Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਨੇ ਪਿੰਡ ਹਿਯਾਤਪੁਰ ‘ਚ 62.45 ਲੱਖ ਰੁਪਏ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਰੱਖਿਆ ਨੀਂਹ ਪੱਥਰ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman

Web Admin

Web Admin

5 Dariya News

ਮੁਕੇਰੀਆਂ/ਹੁਸ਼ਿਆਰਪੁਰ , 23 Jul 2025

Last updated on: Jul 23, 2025, 16:48 IST

ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆਂ। 

ਕੈਬਨਿਟ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲੋੜਵੰਦ ਇਲਾਕਿਆਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਜੋੜਨ ਦੀ ਨੀਤੀ ਬਹੁਤ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਾਬਤ ਹੋ ਰਹੀ ਹੈ। ਸਭ ਤੋਂ ਪਹਿਲਾਂ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਖੇ 62.45 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਹਿਯਾਤਪੁਰ ਪਿੰਡ ਨੂੰ ਕੋਟਲੀ ਖਾਸ ਜਲ ਸਪਲਾਈ ਯੋਜਨਾ ਤਹਿਤ ਪਾਣੀ ਮਿਲ ਰਿਹਾ ਸੀ, ਪਰ ਇਸ ਵਿਚ ਸ਼ਾਮਿਲ ਹੋਰ ਪਿੰਡਾਂ ਕਾਰਨ ਹਿਯਾਤਪੁਰ ਨੂੰ ਲੋੜੀਂਦੀ ਪਾਣੀ ਸਪਲਾਈ ਨਹੀਂ ਮਿਲ ਰਹੀ ਸੀ।

ਹੁਣ ਇਸ ਪਿੰਡ ਨੂੰ ਵੱਖ ਕਰਕੇ ਇਕ ਨਵੀਂ ਜਲ ਸਪਲਾਈ ਯੋਜਨਾ ਬਣਾਈ ਜਾ ਰਹੀ ਹੈ। ਇਸ ਯੋਜਨਾ ਤਹਿਤ 200 ਐਮ.ਐਮ ਡਾਇਆਮੀਟਰ ਦਾ ਟਿਊਬਵੈੱਲ 150 ਮੀਟਰ ਦੀ ਡੂੰਘਾਈ ਤੱਕ  ਲਗਾਇਆ ਜਾਵੇਗਾ, 50000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਜਾਵੇਗੀ ਅਤੇ 5886 ਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਤੋਂ ਇਲਾਵਾ 7.50 ਬੀ.ਐਚ.ਪੀ ਦੀ ਪੰਪਿੰਗ ਮਸ਼ੀਨਰੀ ਅਤੇ ਪੰਪ ਚੈਂਬਰ ਵੀ ਬਣਾਇਆ ਜਾਵੇਗਾ। 

ਇਹ ਯੋਜਨਾ ਕੁੱਲ 285 ਘਰਾਂ ਦੇ ਲੱਗਭਗ 1618 ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਏਗੀ ਅਤੇ ਇਸ ਦੀ ਦੇਖਭਾਲ ਪਿੰਡ ਦੀ ਪੰਚਾਇਤ ਦੁਆਰਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਵੱਛ ਭਾਰਤ ਮਿਸ਼ਨ ਦੇ ਤਹਿਤ ਪਿੰਡ ਵਿਚ 46 ਪਖਾਨਿਆਂ ਦੇ ਨਿਰਮਾਣ ਲਈ 6.90 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜਿਸ ਦਾ ਕੰਮ ਪੂਰਾ ਹੋ ਗਿਆ ਹੈ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਬਲਾਕ ਹਾਜੀਪੁਰ ਅਧੀਨ ਪੈਂਦੇ ਪਿੰਡ ਡਾਲੋਵਾਲ ਵਿਚ ਵੀ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਡਾਲੋਵਾਲ ਪਿੰਡ ਦਗਨ ਜਲ ਸਪਲਾਈ ਯੋਜਨਾ ਅਧੀਨ ਸੀ, ਜਿਸ ਵਿਚ ਦਗਨ, ਡਾਲੋਵਾਲ ਅਤੇ ਬੰਬੋਵਾਲ ਤਿੰਨ ਪਿੰਡ ਸ਼ਾਮਿਲ ਸਨ। 

ਇਸ ਕਾਰਨ ਡਾਲੋਵਾਲ ਨੂੰ ਲੋੜੀਂਦੀ ਪਾਣੀ ਸਪਲਾਈ ਨਹੀਂ ਮਿਲ ਰਹੀ ਸੀ। ਹੁਣ ਇਸ ਨੂੰ ਵੱਖ ਕਰ ਦਿੱਤਾ ਗਿਆ ਹੈ ਅਤੇ ਇਕ ਨਵੀਂ ਜਲ ਸਪਲਾਈ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 200 ਐਮਐਮ ਡਾਇਆਮੀਟਰ ਦਾ ਟਿਊਬਵੈੱਲ 75 ਮੀਟਰ ਦੀ ਡੂੰਘਾਈ ਤੱਕ ਲਗਾਇਆ ਗਿਆ ਹੈ, 50000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਲਗਾਈ ਗਈ ਹੈ ਅਤੇ 4176 ਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ। 

ਇਸ ਦੇ ਨਾਲ ਹੀ 6.00 ਬੀ.ਐਚ.ਪੀ ਪੰਪਿੰਗ ਮਸ਼ੀਨਰੀ ਅਤੇ ਪੰਪ ਚੈਂਬਰ ਵੀ ਬਣਾਏ ਗਏ ਹਨ। ਇਹ ਯੋਜਨਾ 160 ਘਰਾਂ ਦੇ 1045 ਲੋਕਾਂ ਨੂੰ ਸਾਫ਼ ਪਾਣੀ ਸਪਲਾਈ ਕਰੇਗੀ। ਇਸ ਦੀ ਦੇਖਭਾਲ ਗ੍ਰਾਮ ਪੰਚਾਇਤ ਵੱਲੋਂ ਕੀਤੀ ਜਾ ਰਹੀ ਹੈ ਅਤੇ ਪੰਚਾਇਤ ਕੋਲ ਇਸ ਲਈ 48000 ਰੁਪਏ ਦੀ ਰਕਮ ਵੀ ਉਪਲਬੱਧ ਹੈ। 

ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ ਤਹਿਤ ਡਾਲੋਵਾਲ ਵਿਚ 48 ਪਖਾਨਿਆਂ ਦੇ ਨਿਰਮਾਣ ਲਈ 7.20 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਗਈ ਹੈ ਅਤੇ ਇਹ ਕੰਮ ਵੀ ਪੂਰਾ ਹੋ ਗਿਆ ਹੈ। ਇਸ ਦੌਰਾਨ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਮੁੰਡੀਆ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਕਿਹਾ ਕਿ ਅਕਤੂਬਰ ਤੋਂ ਸ਼ੁਰੂ ਹੋ ਰਹੀ ਇਸ ਮਹੱਤਵਾਕਾਂਖੀ ਯੋਜਨਾ ਤਹਿਤ, ਪੰਜਾਬ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਲਈ ਨਕਦੀ ਰਹਿਤ ਸਿਹਤ ਬੀਮਾ ਯਕੀਨੀ ਬਣਾ ਰਹੀ ਹੈ। 

ਇਸ ਯੋਜਨਾ ਤਹਿਤ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਡਾਕਟਰੀ ਸਹੂਲਤਾਂ ਪ੍ਰਾਪਤ ਕਰ ਸਕਣ। ਇਹ ਯੋਜਨਾ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਜੋ ਵਿੱਤੀ ਤੌਰ 'ਤੇ ਕਮਜ਼ੋਰ ਹਨ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਲੋੜੀਂਦੇ ਪੈਸੇ ਇਕੱਠੇ ਕਰਨ ਵਿਚ ਅਸਮਰੱਥ ਹਨ। 

ਇਸ ਪਹਿਲਕਦਮੀ ਨਾਲ ਨਾ ਸਿਰਫ਼ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋਂ ਲੋਕਾਂ ਦਾ ਸਰਕਾਰ 'ਤੇ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ। ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਇਕ ਵਿਸ਼ਾਲ ਮੁਹਿੰਮ ਚਲਾਈ ਜਾ ਰਹੀ ਹੈ। 

ਇਸ ਮੁਹਿੰਮ ਤਹਿਤ ਨਸ਼ੇ ਦੀ ਤਸਕਰੀ 'ਤੇ ਸਖ਼ਤੀ ਨਾਲ ਪਾਬੰਦੀ ਲਗਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਇਸ ਬੁਰਾਈ ਤੋਂ ਦੂਰ ਰਹਿਣ। 

ਇਸ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਨਸ਼ੇ ਦੀ ਲਤ ਨੂੰ ਖਤਮ ਕਰਨਾ ਹੈ, ਸਗੋਂ ਸਮਾਜ ਵਿਚ ਇਕ ਸਿਹਤਮੰਦ ਅਤੇ ਸਕਾਰਾਤਮਕ ਵਾਤਾਵਰਨ ਨੂੰ ਉਤਸ਼ਾਹਿਤ ਕਰਨਾ ਵੀ ਹੈ। ਇਸ ਮੌਕੇ ਮੁੱਖ ਇੰਜੀਨੀਅਰ ਰਾਜੇਸ਼ ਦੂਬੇ, ਐਸ.ਈ ਮਹੇਸ਼ ਕੁਮਾਰ, ਐਕਸੀਅਨ ਤਲਵਾੜਾ ਅਨੁਜ ਸ਼ਰਮਾ, ਐਸ.ਡੀ.ਓ ਰਮਿਤ ਠਾਕੁਰ, ਜੇ.ਈ ਮਨਜੀਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD