Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਵਲੋਂ ਸੀ.ਪੀ. ਦਫਤਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ ; ਡੀ.ਜੀ.ਪੀ. ਦੀ ਅਗਵਾਈ 'ਚ ਚਲਾਇਆ ਗਿਆ ਟਾਰਗੇਟਿਡ ਕਾਸੋ ਆਪ੍ਰੇਸ਼ਨ

Ram Singh, Special DGP, Special DGP Technical Support Services, Cyber Kiosk Machine, Police, Punjab Police, Commissioner of Police Jalandhar, Jalandhar

Web Admin

Web Admin

5 Dariya News

ਜਲੰਧਰ , 22 Jul 2025

Last updated on: Jul 23, 2025, 12:03 IST

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ। ਇਸਦਾ ਉਦਘਾਟਨ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਰਾਮ ਸਿੰਘ (ਆਈ.ਪੀ.ਐਸ.) ਵਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਜੁਆਇੰਟ ਸੀ.ਪੀ. ਸੰਦੀਪ ਕੁਮਾਰ, ਡੀ.ਸੀ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਹ ਸਾਈਬਰ ਕਿਓਸਕ ਇੱਕ ਸਟੈਂਡਅਲੋਨ ਮਸ਼ੀਨ ਹੈ, ਜੋ ਕਿ ਮੋਬਾਈਲ ਡਿਵਾਈਸਾਂ ਅਤੇ ਯੂ.ਐਸ.ਬੀ ਸਟੋਰੇਜ ਡਿਵਾਈਸਾਂ ਵਿੱਚੋਂ ਖਤਰਨਾਕ, ਸ਼ੱਕੀ ਜਾਂ ਹਾਨੀਕਾਰਕ ਫਾਈਲਾਂ ਅਤੇ ਐਪਲੀਕੇਸ਼ਨਾਂ ਦੀ ਪਛਾਣ ਕਰਦੀ ਹੈ, ਜਿਸ ਰਾਹੀਂ ਨਾਗਰਿਕ ਆਪਣੇ ਡਿਜੀਟਲ ਡਿਵਾਈਸ ਸੁਰੱਖਿਅਤ ਰੱਖ ਸਕਣਗੇ।

ਇਸਦੇ ਨਾਲ ਹੀ ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਦੀ ਅਗਵਾਈ ਹੇਠ, ਸੀ.ਪੀ. ਜਲੰਧਰ ਅਤੇ ਸਬੰਧਤ ਏਸੀਪੀਜ਼ ਨਾਲ ਮਿਲ ਕੇ ਸ਼ਹਿਰ ਭਰ ਵਿੱਚ ਇੱਕ ਟਾਰਗੇਟਿਡ ਕਾਸੋ ਆਪ੍ਰੇਸ਼ਨ ਵੀ ਚਲਾਇਆ ਗਿਆ। ਇਹ ਆਪ੍ਰੇਸ਼ਨ ਪੰਜਾਬ ਸਰਕਾਰ ਵਲੋਂ ਸ਼ੁਰੂ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਅਪਰਾਧਕ ਅਨਸਰਾਂ 'ਤੇ ਸਖਤ ਕਾਰਵਾਈ ਲਈ ਵੱਖ-ਵੱਖ ਹੌਟਸਪਾਟ ਖੇਤਰਾਂ ਵਿੱਚ ਨਾਕੇ ਲਗਾਕੇ ਚਲਾਇਆ ਗਿਆ।

ਇਸ ਤੋ ਇਲਾਵਾ ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਸੀ.ਪੀ. ਜਲੰਧਰ ਧਨਪ੍ਰੀਤ ਕੌਰ, ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ, ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਜੇ.ਸੀ.ਪੀ. ਜਲੰਧਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਮੀਟਿੰਗ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਸ਼ਾ ਵਿਰੁੱਧ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ 'ਤੇ ਚਰਚਾ ਹੋਈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਵੇਂ ਸਥਾਪਿਤ ਸਾਈਬਰ ਕਿਓਸਕ ਦੀ ਸਹਾਇਤਾ ਲੈ ਕੇ ਆਪਣੇ ਡਿਜੀਟਲ ਡਿਵਾਈਸਾਂ ਨੂੰ ਨੁਕਸਾਨਦਾਇਕ ਸਮੱਗਰੀ ਤੋਂ ਬਚਾਉਣ। ਇਹ ਕਦਮ ਪੁਲਿਸ ਵਿਭਾਗ ਦੀ ਨਾਗਰਿਕ ਸੁਰੱਖਿਆ, ਸਮਾਰਟ ਪੁਲਿਸਿੰਗ ਅਤੇ ਸਾਇਬਰ ਕ੍ਰਾਈਮ ਰੋਕਥਾਮ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Tags: Ram Singh , Special DGP , Special DGP Technical Support Services , Cyber Kiosk Machine , Police , Punjab Police , Commissioner of Police Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD