Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੀਈਟੀ ਪ੍ਰੀਖਿਆ ਦੀ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੀ ਜਰੂਰਤਾਂ ਦੀ ਕਰੀ ਗਹਿਨ ਸਮੀਖਿਆ

ਸਾਰੇ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਦੀ ਜਾਣਕਾਰੀ ਸਮੇਂ ਰਹਿੰਦੇ ਗ੍ਰਹਿ ਵਿਭਾਗ ਨੂੰ ਭੇਜੇ ਜਿਲ੍ਹਾ ਪ੍ਰਸਾਸ਼ਨ - ਮੁੱਖ ਮੰਤਰੀੋ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Sumita Mishra, Sudhir Rajpal

5 Dariya News

5 Dariya News

5 Dariya News

ਚੰਡੀਗੜ੍ਹ , 22 Jul 2025

Last updated on: Jul 23, 2025, 14:15 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 26 ਅਤੇ 27 ਜੁਲਾਈ ਨੂੰ ਆਯੋਜਿਤ ਹੋਣ ਵਾਲੀ ਸੀਈਟੀ ਪ੍ਰੀਖਿਆ ਦੇ ਮੱਦੇਨਜਰ ਸਾਰੇ ਸੰਵੇਦਨਸ਼ੀਲ ਪੀ੍ਰਖਿਆ ਕੇਂਦਰਾਂ ਦੀ ਜਾਣਕਾਰੀ ਸਮੇਂ ਰਹਿੰਦੇ ਗ੍ਰਹਿ ਵਿਭਾਗ ਨੂੰ ਭੇਜਣ ਤਾਂ ਜੋ ਜਰੂਰਤ ਪੈਣ 'ਤੇ ਸਬੰਧਿਤ ਖੇਤਰਾਂ ਵਿੱਚ ਇੰਟਰਨੈਟ ਸੇਵਾ ਸਸਪੈਂਡ ਕਰਨ ਦੀ ਪ੍ਰਕ੍ਰਿਆ ਪੂਰੀ ਕੀਤੀ ਜਾ ਸਕੇ ਅਤੇ ਪ੍ਰੀਖਿਆ ਨੂੰ ਪੂਰੀ ਤਰ੍ਹਾ ਸ਼ਾਂਤੀ ਅਤੇ ਨਿਰਪੱਖ ਸਪੰਨ ਕਰਵਾਇਆ ਜਾ ਸਕੇ।

ਮੁੱਖ ਮੰਤਰੀ ਅੱਜ ਇੱਥੇ ਸੀਈਟੀ ਪ੍ਰੀਖਿਆ ਦੀ ਤਿਆਰੀਆਂ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਵਿਵਸਥਾਵਾਂ ਦੀ ਸਮੀਖਿਆ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵੱਲੋਂ ਪਹਿਲੀ ਵਾਰ ਇੰਨ੍ਹੇ ਵੱਡੇ ਪੱਧਰ 'ਤੇ ਸੀਈਟੀ ਪੀ੍ਰਖਿਆ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਸਾਰੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਪ੍ਰੀਖਿਆ ਨਾਲ ਸਬੰਧਿਤ ਸਾਰੇ ਜਰੂਰੀ ਤਿਆਰੀਆਂ ਨੂੰ ਸਮੇਂ 'ਤੇ ਪੂਰਾ ਕਰਨ ਤਾਂ ਜੋ ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਜਿਲ੍ਹਿਆਂ ਵਿੱਚ ਸੁਆਲ ਪੱਤਰ ਭੰਡਾਰਣ ਸਥਾਨ  ਤੋਂ ਪ੍ਰੀਖਿਆ ਕੇਂਦਰ ਤੱਕ ਉਸ ਦੀ ਪੂਰੀ ਪ੍ਰਕ੍ਰਿਆ ਦੀ ਵੀਡੀਓਗ੍ਰਾਫੀ ਯਕੀਨੀ ਕੀਤੀ ਜਾਵੇ, ਜਿਸ ਨਾਲ ਪ੍ਰੀਖਿਆ ਦੀ ਪਾਰਦਰਸ਼ਿਤਾ ਅਤੇ ਸੁਰੱਖਿਆ ਬਣੀ ਰਹੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਕੋਈ ਵੀ ਅਸਮਾਜਿਕ ਤੱਤ ਸਰਗਰਮ ਨਾ ਰਹਿਣ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ 'ਤੇ ਵੀ ਚੌਕਸ ਨਿਗਰਾਨੀ ਰੱਖੀ ਜਾਵੇ ਤਾਂ ਜੋ ਜੇਕਰ ਕੋਈ ਵਿਅਕਤੀ ਪ੍ਰੀਖਿਆ ਨਾਲ ਸਬੰਧਿਤ ਕਿਸੇ ਤਰ੍ਹਾ ਦੀ ਅਫਵਾਹ ਫੈਲਾਉਣ ਦਾ ਸਤਨ ਕਰਨ ਤਾਂ ਉਸ ਨੂੰ ਸਮੇਂ ਰਹਿੰਦੇ ਰੋਕਿਆ ਜਾ ਸਕੇ ਅਤੇ ਗੁਮਰਾਹ ਕਰਨ ਵਾਲੀ ਸੂਚਨਾਵਾਂ ਪ੍ਰਸਾਰਿਤ ਨਾ ਹੋਣ।

ਤੀਜ ਉਤਸਵ ਦੇ ਮੱਦੇਨਜਰ ਆਮ ਜਨਤਾ ਦੀ ਸਹੂਲਤ ਤਹਿਤ ਕਾਫੀ ਬੱਸਾਂ ਦੀ ਵਿਵਸਥਾ ਯਕੀਨੀ ਕੀਤੀ ਜਾਵੇ - ਮੁੱਖ ਮੰਤਰੀ

ਉਨ੍ਹਾਂ ਨੇ ਕਿਹਾ ਕਿ ਸੀਈਟੀ ਪ੍ਰੀਖਿਆ ਦੌਰਾਨ ਜਿੱਥੇ ਬੱਸਾਂ ਦੀ ਕਾਫੀ ਉਪਲਬਧਤਾ ਯਕੀਨੀ ਕੀਤੀ ਜਾਣੀ ਹੈ, ਉੱਥੇ ਅਗਾਮੀ ਤੀਜ ਉਤਸਵ ਨੂੰ ਧਿਆਨ ਵਿੱਚ ਰੱਖਦੇ ਹੋਏ ਟ੍ਰਾਂਸਪੋਰਟ ਵਿਭਾਗ ਇਹ ਵੀ ਯਕੀਨੀ ਕਰੇ ਕਿ ਆਮਜਨਤਾ ਦੀ ਆਵਾਜਾਈ ਲਈ ਵੀ ਕਾਫੀ ਬੱਸਾਂ ਦੀ ਵਿਵਸਥਾ ਰਹੇ, ਜਿਸ ਨਾਲ ਸੂਬਾਵਾਸੀਆਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ। ਮੁੱਖ ਮੰਤਰੀ ਨੇ ਆਮਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ 26 ਤੇ 27 ਜੁਲਾਈ ਨੂੰ ਆਯੋਜਿਤ ਸੀਈਟੀ ਪ੍ਰੀਖਿਆ ਦੇ ਦੋਨੋਂ ਦਿਨ ਵਿੱਚ ਆਪਣੀ ਸਹੂਲਤ ਨੁੰ ਧਿਆਨ ਵਿੱਚ ਰੱਖਦੇ ਹੋਏ ਗੈਰ-ਜਰੂਰੀ ਯਾਤਰਾ ਤੋਂ ਬੱਚਣ ਤਾਂ ਜੋ ਪ੍ਰੀਖਿਆਰਥੀਆਂ ਨੂੰ ਬਿਨ੍ਹਾਂ ਰੁਕਾਵਟ ਆਵਾਜਾਈ ਵਿਵਸਥਾ ਮਿਲ ਸਕੇ।

ਮਹਿਲਾ ਪ੍ਰੀਖਿਆਰਥੀਆਂ ਦੇ ਮਾਂਲਿਆਂ ਨੂੰ ਮਿਲੇ ਮੁਫਤ ਯਾਤਰਾ ਦੀ ਸਹੂਲਤ

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਜਿਲ੍ਹਿਆਂ ਤੋਂ ਬੱਸਾਂ ਨੂੰ 100 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕਰ ਪ੍ਰੀਖਿਆ ਕੇਂਦਰ ਤੱਕ ਪਹੁੰਚਣਾ ਹੈ, ਉੱਥੇ ਜਿਲ੍ਹਾ ਪ੍ਰਸਾਸ਼ਨ ਵਿਸ਼ੇਸ਼ ਪ੍ਰਬੰਧ ਯਕੀਨੀ ਕਰੇ। ਟ੍ਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਚਾਨਕ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਸਾਂ ਨੂੰ ਰਿਜਰਵ ਰੱਖਿਆ ਜਾਵੇ। ਨਾਲ ਹੀ, ਡਾਇਲ-112 ਸੇਵਾ ਨੁੰ ਵੀ ਦੋ ਦਿਨ ਦੇ ਲਈ ਇਸ ਵਿਵਸਥਾ ਵਿੱਚ ਜੋੜਿਆ ਜਾਵੇ ਤਾਂ ਜੋ ਕਿਸੇ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਹਾਇਤਾ ਉਪਲਬਧ ਹੋ ਸਕੇ ਅਤੇ ਸਾਰੇ ਪ੍ਰੀਖਿਆਰਥੀ ਨਿਰਧਾਰਿਤ ਸਮੇਂ ਤੋਂ ਘੱਟ ਤੋਂ ਘੱਟ ਅੱਧਾ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚ ਸਕਣ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਹਿਲਾ ਪ੍ਰੀਖਿਆਰਥੀਆਂ ਦੇ ਨਾਲ ਆਉਣ ਵਾਲੇ ਮਾਂਪਿਆਂ ਨੂੰ ਵੀ ਪ੍ਰੀਖਿਆ ਦਿਨ 'ਤੇ ਬੱਸਾਂ ਵਿੱਚ ਮੁਫਤ ਯਾਤਰਾ ਦੀ ਸਹੂਲਤ ਉਪਲਬਧ ਕਰਵਾਈ ਜਾਵੇ।

ਸੀਈਟੀ ਪ੍ਰੀਖਿਆ ਦੇ ਸਫਲ ਸੰਚਾਲਨ ਤਹਿਤ ਸਾਰੀ ਤਿਆਰੀਆਂ ਪੂਰੀਆਂ - ਮੁੱਖ ਸਕੱਤਰ

ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਦਸਿਆ ਕਿ 26 ਤੇ 27 ਜੁਲਾਈ ਨੂੰ ਆਯੋਜਿਤ ਹੋਣ ਵਾਲੀ ਸੀਈਟੀ ਪੀ੍ਰਖਿਆ ਦੇ ਸਫਲ ਅਤੇ ਸੁਚਾਰੂ ਸੰਚਾਲਨ ਤਹਿਤ ਰਾਜ ਸਰਕਾਰ ਵੱਲੋਂ ਸਾਰੀ ਜਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਦੇ ਦੋਨੋਂ ਦਿਨਾਂ ਵਿੱਚ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਨੂੰ ਛੁੱਟੀ ਨਾ ਦਿੱਤੀ ਜਾਵੇ ਅਤੇ ਸਾਰੇ ਸਬੰਧਿਤ ਅਧਿਕਾਰੀ ਅਤੇ ਕਰਮਚਾਰੀ ਆਪਣੇ ਮੋਬਾਇਲ ਫੋਨ ਚਾਲੂ ਸਥਿਤੀ ਵਿੱਚ ਰੱਖਣ ਤਾਂ ਜੋ ਜਰੂਰਤ ਅਨੁਸਾਰ ਤੁਰੰਤ ਸੰਪਰਕ ਕੀਤਾ ਜਾ ਸਕੇ।

ਮਹਿਲਾ ਪ੍ਰੀਖਿਆਰਥੀਆਂ ਦੀ ਸੁਰੱਖਿਆ ਤਹਿਤ ਕੀਤੀ ਜਾਣ ਸਮੂਚੀ ਵਿਵਸਥਾ - ਡਾ. ਸੁਮਿਤਾ ਮਿਸ਼ਰਾ

ਮੀਟਿੰਗ ਵਿੱਚ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਪ੍ਰੀਖਿਆ ਦੇ ਸਫਲ ਪ੍ਰਬੰਧ ਲਈ ਧਾਰਾ 163 ਲਾਗੂ ਕਰ ਸਾਰੀ ਪ੍ਰੀਖਿਆ ਕੇਂਦਰਾਂ 'ਤੇ ਨਿਰਧਾਰਿਤ ਘੇਰੇ ਵਿੱਚ ਵੱਖ-ਵੱਢ ਗਤੀਵਿਧੀਆਂ 'ਤੇ ਰੋਕ ਲਗਾਈ ਜਾਵੇ। ਕਾਫੀ ਗਿਣਤੀ ਵਿੱਚ ਡਿਊਟੀ ਮੈਜੀਸਟ੍ਰੇਟ ਦੀ ਨਿਯੁਕਤੀ ਯਕੀਨੀ ਕੀਤੀ ਜਾਵੇ। ਅਤੇ ਸਾਰੇ ਸਰਵਿਸ ਪ੍ਰੋਵਾਈਡਰਸ ਦਾ ਪੁਲਿਸ ਤਸਦੀਕ ਜਰੂਰੀ ਰੂਪ ਨਾਲ ਪੂਰਾ ਕੀਤਾ ਜਾਵੇ। 

ਡਾ. ਮਿਸ਼ਰਾ ਨੈ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਇਹ ਯਕੀਨੀ ਕੀਤਾ ਜਾਵੇ ਕਿ ਪ੍ਰੀਖਿਆ ਦੇ ਦੋਨੋਂ ਦਿਨ ਪ੍ਰੀਖਿਆ ਕੇਂਦਰਾਂ ਦੇ ਨੇੜੇ ਸਥਿਤ ਕੋਚਿੰਗ ਸੈਂਟਰ ਅਤੇ ਫੋਟੋਸਟੇਟ ਦੀ ਦੁਕਾਨਾਂ ਨੂੰ ਬੰਦ ਰੱਖਿਆ ਜਾਵੇ। ਨਾਲ ਹੀ, ਇਹ ਵੀ ਯਕੀਨੀ ਕੀਤਾ ਜਾਵੇ ਕਿ ਬਿਨ੍ਹਾਂ ਵੈਧ ਪਹਿਚਾਣ ਪੱਤਰ ਦੇ ਕੋਈ ਵੀ ਵਿਅਕਤੀ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਾ ਹੋ ਸਕੇ। ਇਸ ਤੋਂ ਇਲਾਵਾ, ਮਹਿਲਾ ਪ੍ਰੀਖਿਆਰਥੀਆਂ ਦੀ ਸੁਰੱਖਿਆਤ ਅਤੇ ਜਰੂਰੀ ਸਹੂਲਤਾਂ ਦੀ ਸਮੂਚੀ ਵਿਵਸਥਾ ਵੀ ਕੀਤੀ ਜਾਵੇ।

ਡਿਉਟੀ ਸਟਾਫ ਨੂੰ ਮੋਬਾਇਲ ਜਾਂ ਡਿਜੀਟਲ ਡਿਵਾਇਸ ਕੇਂਦਰ ਵਿੱਚ ਲੈ ਜਾਣ ਦੀ ਮੰਜੂਰੀ ਨਾ ਹੋਵੇ - ਪੁਲਿਸ ਡਾਇਰੈਕਟਰ ਜਨਰਲ

ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਪ੍ਰੀਖਿਆ ਵਿੱਚ ਪੇਪਰ ਲੀਕ ਜਾਂ ਨਕਲ ਕਰਨ ਵਾਗੀ ਕਿਸੇ ਵੀ ਤਰ੍ਹਾ ਦੀ ਗੜਬੜੀ ਨੂੰ ਰੋਕਨ ਲਈ ਸਾਰੇ ਪੁਲਿਸ ਸੁਪਰਡੈਂਟ ਇਹ ਯਕੀਨੀ ਕਰਨ ਕਿ ਪ੍ਰਾਈਵੇਟ ਸਕੂਲਾਂ ਦਾ ਸਟਾਫ ਪ੍ਰੀਖਿਆ ਦਿਨ 'ਤੇ ਸਕੂਲ ਵਿੱਚ ਦਾਖਲ ਨਾ ਹੋਵੇ। ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ 'ਤੇ ਤੈਨਾਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਮੋਬਾਇਲ ਫੋਨ ਜਾਂ ਕੋਈ ਹੋਰ ਡਿਜੀਟਲ ਡਿਵਾਇਸ ਅੰਦਰ ਲੈ ਜਾਣ ਦੀ ਮੰਜੂਰੀ ਨਾ ਦਿੱਤੀ ਜਾਵੇ। 

ਪ੍ਰੀਖਿਆ ਕੇਂਦਰਾਂ ਦੇ ਨੇੜੇ 500 ਮੀਟਰ ਦੇ ਘੇਰੇ ਵਿੱਚ ਨਿਜੀ ਸਥਾਨਾਂ 'ਤੇ ਭੀੜ ਇਕੱਠਾ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਫੋਰਸ ਪੂਰੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਪ੍ਰੀਖਿਆ ਦੇ ਸ਼ਾਂਤੀਪੂਰਣ ਅਤੇ ਨਿਰਪੱਖ ਸੰਚਾਲਨ ਨੁੰ ਯਕੀਨੀ ਕਰੇ।ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਇਸ ਵਾਰ ਸੀਈਟੀ ਪ੍ਰੀਖਿਆ ਵਿੱਚ ਲਗਭਗ 13 ਲੱਖ 48 ਹਜਾਰ ਉਮੀਦਵਾਰ ਹਿੱਸਾ ਲੈ ਰਹੇ ਹਨ। ਪੀ੍ਰਖਅਿ ਦੇ ਸਫਲ ਆਯੋਜਨ ਤਹਿਤ ਪੂਰੇ ਸੂਬੇ ਵਿੱਚ ਕੁੱਲ 834 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਟ੍ਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਟੀਐਲ ਸਤਿਆਪ੍ਰਕਾਸ਼, ਸੀਆਈਡੀ ਪ੍ਰਮੁੱਖ ਸ੍ਰੀ ਸੌਰਭ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਆਨਲਾਇਨ ਰਾਹੀਂ ਸ਼ਾਮਿਲ ਹੋਏ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Sumita Mishra , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD