Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਸੀਕਾ/ਬੈਨਾਮਾ ਲਿਖਣ ਦੇ ਨਾਮ 'ਤੇ ਕੋਈ ਓਵਰਚਾਰਜਿੰਗ ਜਾਂ ਸਬ ਰਜਿਸਟਰਾਰਾਂ ਜਾਂ ਸਟਾਫ ਦੇ ਨਾਮ 'ਤੇ ਪੈਸੇ ਦੀ ਮੰਗ ਸਹਿਣ ਨਹੀਂ ਕੀਤੀ ਜਾਵੇਗੀ - ਦਿਵਿਆ ਪੀ

ਐਸ ਡੀ ਐਮ ਦਿਵਿਆ ਪੀ ਨੇ ਵਸੀਕਾ ਨਵੀਸਾਂ ਅਤੇ ਸਬ ਰਜਿਸਟਰਾਰਾਂ ਨੂੰ ਮੀਟਿੰਗਾਂ ਦੌਰਾਨ ਕੀਤਾ ਸਪੱਸ਼ਟ ਕੀਤਾ

Divya P, Sub Divisional Magistrate, SDM Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 22 Jul 2025

Last updated on: Jul 22, 2025, 17:42 IST

ਖਰੜ ਸਬ ਡਿਵੀਜ਼ਨ ਦੇ ਸਬ ਰਜਿਸਟਰਾਰ ਦਫਤਰਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਉਪ ਮੰਡਲ ਮੈਜਿਸਟਰੇਟ, ਸ਼੍ਰੀਮਤੀ ਦਿਵਿਆ ਪੀ ਨੇ ਸਪੱਸ਼ਟ ਕੀਤਾ ਹੈ ਕਿ ਵਸੀਕਾ ਨਵੀਸਾਂ ਦੁਆਰਾ ਕਿਸੇ ਵੀ ਤਰ੍ਹਾਂ ਦੀ ਓਵਰਚਾਰਜਿੰਗ ਜਾਂ ਸਬ ਰਜਿਸਟਰਾਰਾਂ ਦੇ ਨਾਮ 'ਤੇ ਪੈਸੇ ਦੀ ਮੰਗ ਦੀਆਂ ਸ਼ਿਕਾਇਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸਬ ਡਿਵੀਜ਼ਨ ਖਰੜ ਦੇ ਸਬ ਰਜਿਸਟਰਾਰਾਂ ਅਤੇ ਡੀਡ ਰਾਈਟਰਾਂ ਦੇ ਨੁਮਾਇੰਦਿਆਂ ਦੀਆਂ ਵੱਖ-ਵੱਖ ਮੀਟਿੰਗਾਂ ਕਰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ਅਨੁਸਾਰ, ਸਬ ਡਿਵੀਜ਼ਨ ਪ੍ਰਸ਼ਾਸਨ ਮਾਲ ਵਿਭਾਗ ਦੁਆਰਾ ਨਿਰਧਾਰਤ ਚਾਰਜਾਂ 'ਤੇ ਮਾਲ ਮਹਿਕਮੇ/ਡੀਡ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

 ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟਰੀ ਨੇ ਦਸਤਾਵੇਜ਼ਾਂ ਅਤੇ ਪ੍ਰਕਿਰਿਆ ਨੂੰ ਔਨਲਾਈਨ ਬਣਾ ਕੇ ਡੀਡ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸਰਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਹਿਲਾਂ ਹੀ ਡੀਡ ਰਜਿਸਟ੍ਰੇਸ਼ਨ (ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਵਾਉਣਾ, ਨਿਯੁਕਤੀ, ਸਟੈਂਪ ਡਿਊਟੀ ਦਾ ਭੁਗਤਾਨ ਅਤੇ ਹੋਰ ਖਰਚੇ),

ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ), ਰਪਟਾਂ ਦੀ ਐਂਟਰੀ ਲਈ ਬੇਨਤੀ (ਅਦਾਲਤੀ ਹੁਕਮਾਂ, ਬੈਂਕ ਕਰਜ਼ਿਆਂ / ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ / ਗਿਰਵੀਨਾਮੇ ਦੀ ਸਮਾਪਤੀ ਨਾਲ ਸਬੰਧਤ), ਫਰਦ ਬਦਰ (ਰਿਕਾਰਡ ਵਿੱਚ ਦਰੁਸਤੀ) ਲਈ ਬੇਨਤੀ ਅਤੇ ਫਰਦ ਤੇ ਡਿਜੀਟਲ ਦਸਤਖਤ ਲਈ ਬੇਨਤੀ ਆਦਿ ਸੇਵਾਵਾਂ  ਸੇਵਾ ਕੇਂਦਰਾਂ ਰਾਹੀਂ ਵੀ ਸ਼ੁਰੂ ਕਰ ਚੁੱਕਾ ਹੈ। ਇਸ ਤੋਂ ਇਲਾਵਾ ਘਰ ਜਾ ਕੇ ਸੇਵਾਵਾਂ ਦੇਣ ਦੇ ਉਪਰਾਲੇ ਵਜੋਂ ਟੋਲ ਫ੍ਰੀ ਨੰਬਰ 1076 'ਤੇ ਡਾਇਲ ਕਰਕੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਮੀਟਿੰਗ ਵਿੱਚ ਭ੍ਰਿਸ਼ਟਾਚਾਰ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦਿਆਂ ਸਾਰੇ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਜਾਂ ਗਲਤ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਵਿਅਕਤੀ ਨੂੰ ਸਖ਼ਤ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਮੁਅੱਤਲੀ ਅਤੇ ਐਫ ਆਈ ਆਰ ਦਰਜ ਕਰਨਾ ਸ਼ਾਮਲ ਹੈ।

ਮੀਟਿੰਗਾਂ ਵਿੱਚ ਸ਼ਾਮਿਲ ਸਨ ਰਜਿਸਟਰਾਰਾਂ ਵਿੱਚ ਸ਼੍ਰੀਮਤੀ ਰਮਨਦੀਪ ਕੌਰ, ਐਸ ਆਰ ਮਾਜਰੀ, ਸੋਹਣ ਸਿੰਘ, ਐਸ ਆਰ ਘੜੂੰਆਂ, ਅੰਕੁਸ਼ ਕਾਲੜਾ, ਐਸ ਆਰ-1 ਖਰੜ,ਅਤੇ ਅੰਕੁਸ਼ ਅੰਗੁਰਾਲ, ਐਸ ਆਰ-2, ਖਰੜ ਸ਼ਾਮਲ ਸਨ।

 

Tags: Divya P , Sub Divisional Magistrate , SDM Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD