Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਇਕ ਡਾ. ਚਰਨਜੀਤ ਸਿੰਘ ਨੇ ਬੰਦੇ ਮਾਹਲ ਕਲਾਂ, ਮਾਹਲਾਂ, ਮਨਸੁਹਾ ਬੜਾ, ਭੈਣੀ, ਬੜੀ ਝੱਲੀਆਂ ਤੇ ਸਾਲਾਪੁਰ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 21 Jul 2025

Last updated on: Jul 22, 2025, 16:22 IST

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣ ਦੀ ਸਹੁੰ ਚੁਕਾਈ। ਵਿਧਾਇਕ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਕਰਦਿਆਂ ਬੰਦੇ ਮਾਹਲ ਕਲਾਂ (ਗੋਬਿੰਦਪੁਰ, ਸੰਗਤਪੁਰ), ਮਾਹਲਾਂ (ਛੋਟੀ ਝੱਲੀਆਂ), ਮਨਸੁਹਾ ਬੜਾ (ਮਨਸੁਹਾ ਛੋਟਾ, ਭਾਓਵਾਲ), ਭੈਣੀ (ਚੌਂਤਾ ਖੁਰਦ), ਬੜੀ ਝੱਲੀਆਂ (ਭੱਕੂ ਮਾਜਰਾ, ਬਾਲਸੰਡਾ) ਅਤੇ ਸਾਲਾਪੁਰ (ਦੁਲਚੀ ਮਾਜਰਾ, ਪਥਰੇੜੀ ਜੱਟਾਂ) ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਅਹਿਦ ਲੈਣ ਲਈ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਦਾਖਲ ਹੋਣ 'ਤੇ ਪੂਰਨ ਪਾਬੰਦੀ ਲਾਉਣਗੇ, ਕਿਸੇ ਵੀ ਨਸ਼ਾ ਤਸਕਰ ਦੀ ਜਮਾਨਤ ਨਹੀਂ ਦੇਣਗੇ। ਉਣ ਦੱਸਿਆ ਕਿ ਹੁਣ ਪੰਜਾਬ ਪੁਲਿਸ ਵੱਲੋਂ ਨਸ਼ਾ ਵੇਚਣ/ਸਪਲਾਈ ਕਰਨ ਵਾਲੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਲਈ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਪੁਰੀ ਖੁੱਲ ਦਿੱਤੀ ਗਈ ਹੈ। 

ਨਸ਼ਿਆਂ ਵਿਰੁੱਧ ਦੇਰੀ ਨਾਲ ਕੀਤੀ ਜਾ ਰਹੀ ਕਾਰਵਾਈ ਦੇ ਸਬੰਧ ਵਿੱਚ ਉਨ੍ਹਾ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਨੂੰ ਓਟ ਕਲੀਨਿਕਾਂ, ਨਸ਼ਾ ਛੁਡਾਉ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਇਸ ਦਲਦਲ ਵਿੱਚੋਂ ਬਾਹਰ ਕੱਢਣ ਦੇ ਉਪਰਾਲੇ ਕੀਤੇ ਗਏ।ਇਸ ਤੋਂ ਇਲਾਵਾ ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਨਸ਼ੇ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਮਿਸਾਲੀ ਸਜਾਵਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਨੂੰ ਦਿੱਤਾ ਗਿਆ ਸਮਰਥਨ, ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ ਕਰ ਲਿਆ ਹੈ ਤੇ ਹੁਣ ਨਸ਼ਿਆਂ ਦਾ ਖਾਤਮਾ ਯਕੀਨੀ ਹੈ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ।ਇਸ ਮੌਕੇ ਐਸਐਚਓ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਰਾਜਿੰਦਰ ਸਿੰਘ ਰਾਜਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD