Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬ੍ਰਮ ਸ਼ੰਕਰ ਜਿੰਪਾ ਨੇ ਮਾਨਵਤਾ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Jeevan Jyot Kaur, Neena Mittal

Web Admin

Web Admin

5 Dariya News

ਚੰਡੀਗੜ੍ਹ , 22 Jul 2025

Last updated on: Jul 22, 2025, 17:48 IST

ਵਿਧਾਇਕ ਹੁਸ਼ਿਆਰਪੁਰ ਅਤੇ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਸ਼ਿਵ ਦੇਵ ਰਾਓ ਸ਼ਿਸ਼ੂ ਸਿੱਖਿਆ ਕੇਂਦਰ ਹਾਈ ਸਕੂਲ, ਮਾਨਵਤਾ ਮੰਦਿਰ, ਹੁਸ਼ਿਆਰਪੁਰ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅੱਜ ਇਕ ਵਿਸ਼ੇਸ਼ ਵਿਦਿਅਕ ਟੂਰ ‘ਤੇ ਚੰਡੀਗੜ੍ਹ ਲਿਜਾਇਆ ਗਿਆ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਅਤੇ ਹਰਿਆਣਾ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਲੋਕਤੰਤਰੀ ਪ੍ਰਕਿਰਿਆ ਦੀਆਂ ਬਾਰੀਕੀਆਂ ਨੂੰ ਨੇੜਿਓਂ ਦੇਖਿਆ ਅਤੇ ਸਮਝਿਆ। 

ਇਸ ਦੌਰਾਨ ਵਿਧਾਇਕਾ ਜੀਵਨਜੋਤ ਕੌਰ ਅਤੇ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਸਕੂਲ ਦੇ  ਪ੍ਰਿੰਸੀਪਲ ਤਰਸੇਮ ਸ਼ਰਮਾ ਤੇ ਸਟਾਫ਼ ਵੀ ਮੌਜੂਦ ਸੀ। ਇਸ ਮਹੱਤਵਪੂਰਨ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਪੀਕਰ ਦੇ ਚੈਂਬਰ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਚੈਂਬਰ, ਵਿਰੋਧੀ ਧਿਰ ਦੇ ਨੇਤਾ ਦੇ ਦਫ਼ਤਰ, ਮੀਡੀਆ ਗੈਲਰੀ ਅਤੇ ਲਾਇਬ੍ਰੇਰੀ ਸਮੇਤ ਕਈ ਮਹੱਤਵਪੂਰਨ ਥਾਵਾਂ 'ਤੇ ਲਿਜਾਇਆ ਗਿਆ, ਜਿਸ ਰਾਹੀਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਇਤਿਹਾਸ, ਢਾਂਚੇ ਅਤੇ ਕਾਰਜਸ਼ੈਲੀ ਬਾਰੇ ਅਸਲ ਤਜ਼ਰਬਾ ਮਿਲਿਆ।

ਦੌਰੇ ਤੋਂ ਬਾਅਦ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਦਾ ਵੀ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ ਅਤੇ ਆਪਸੀ ਗੱਲਬਾਤ ਰਾਹੀਂ  ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਸ਼ਰਮਾ ਅਤੇ ਹੋਰ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਹੁਸ਼ਿਆਰਪੁਰ ਦੇ ਵਿਦਿਆਰਥੀ ਵਿਧਾਨ ਸਭਾ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਅਤੇ ਇਹ ਜਾਣਨ ਕਿ ਪੰਜਾਬ ਸਰਕਾਰ ਵੱਲੋਂ ਕੰਮ ਕਿਵੇਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ, ਪ੍ਰਸ਼ਾਸਨਿਕ ਕੰਮ-ਕਾਜ ਅਤੇ ਨਾਗਰਿਕ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ। 

ਸਕੂਲ ਦੇ ਵਿਦਿਆਰਥੀ ਵੀ ਇਸ ਦੌਰੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਦਿਖਾਈ ਦਿੱਤੇ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Jeevan Jyot Kaur , Neena Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD