Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਨਸ਼ਾ ਮੁਕਤੀ ਯਾਤਰਾ ਤਹਿਤ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

ਪਿੰਡ ਬੱਗੇ ਕੇ ਪਿੱਪਲ, ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ ਦਾ ਆਯੋਜਨ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫ਼ਿਰੋਜ਼ਪੁਰ , 22 Jul 2025

Last updated on: Jul 23, 2025, 15:43 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। 

ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ਅਤੇ ਨਸ਼ੇ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਉਪਰੰਤ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। 

ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ। 

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰੀ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਨਾਲ ਬਤੀਤ ਕਰ ਸਕੇ।

ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪਿੰਡ ਵਾਸੀਆਂ ਨੂੰ ਆਪਣਾ ਪੂਰਨ ਸਹਿਯੋਗ ਦੇਣ ਲਈ ਸਹੁੰ ਵੀ ਚੁਕਾਈ ਗਈ। 

ਇਸ ਮੌਕੇ ਗਗਨਦੀਪ ਸਿੰਘ (ਬਲਾਕ ਪ੍ਰਧਾਨ), ਗੁਰਜੀਤ ਸਿੰਘ ਚੀਮਾ, ਸੱਜਣ ਸਿੰਘ (ਹਾਜੀ ਵਾਲਾ), ਰਣਜੀਤ ਸਿੰਘ, ਬਲਦੇਵ ਸਿੰਘ ਮੱਲ੍ਹੀ, ਕੁਲਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਸਿੱਧੂ, ਸੁਬੇਗ ਸਿੰਘ, ਮਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD