Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਚੰਦ ਸਿੰਘ ਬਰਸਟ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਗਿਆ ਧੰਨਵਾਦ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਮੋਹਾਲੀ , 22 Jul 2025

Last updated on: Jul 22, 2025, 17:53 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਅਹਿਮ ਫੈਸਲੇ ਲੈਦਿਆਂ ਹੋਇਆ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਮੰਨਿਆ ਗਿਆ ਹੈ, ਜਿਸਦੇ ਲਈ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਮੁੱਖ ਦਫ਼ਤਰ ਵਿਖੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੁਲਾਕਾਤ ਕੀਤੀ ਗਈ। 

ਇਸ ਮੌਕੇ ਮੁਲਾਜਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਯੂਨੀਅਨ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਬਾਰੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੂੰ ਜਾਣੂ ਕਰਵਾਇਆ ਗਿਆ, ਜਿਨ੍ਹਾਂ ਦਾ ਚੇਅਰਮੈਨ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਹ ਫੈਸਲੇ ਬੋਰਡ ਦੀ ਕਾਰਗੁਜਾਰੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਹੋਰ ਕਦਮ ਹਨ। 

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਮੁਲਾਜਮਾਂ ਦੇ ਹੱਕ ਵਿੱਚ ਖੜੇ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਉਹ ਮੁਲਾਜਮਾਂ ਦੇ ਹਿੱਤਾਂ ਨੂੰ ਹਮੇਸ਼ਾ ਉੱਪਰ ਰੱਖਦੇ ਹਨ ਅਤੇ ਭਵਿੱਖ ਵਿੱਚ ਵੀ ਮੁਲਾਜਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਹ ਮੁਲਾਜਮਾਂ ਦੀ ਭਲਾਈ ਲਈ ਕਾਰਜਸ਼ੀਲ ਰਹਿਣਗੇ। ਯੂਨੀਅਨ ਮੈਂਬਰਾਂ ਨੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲੇ ਕਰਮਚਾਰੀਆਂ ਦੇ ਮਨੋਬਲ ਨੂੰ ਵਧਾਉਣਗੇ। 

ਮਾਰਕਿਟ ਕਮੇਟੀਆਂ ਦਾ ਸਿੱਧਾ ਸਬੰਧ ਕਿਸਾਨਾਂ, ਆੜ੍ਹਤੀਆਂ ਤੇ ਮਜਦੂਰਾਂ ਨਾਲ ਹੁੰਦਾ ਹੈ, ਇਸ ਲਈ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦੇਣਗੇ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੇਅਰਮੈਨ, ਪੰਜਾਬ ਮੰਡੀ ਬੋਰਡ ਤੋਂ ਜਦੋਂ ਵੀ ਮਿਲਣ ਲਈ ਸਮਾਂ ਮੰਗਿਆ ਜਾਂਦਾ ਹੈ ਤਾਂ ਉਹਨਾਂ ਵੱਲੋਂ ਤੁਰੰਤ ਸਮਾਂ ਦੇ ਦਿੱਤਾ ਜਾਂਦਾ ਹੈ ਅਤੇ ਮੰਗਾਂ ਤੇ ਬਹੁਤ ਵਿਸਥਾਰ ਵਿੱਚ ਵਿਚਾਰ ਕੀਤਾ ਜਾਂਦਾ ਹੈ। 

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਚੰਗੀ ਕਾਰਗੁਜਾਰੀ ਕੀਤੀ ਜਾ ਰਹੀ ਹੈ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD