Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਸਰਕਾਰ ਸੂਬੇ ਵਿੱਚ ਪ੍ਰਦੂਸ਼ਣ ਮੁਕਤ ਆਵਾਜਾਈ ਨੂੰ ਪ੍ਰੋਤਸਾਹਨ ਦੇਣ ਲਈ ਪ੍ਰਤੀਬੱਧ : ਅਨਿਲ ਵਿਜ

ਰਾਜ ਵਿੱਚ ਜਲਦੀ ਹੀ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਨੂੰ ਅਪਨਾਉਣ ਲਈ ਆ ਰਹੀ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ - ਵਿਜ

Anil Vij, Haryana, Ambala, Bharatiya Janata Party, BJP, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 22 Jul 2025

Last updated on: Jul 23, 2025, 14:12 IST

ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਸੂਬੇ ਵਿੱਚ ਪ੍ਰਦੂਸ਼ਣਮੁਕਤ ਆਵਾਜਾਈ ਨੂੰ ਪ੍ਰੋਤਸਾਹਨ ਦੇਣ ਲਈ ਪ੍ਰਤੀਬੱਧ ਹੈ ਅਤੇ ਇਸ ਦੇ ਲਈ ਸੂਬੇ ਵਿੱਚ ਇਲੈਕਟ੍ਰਿਕ ਵਾਹਨਾਂ ਨੁੰ ਪ੍ਰੋਤਸਾਹਨ ਦੇਣਾ ਚਾਹੁੰਦੀ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਨੂੰ ਅਪਨਾਉਣ ਲਈ ਆ ਰਹੀ ਮੁਸ਼ਕਲਾਂ ਜਿਵੇਂ ਕਿ ਚਾਰਜਿੰਗ ਆਦਿ ਨੂੰ ਦੂਰ ਕੀਤਾ ਜਾਵੇਗਾ। ਜੇਕਰ ਈਵੀ ਕੰਪਨੀਆਂ ਈਵੀ ਵਾਹਨਾਂ ਦੀ ਵਿਕਰੀ, ਬੁਨਿਆਦੀ ਢਾਂਚਾ ਆਦਿ ਨੂੰ ਸਥਾਪਿਤ ਕਰਨ ਲਈ ਕਿਸੇ ਵੀ ਤਰ੍ਹਾ ਦੀ ਕੋਈ ਯੋਜਨਾ ਜਾਂ ਸਕੀਮ (ਫੁੱਲ ਪੈਕੇਜ ਸਕੀਮ) ਨੂੰ ਬਨਾਉਣ ਦਾ ਸੁਝਾਅ ਦਿੰਦੀ ਹੈ ਤਾਂ ਉਸ 'ਤੇ ਸਰਕਾਰ ਵਿਚਾਰ ਕਰੇਗੀ।

ਸ੍ਰੀ ਵਿਜ ਅੱਜ ਇੱਥੇ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਤਾ ਕੰਪਨੀਆਂ ਜਿਵੇਂ ਕਿ ਮਲਹੋਤਰਾ ਐਂਡ ਮਲਹੋਤਰਾ, ਟਾਟਾ ਮੋਟਰਸ, ਹੁੰਡਈ ਮੋਟਰਸ, ਐਮਜੀ ਮੋਟਰਸ ਅਤੇ ਕੀਆ ਮੋਟਰਸ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਵਿੱਚ ਟ੍ਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਟੀਐਲ ਸਤਿਆਪ੍ਰਕਾਸ਼, ਟ੍ਰਾਂਸਪੋਰਟ ਕਮਿਸ਼ਨ ਸ੍ਰੀ ਅਤੁਲ ਦਿਵੇਦੀ ਸਮੇਤ ਟ੍ਰਾਂਸਪੋਰਟ ਵਿਭਾਂਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਈਵੀ ਕੰਪਨੀਆ ਈਵੀ ਵਾਹਨਾਂ ਲਈ ਬੁਨਿਆਦੀ ਢਾਂਚਾ ਜਿਵੇ ਕਿ ਚਾਰਜਿੰਗ ਸਟੇਸ਼ਨ ਆਦਿ ਦੇ ਵਿਸਤਾਰ 'ਤੇ ਜੋਰ ਦੇਣ - ਵਿਜ

ਅਨਿਲ ਵਿਜ ਨੇ ਮੀਟਿੰਗ ਵਿੱਚ ਵਾਹਨ ਨਿਰਮਾਤਾ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਪ੍ਰੋਤਸਾਹਨ ਦੇਣਾ ਚਾਹੁੰਦੀ ਹੈ ਅਤੇ ਇਸ ਲਈ ਉਹ ਚਾਹੁੰਦੇ ਹਨ ਕਿ ਇਲੈਕਟ੍ਰਿਕ ਵਾਹਨਾਂ ਲਈ ਸੜਕਾਂ/ਕੌਮੀ ਰਾਜਮਾਰਗਾਂ/ਰਾਜ ਰਾਜਮਾਰਗਾਂ 'ਤੇ ਕਾਫੀ ਗਿਣਤੀ ਵਿੱਚ ਚਾਰਜਿੰਗ ਸਟੇਸ਼ਨ ਹੋਣੇ ਚਾਹੀਦੇ ਹਨ। 

ਇਸ ਸਬੰਧ ਵਿੱਚ ਸ੍ਰੀ ਵਿਜ ਨੇ ਪਿਛਲੇ ਦਿਨਾਂ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਲਈ ਗਈ ਮੀਟਿੰਗ ਦਾ ਜਿਕਰ ਕਰਦੇ ਹੋਏ ਕਿਹਾ ਕਿ ਉਸ ਮੀਟਿੰਗ ਵਿੱਚ ਉਨ੍ਹਾਂ ਨੇ ਸੁਝਾਅ ਦਿੱਤਾ ਸੀ ਕਿ ਅੱਜ ਕੱਲ ਲੋਕ ਆਪਣੇ ਨਿਜੀ ਵਾਹਨ ਵਿੱਚ ਲੰਬੀ-ਲੰਬੀ ਯਾਤਰਾਵਾਂ ਕਰਦੇ ਹਨ ਅਤੇ ਯਾਤਰਾ ਦੌਰਾਨ ਪਰਿਵਾਰ ਦੇ ਲੋਕਾਂ ਦੀ ਯਾਤਰਾ ਠਹਿਰਾਅ/ਰੁਕਣ ਲਈ ਇੱਕ ਬਿਹਤਰੀਨ ਥਾਂ ਜਿਵੇਂ ਕਿ ਰੇਸਟ ਹਾਊ ਹੋਣਾ ਚਾਹੀਦਾ ਹੈ। 

ਜਿੱਥੇ ਸਾਰੇ ਤਰ੍ਹਾ ਦੀ ਸਹੂਲਤਾਂ ਜਿਵੇਂ ਕਿ ਪਖਾਨੇ, ਰਿਫ੍ਰੇਸ਼ਮੈਂਟ, ਬੈਠਣ ਦੀ ਥਾਂ ਆਦਿ ਹੋਣੀ ਚਾਹੀਦੀ ਹੈ। ਅੰਤ ਕੰਪਨੀਆਂ ਆਪਣੇ ਪੱਧਰ 'ਤੇ ਈਵੀ ਵਾਹਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਇਸ ਤਰ੍ਹਾ ਦੀ ਸਹੂਲਤਾਂ ਵੀ ਦੇਣਾ ਯਕੀਨੀ ਕਰਨ ਤਾਂ ਜੋ ਲੋਕ ਈਵੀ ਵਾਹਨਾਂ ਦੇ ਵੱਲ ਿਖੱਚ ਸਕਣ। ਸ੍ਰੀ ਵਿਜ ਨੇ ਕਿਹਾ ਕਿ ਊਹ ਸਰਕਾਰ ਵੱਲੋਂ ਦੇਸ਼ ਦੀ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਨੂੰ ਭਰੋਸਾ ਦਿੰਦੇ ਹਨ ਕਿ ਹਰਿਆਣਾ ਵਿੱਚ ਈਵੀ ਵਾਹਨਾਂ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਲਈ ਜੇਕਰ ਉਹ ਈਵੀ ਕੰਪਨੀਆਂ ਈਵੀ ਵਾਹਨਾਂ ਦੀ ਬੁਨਿਆਦੀ ਢਾਂਚਾ ਨੂੰ ਸਥਾਪਿਤ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵਿਕਰੀ ਆਦਿ ਲਈ ਕਿਸੇ ਵੀ ਤਰ੍ਹਾ ਦੀ ਕੋਈ ਯੋਜਨਾ ਜਾਂ ਸਕੀਮ ਨੂੰ ਬਨਾਉਣ ਦਾ ਸੁਝਾਅ ਦਿੰਦੀ ਹੈ ਤਾਂ ਉਸ 'ਤੇ ਸਰਕਾਰ ਵਿਚਾਰ ਕਰ ਕੇ ਅਮਲੀਜਾਮਾ ਪਹਿਨਾਉਣ ਦਾ ਕੰਮ ਕਰੇਗੀ।

ਇਲੈਕਟ੍ਰਿਕ ਵਾਹਨਾਂ ਦਾ ਪਰੰਪਰਾਗਤ ਪੈਟਰੋਲ ਅਤੇ ਡੀਜ਼ਲ ਵਾਹਨਾਂ ਨਾਲ ਖਰਚ ਦੀ ਤੁਲਣਾ ਕੀਤੀ ਜਾਵੇ - ਵਿਜ

ਸ੍ਰੀ ਵਿਜ ਨੇ ਮੀਟਿੰਗ ਦੌਰਾਨ ਨੁਮਾਇੰਦਿਆਂ ਨੂੰ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦਾ ਪਰੰਪਰਾਗਤ ਪੈਟਰੋਲ ਤੇ ਡੀਜ਼ਲ ਵਾਹਨਾਂ ਦੇ ਨਾਲ ਖਰਚ ਦੀ ਤੁਲਣਾ ਕੀਤੀ ਜਾਵੇ ਤਾਂ ਜੋ ਇਲੈਕਟ੍ਰਿਕ ਵਾਹਨਾਂ ਨੂੰ ਸੂਬੇ ਵਿੱਚ ਪ੍ਰੋਤਸਾਹਿਤ ਕੀਤਾ ਜਾਵੇ ਅਤੇ ਲੋਕਾਂ ਨੂੰ ਅਰਾਮ ਤੇ ਲਾਭ ਵੀ ਮਿਲ ਸਕਣ। ਇਸ ਤੋਂ ਇਲਾਵਾ, ਸ੍ਰੀ ਵਿਜ ਨੇ ਈਵੀ ਕੰਪਨੀਆਂ ਦੇ ਨੁਮਾਇੰਦਿਆਂ ਨੁੰ ਸੁਝਾਅ ਦਿੰਦੇ ਹੋਏ ਕਿਹਾ ਕਿ ਈਵੀ ਵਾਹਨਾਂ ਦੀ ਬੁਨਿਆਦੀ ਢਾਂਚਾ ਨੂੰ ਸਥਾਪਿਤ ਕਰਨ ਲਈ ਈਵੀ ਕੰਪਨੀਆਂ ਤਕਨੀਕੀ ਰੂਪ ਨਾਲ ਅਧਿਐਨ ਕਰਵਾ ਸਕਦੀ ਹੈ ਅਤੇ ਵਰਤੋ ਦੇ ਤੌਰ 'ਤੇ ਹਰਿਆਣਾ ਨੂੰ ਚੁਣ ਸਕਦੀ ਹੈ ਅਤੇ ਇਸ ਦੇ ਲਈ ਹਰਿਆਣਾ ਸਰਕਾਰ ਪੂਰਾ ਸਹਿਯੋਗ ਕਰੇਗੀ।

ਮੀਟਿੰਗ ਦੇ ਬਾਅਦ ਸ੍ਰੀ ਵਿਜ ਨੇ ਅੱਜ ਮਹੇਂਦਰਾ ਐਂਡ ਮਹੇਂਦਰਾ ਕੰਪਨੀ ਦੀ ਬੀਈ-6, ਟਾਟਾ ਦੀ ਹੈਰਿਅਰ-ਈਵੀ, ਐਮਜੀ ਮੋਟਰਸ ਦੀ ਐਮ-9, ਹੁੰਡਈ ਕੇ੍ਰਅਟਾ ਈਵੀ ਦੀ ਟੇਸਟ ਡਰਾਇਵ ਕੀਤੀ ਅਤੇ ਕੀਆ ਈਵੀ-6 ਕਾਰ ਵਿੱਚ ਬੈਠੇ ਅਤੇ ਇੰਨ੍ਹਾਂ ਕਾਰਾਂ ਦੇ ਫੀਚਰ ਆਦਿ ਦੀ ਜਾਣਕਾਰੀ ਹਾਸਲ ਕੀਤੀ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਆਪਣੀ ਵੱਲੋਂ ਸੁਝਾਅ ਵੀ ਦਿੱਤਾ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD