Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ-ਪਿੰਡ ਪਹੁੰਚ ਰਿਹਾ ਹੈ ਨਸ਼ਾ ਮੁਕਤੀ ਯਾਤਰਾ ਦਾ ਸੁਨੇਹਾ - ਡਾ. ਚਰਨਜੀਤ ਸਿੰਘ

ਡੇਹਰ, ਦੁੱਗਰੀ, ਰੌਲੂ ਮਾਜਰਾ ਤੇ ਮਕੜੋਨਾ ਕਲਾਂ ਪਿੰਡਾਂ ਦੀਆਂ ਨਸ਼ਾ ਮੁਕਤੀ ਯਾਤਰਾ 'ਚ ਕੀਤੀ ਸ਼ਿਰਕਤ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 23 Jul 2025

Last updated on: Jul 23, 2025, 17:27 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਦੇ ਪਿੰਡ ਡੇਹਰ (ਮੁੰਡਿਆਂ), ਦੁੱਗਰੀ (ਸ਼ਾਂਤਪੁਰ), ਰੌਲੂ ਮਾਜਰਾ (ਸਲੇਮਪੁਰ) ਤੇ ਮਕੜੋਨਾ ਕਲਾਂ (ਮਕੜੋਨਾ ਖ਼ੁਰਦ) ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਨਸ਼ੇ ਨਾਲ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖ ਰਹੀ ਹੈ ਤੇ ਨਸ਼ਾ ਤਸਕਰਾਂ ਖਿਲਾਫ ਸਖਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ ਤੇ ਉਥੇ ਉਨ੍ਹਾਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖਿਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਸਿਹਤ ਪੱਖੋਂ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜੇਲ੍ਹਾਂ ਵਿੱਚ ਬੰਦ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਘਰਾਂ ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਿੰਡ ਵੀ ਕੋਈ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਹਨਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਵਾਲੀ ਬਤੀਤ ਕਰ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਤੁਹਾਡੇ ਸਾਰੇ ਪਿੰਡ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫਲ ਕੀਤਾ ਜਾ ਸਕਦਾ ਹੈ। 

ਇਸ ਦੌਰਾਨ ਉਨ੍ਹਾ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਡੀਐਸਪੀ ਮਨਜੀਤ ਸਿੰਘ ਔਲਖ, ਬੀਡੀਪੀਓ ਅਜੈਬ ਸਿੰਘ, ਐਸਐੱਚਓ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD