Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਰਲਡ ਪੁਲਿਸ ਐਂਡ ਫਾਇਰ ਜੇਮਜ਼ 'ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 22 Jul 2025

Last updated on: Jul 23, 2025, 16:08 IST

ਵਰਲਡ ਪੁਲਿਸ ਐਂਡ ਫਾਇਰ ਜੇਮਜ਼ 'ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਰਜਨੀ ਨੇ ਅਮਰੀਕਾ ਦੇ ਬਹਮਿੰਘਮ ਵਿਚ ਹੋਈਆਂ ਇਨ੍ਹਾਂ ਖੇਡਾਂ ਵਿਚ 100 ਮੀਟਰ ਹਰਡਲਜ਼, 400 ਮੀਟਰ ਰੀਲੇਅ, 800 ਮੀਟਰ ਫਲੈਟ ਅਤੇ 100 ਮੀਟਰ ਰੀਲੇਅ ਵਿਚ ਸੋਨੇ ਦੇ ਤਗਮੇ ਜਿੱਤੇ। 

ਇਸ ਦੇ ਨਾਲ ਹੀ 400 ਮੀਟਰ ਹਰਡਲਜ਼ ਵਿਚ ਚਾਂਦੀ ਅਤੇ 100 ਮੀਟਰ ਤੇ 400 ਮੀਟਰ ਫਲੈਟ ਵਿਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ਵਿਚ ਸੇਵਾ ਦੇ ਨਾਲ ਦੇਸ਼ ਦਾ ਨਾਮ ਰੋਸ਼ਨ ਕੀਤਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਧੀ ਰਜਨੀ ਨੇ ਨਾ ਸਿਰਫ ਆਪਣੇ ਮਾਪਿਆਂ ਅਤੇ ਭੈਣ-ਭਰਾ ਦਾ ਨਾਂਅ ਰੋਸ਼ਨ ਕੀਤਾ, ਸਗੋਂ ਪੂਰੇ ਗੜ੍ਹਸ਼ੰਕਰ ਹਲਕੇ ਅਤੇ ਪੰਜਾਬ ਦਾ ਵੀ ਸਿਰ ਉੱਚਾ ਕੀਤਾ। 

ਉਨ੍ਹਾਂ ਕਿਹਾ ਕਿ ਰਜਨੀ ਵਾਂਗ ਹੋਰ ਧੀਆਂ ਅਤੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਨਾਲ ਖੜ੍ਹੀ ਹੈ ਅਤੇ ਹਰ ਪੱਧਰ 'ਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇਗਾ।

ਡਿਪਟੀ ਸਪੀਕਰ ਨੇ ਕਿਹਾ ਕਿ ਰਜਨੀ ਵਾਂਗ ਜਿਹੜੇ ਬੱਚੇ ਖੇਡਾਂ ਰਾਹੀਂ ਆਪਣੀ ਕਾਬਲੀਅਤ ਦਾ ਪ੍ਰਮਾਣ ਦੇ ਰਹੇ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ ਤਾਂ ਜੋ ਉਹ ਅੱਗੇ ਵੱਧ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਵਿਸ਼ਵ ਪੱਧਰ 'ਤੇ ਰੋਸ਼ਨ ਕਰ ਸਕਣ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD