ ਬਣਾਇਆ ਜਾ ਸਕੇ।  ਇਸ ਮੌਕੇ ਐਸ.ਐਚ.ਓ ਜੌੜਕੀਆਂ, ਬੀ.ਡੀ.ਪੀ.ਓ ਸਾਹਿਬਾਨ, ਪੰਚਾਇਤ ਅਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ, ਸਰਪੰਚ ਸਾਹਿਬਾਨ, ਸਮੂਹ ਪੰਚਾਇਤਾਂ, ਪਿੰਡਾਂ ਦੇ ਅਹੁਦੇਦਾਰ ਸਾਹਿਬਾਨ,ਕਲੱਬਾਂ ਦੇ ਨੌਜਵਾਨ, ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD