Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 288 ਮੁਕੱਦਮੇ ਦਰਜ ਕਰਕੇ 452 ਨਸ਼ਾ ਤਸਕਰਾਂ ਕੀਤੇ ਗ੍ਰਿਫਤਾਰ

Harcharan Singh Bhullar, DIG Rupnagar Range, Punjab Admin, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਰਿੰਡਾ , 22 Jul 2025

Last updated on: Jul 23, 2025, 11:57 IST

ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ ਜਿਸ ਵਿੱਚ ਹੁਣ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਆਮ ਲੋਕ ਵੀ ਆਪਣਾ ਸਹਿਯੋਗ ਦੇ ਰਹੇ ਹਨ ਇਸ ਨਾਲ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਉੱਤੇ ਕਾਰਵਾਈ ਸੰਭਵ ਹੋ ਪਾਈ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਰਾਜ ਮਹਿਲ ਪੈਲੇਸ ਮੋਰਿੰਡਾ ਵਿਖੇ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ ਅਤੇ ਪੰਜਾਬ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ ਜਿਸ ਲਈ ਅਸੀਂ ਸਾਰੇ ਅੱਜ ਇਕੱਠੇ ਹੋਏ ਹਾਂ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। 

ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਇਸ ਟੀਚੇ ਨੂੰ ਹਾਸਲ ਕਰਨ ਵਿੱਚ ਕਾਫ਼ੀ ਹੱਦ ਤੱਕ ਸਫਲ ਹੋਏ ਹਾਂ। ਸ. ਹਰਚਰਨ ਸਿੰਘ ਭੁੱਲਰ ਨੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਅਜਿਹੇ ਤੱਤਾਂ ਨੂੰ ਕਾਬੂ ਕਰਕੇ ਰੋਕਿਆ ਜਾ ਸਕੇ।

ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋਜੈਕਟ ਸੰਪਰਕ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਨਸ਼ਿਆਂ ਦੀ ਵਿਕਰੀ ਅਤੇ ਖਪਤ ਵਿੱਚ ਕਾਫ਼ੀ ਕਮੀ ਆਈ ਹੈ ਜਿਸ ਕਰਕੇ ਨਸ਼ਾਂ ਮੁਕਤੀ ਕੇਂਦਰਾਂ ਵਿੱਚ ਮਰੀਜ ਆਪਣਾ ਕਰਵਾ ਰਹੇ ਹਨ। ਐੱਸ.ਐੱਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਹੁਣ ਤੱਕ 288 ਮੁਕੱਦਮੇ ਦਰਜ ਕਰਕੇ ਉਨ੍ਹਾਂ ਵਿੱਚ 452 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਪਾਸੋਂ 300 ਕਿੱਲੋ 18 ਗ੍ਰਾਮ ਭੁੱਕੀ, 02 ਕਿੱਲੋ 839 ਗ੍ਰਾਮ ਭੁੱਕੀ ਦੇ ਪੌਦੇ, 02 ਕਿਲੋ 379 ਗ੍ਰਾਮ ਅਫੀਮ, 694 ਗ੍ਰਾਮ ਚਰਸ, 15455 ਗੋਲੀਆਂ/ਕੈਸਪੂਲ, 372 ਨਸ਼ੀਲੇ ਟੀਕੇ, 01 ਕਿਲੋ 103 ਗ੍ਰਾਮ ਹੈਰੋਇਨ, 04 ਕਿੱਲੋ 107 ਗ੍ਰਾਮ ਨਸ਼ੀਲਾ ਪਾਊਡਰ ਅਤੇ 06 ਲੱਖ 95 ਹਜ਼ਾਰ 275 ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। 

ਮੋਰਿੰਡਾ ਇਲਾਕੇ ਪੈਂਦੇ ਥਾਣਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਇਸ ਸਾਲ 2025 ਵਿੱਚ ਹੁਣ ਤੱਕ 27 ਮੁਕੱਦਮੇ ਦਰਜ ਕੀਤੇ ਗਏ ਹਨ ਤੇ 42 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਪਾਸੋਂ 36 ਕਿਲੋ 242 ਗ੍ਰਾਮ ਭੁੱਕੀ, 2 ਕਿਲੋ 81 ਗ੍ਰਾਮ ਅਫੀਮ, 305 ਗ੍ਰਾਮ ਅਫੀਮ, 11840 ਨਸ਼ੀਲੀਆ ਗੋਲੀਆਂ, 150 ਗ੍ਰਾਮ ਨਸ਼ੀਲਾ ਪਾਊਡਰ ਤੇ 24 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਇਸ ਮੌਕੇ ਹਾਜ਼ਰ ਲੋਕਾਂ ਦਾ ਜਵਾਬ ਦਿੰਦਿਆਂ ਐਸ ਐਸ ਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ ਸਾਡਾ ਮੁੱਖ ਟੀਚਾ ਹੈ ਅਤੇ ਜਿਸ ਸੰਬੰਧ ਵਿੱਚ ਵੱਡੇ ਪੱਧਰ ਉੱਤੇ ਕਾਰਵਾਈ ਕੀਤੀ ਹੈ। 

ਨਸ਼ਾ ਤਸਕਰਾਂ ਤੋਂ ਜਾਣਕਾਰੀ ਲੈ ਕੇ ਹੋਰ ਜਿਲਿਆਂ ਦੇ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਕੱਦਮੇ ਦਰਜ ਕੀਤੇ ਹਨ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੇਕਰ ਤੁਹਾਡੇ ਇਲਾਕੇ ’ਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। 

ਉਨ੍ਹਾਂ ਨਾਲ ਹੀ ਇਹ ਵੀ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਐੱਸਪੀ ਚੰਦ ਸਿੰਘ, ਡੀਐੱਸਪੀ ਜਤਿੰਦਰਪਾਲ ਸਿੰਘ, ਐੱਸਐੱਚਓ ਮੋਰਿੰਡਾ ਸਿਟੀ ਹਰਿੰਦਰ ਸਿੰਘ, ਐੱਸਐੱਚਓ ਮੋਰਿੰਡਾ ਦਿਹਾਤੀ ਕੈਲਾਸ਼ ਬਹਾਦਰ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਭਟੋਆ, ਮੈਂਬਰ ਨਗਰ ਸੁਧਾਰ ਟਰੱਸਟ ਤੇ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਨਵਦੀਪ ਸਿੰਘ ਟੋਨੀ, ਆਮ ਆਦਮੀ ਪਾਰਟੀ ਤੋਂ ਮਿਹਰਬਾਨ ਸਿੰਘ, ਸਮਾਜ ਸੇਵੀ ਸੁਰਿੰਦਰ ਸਿੰਘ, ਹਰਿੰਦਰ ਸਿੰਘ, ਦਵਿੰਦਰ ਸਿੰਘ ਮਝੈਲ, ਗੁਰਮੇਲ ਸਿੰਘ ਸਰਪੰਚ ਢੇਸਪੁਰ, ਸਰਪੰਚ ਪਿੱਪਲ ਮਾਜਰਾ ਸਾਧੂ ਸਿੰਘ, ਸਰਪੰਚ ਬਲਰਾਮਪੁਰ ਜਸਪਾਲ ਸਿੰਘ, ਸਰਪੰਚ ਸੱਖੋਮਾਜਰਾ ਜਸਬੀਰ ਸਿੰਘ, ਸਰਪੰਚ ਚਲਾਕੀ ਕੁਲਬੀਰ ਸਿੰਘ, ਸਰਪੰਚ ਮਡੋਲੀ ਕਲਾਂ ਗੁਰਮੀਤ ਸਿੰਘ, ਸਰਪੰਚ ਸਲੇਮਪੁਰ ਰਘਵੀਰ ਸਿੰਘ, ਸਰਪੰਚ ਰੌਣੀ ਖੁਰਦ ਅਮਰਜੀਤ ਸਿੰਘ, ਸਰਪੰਚ ਸਿਲੋ ਮਾਸਕੋ ਬਲਦੇਵ ਸਿੰਘ, ਸਰਪੰਚ ਸੰਗਤਪੁਰ ਸ਼ਮਸ਼ੇਰ ਸਿੰਘ, ਸਰਪੰਚ ਭੁਪਿੰਦਰ ਸਿੰਘ, ਐਮਸੀ ਰਾਜੇਸ਼ ਕੁਮਾਰ ਸਿਸੋਦੀਆ, ਐਮਸੀ ਅੰਮ੍ਰਿਤਪਾਲ ਸਿੰਘ ਖਟੜਾ, ਸਰਪੰਚ ਰਸੂਲਪੁਰ ਮੇਜਰ ਸਿੰਘ, ਮਦੌਲੀ ਕਲਾਂ ਤੋਂ ਸਾਬਕਾ ਸਰਪੰਚ ਦਲਜੀਤ ਸਿੰਘ, ਕੇਵਲ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਪੰਚ ਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

 

Tags: Harcharan Singh Bhullar , DIG Rupnagar Range , Punjab Admin , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD