Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ - ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਕੀਤੀ ਮੀਟਿੰਗ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 23 Jul 2025

Last updated on: Jul 23, 2025, 17:35 IST

ਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਸੁਖਾਲੀ ਰਜਿਸਟਰੀ ਪ੍ਰਕਿਰਿਆ' ਨੂੰ ਪੂਰੇ ਸੂਬੇ ਵਿਚ ਲਾਗੂ ਕੀਤਾ ਜਾ ਰਿਹਾ ਹੈ ਜਿਸ ਦਾ ਮਕਸਦ ਰਜਿਸਟਰੀ ਦੌਰਾਨ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।

ਉਨ੍ਹਾਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨੂੰ ਕਿਹਾ ਕਿ ਰਜਿਸਟਰੀ ਪ੍ਰਕਿਰਿਆ ਦੌਰਾਨ ਕਿਸੇ ਵੱਲੋਂ ਵੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਉਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਰਜਿਸਟਰੀ ਦੌਰਾਨ ਦਸਤਾਵੇਜ਼ ਕਰਵਾਉਣ ਵਾਲੇ ਲੋਕਾਂ ਤੋਂ ਸਿੱਧੇ ਤੌਰ 'ਤੇ ਪੁੱਛਣ ਕਿ ਕੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

ਇਹ ਵੀ ਯਕੀਨੀ ਬਣਾਇਆ ਜਾਵੇ ਉਨ੍ਹਾਂ ਨੂੰ ਸਰਕਾਰੀ ਫੀਸ ਦੀ ਪੂਰੀ ਜਾਣਕਾਰੀ ਉਪਲੱਬਧ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਉਹ ਖੁਦ ਵੀ ਲੋਕਾਂ ਨਾਲ ਫੋਨ 'ਤੇ ਸੰਪਰਕ ਕਰਕੇ ਜਾਣਕਾਰੀ ਲੈਣਗੇ ਕਿ ਉਨ੍ਹਾਂ ਤੋਂ ਰਜਿਸਟਰੀ ਬਦਲੇ ਕਿਸੇ ਅਧਿਕਾਰੀ ਜਾਂ ਅਧਿਕਾਰੀ ਦੇ ਨਾਂਅ 'ਤੇ ਕਿਸੇ ਵੱਲੋਂ ਰਿਸ਼ਵਤ ਦੀ ਮੰਗ ਤਾਂ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਤੋਂ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ ਨੇ ਡੀਡੀ ਰਾਈਟਰਾਂ ਅਤੇ ਟਾਈਪਿਸਟਾਂ ਦੀਆਂ ਰਜਿਸਟਰੇਸ਼ਨ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD