Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦ੍ਰੋਪਦੀ ਮੁਰਮੂ ਨੇ ਰੱਖਿਆ ਅਤੇ ਜਲ ਇੰਜੀਨੀਅਰਾਂ ਨੂੰ ਰਾਸ਼ਟਰਪਤੀ ਭਵਨ ਮੀਟਿੰਗ ਵਿੱਚ ਤਕਨੀਕੀ ਅਤੇ ਸਥਿਰਤਾ ਨੂੰ ਅਪਣਾਉਣ ਦੀ ਅਪੀਲ ਕੀਤੀ

Droupadi Murmu, President of India, President, Indian President, Rashtrapati, Defence Estates, Military Engineer Services, Water Engineering

Web Admin

Web Admin

5 Dariya News

ਨਵੀਂ ਦਿੱਲੀ , 23 Jul 2025

Last updated on: Jul 23, 2025, 18:11 IST

ਇੰਡੀਅਨ ਡਿਫੈਂਸ ਅਸਟੇਟ ਸਰਵਿਸ,ਮਿਲਟਰੀ ਇੰਜੀਨੀਅਰ ਸਰਵਿਸਿਸ ਅਤੇ ਅਤੇ ਸੈਂਟਰਲ ਵਾਟਰ ਇੰਜੀਨੀਅਰਿੰਗ ਸਰਵਿਸ ਦੇ ਪ੍ਰੋਬੇਸ਼ਨਾਂ ਨੇ ਅੱਜ (23 ਜੁਲਾਈ, 2025) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇੰਡੀਅਨ ਡਿਫੈਂਸ ਅਸਟੇਟ ਸਰਵਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਮਹੋਦਯ ਨੇ ਕਿਹਾ ਕਿ ਤੇਜ਼ ਟੈਕਨੋਲੋਜੀ ਸਬੰਧੀ ਪਰਿਵਰਤਨ ਦੇ ਇਸ ਦੌਰ ਵਿੱਚ ਡਿਜੀਟਲ ਸਮਾਧਾਨਾਂ ਦਾ ਏਕੀਕਰਣ ਇੱਕ ਜ਼ਰੂਰਤ ਹੈ। ਟੈਕਨੋਲੋਜੀ ਸਬੰਧੀ ਤਰੱਕੀ ਤੋਂ ਜਾਣੂ ਰਹਿਣਾ ਅਤੇ ਉਨ੍ਹਾਂ ਨੂੰ ਆਪਣੇ ਕੰਮਕਾਜ ਵਿੱਚ ਲਾਗੂ ਕਰਨਾ ਉਨ੍ਹਾਂ ਦਾ ਕਰੱਤਵ ਹੈ।

ਉਨ੍ਹਾਂ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ, ਡ੍ਰੋਨ-ਅਧਾਰਿਤ  ਜ਼ਮੀਨ ਸਰਵੇਖਣ,ਸੈਟੇਲਾਈਟ ਇਮੇਜਰੀ ਅਤੇ ਸੰਪਤੀ ਰਿਕਾਰਡ ਰੱਖ-ਰਖਾਅ ਲਈ ਬਲੌਕਚੇਨ ਹੁਣ ਭਵਿੱਖ ਦੀਆਂ ਧਾਰਨਾਵਾਂ ਨਹੀਂ ਹਨ, ਉਹ ਸ਼ਾਸਨ ਦਾ ਹਿੱਸਾ ਬਣ ਰਹੇ ਹਨ। ਸ਼੍ਰੀਮਤੀ ਮੁਰਮੂ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਬੁਨਿਆਦੀ ਢਾਂਚਾ ਵਿਕਾਸ ਵਿੱਚ ਹਰਿਤ ਪ੍ਰਥਾਵਾਂ ਨੂੰ ਅਪਣਾਉਣ, ਨਵਿਆਉਣਯੋਗ ਊਰਜਾ ਸਮਾਧਾਨਾਂ ਨੂੰ ਅਪਣਾਉਣ, ਖਰਚਿਆਂ ਨੂੰ ਘੱਟ ਕਰਨ ਅਤੇ ਛਾਉਣੀਆਂ ਵਿੱਚ ਪਾਣੀ ਦੀ ਸੰਭਾਲ਼ ਨੂੰ ਯਕੀਨੀ ਬਣਾਉਣ।

ਮਿਲਟਰੀ ਇੰਜੀਨੀਅਰ ਸਰਵਿਸਿਸ (ਐੱਮਈਐੱਸ) ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਮਿਲਟਰੀ ਨਿਰਮਾਣ ਦੇ ਖੇਤਰ ਵਿੱਚ ਉਭਰਦੇ ਨੇਤਾਵਾਂ ਦੇ ਰੂਪ ਵਿੱਚ ਯੁਵਾ ਐੱਮਈਐੱਸ ਅਧਿਕਾਰੀਆਂ ਦੀ ਨਾ ਸਿਰਫ਼ ਨਿਰਮਾਣ ਕਰਨ ਦੀ, ਸਗੋਂ ਜ਼ਿੰਮੇਵਾਰੀ ਦੇ ਨਾਲ ਨਿਰਮਾਣ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। 

ਸ਼੍ਰੀਮਤੀ ਮੁਰਮੂ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੱਖਿਆ ਬੁਨਿਆਦੀ ਢਾਂਚੇ ਦੇ ਕਾਰਬਨ ਫੁਟਪ੍ਰਿੰਟ ਨੂੰ ਘੱਟ ਕਰਨ ਲਈ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਜਾਣ ਕੇ ਖੁਸ਼ੀ ਵਿਅਕਤ ਕੀਤੀ ਕਿ ‘ਆਤਮਨਿਰਭਰ ਭਾਰਤ’ ਦੇ ਰਾਸ਼ਟਰੀ ਵਿਜ਼ਨ ਦੇ ਅਨੁਸਾਰ ਐੱਮਈਐੱਸ ‘ਮੇਕ ਇਨ ਇੰਡੀਆ’ ਪਹਿਲ ਦੇ ਤਹਿਤ ਸਵਦੇਸ਼ੀ ਸਮੱਗਰੀ ਅਤੇ ਟੈਕਨੋਲੋਜੀਆਂ ਦੇ ਉਪਯੋਗ ਨੂੰ ਸਰਗਰਮ ਤੌਰ ‘ਤੇ ਉਤਸ਼ਾਹਿਤ ਕਰ ਰਹੇ ਹਨ।

ਸੈਂਟਰਲ ਵਾਟਰ ਇੰਜੀਨੀਅਰਿੰਗ ਸਰਵਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਮਹੋਦਯਾ ਨੇ ਕਿਹਾ ਕਿ ਜਲ ਸੰਸਾਧਨਾਂ ਦਾ ਟਿਕਾਊ ਵਿਕਾਸ ਅਤੇ ਪਾਣੀ ਦਾ ਕੁਸ਼ਲ ਪ੍ਰਬੰਧਨ ਜਲ ਸੁਰੱਖਿਆ ਅਤੇ ਵਿਕਾਸ ਦੀ ਕੁੰਜੀ ਹੈ, ਵਿਸ਼ੇਸ਼ ਤੌਰ ‘ਤੇ ਬਦਲਦੇ ਜਲਵਾਯੂ ਰੁਝਾਨਾਂ ਦੇ ਮੱਦੇਨਜ਼ਰ। ਸਵੱਛ ਪਾਣੀ ਉਪਲਬਧ ਕਰਵਾ ਕੇ ਅਤੇ ਪਾਣੀ ਦੀ ਸੰਭਾਲ ਨੂੰ ਹੁਲਾਰਾ ਦੇ ਕੇ ਸਾਡਾ ਦੇਸ਼ ਪਬਲਿਕ ਹੈਲਥ ਵਿੱਚ ਸੁਧਾਰ ਕਰ ਸਕਦਾ ਹੈ

 

Tags: Droupadi Murmu , President of India , President , Indian President , Rashtrapati , Defence Estates , Military Engineer Services , Water Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD