Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਿਲ੍ਹਾ ਪ੍ਰਸਾਸ਼ਨ ਲੰਗ ਕੇਅਰ ਫਾਉਂਡੇਸ਼ਨ ਦੇ ਸਹਿਯੋਗ ਨਾਲ ਲੋਕਾਂ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਕਰੇਗਾ ਜਾਗਰੂਕ : ਸਾਕਸ਼ੀ ਸਾਹਨੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 23 Jul 2025

Last updated on: Jul 23, 2025, 18:40 IST

ਜਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਪੈਦਾ ਹੋਏ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਲੰਗ ਕੇਅਰ ਫਾਉਂਡੇਸ਼ਨ ਦੇ ਸਹਿਯੋਗ ਨਾਲ ਹਰੇਕ ਬਲਾਕ ਦੇ ਦੋ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੰਗ ਕੇਅਰ ਫਾਉਂਡੇਸ਼ਨ ਦੇ ਮੈਂਬਰਾਂ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਅਗਸਤ ਮਹੀਨੇ ਤੋਂ ਲੈ ਕੇ ਨਵੰਬਰ 2025 ਤੱਕ ਚੱਲੇਗੀ ਜਿਸ ਦੌਰਾਨ ਲੋਕਾਂ ਨੂੰ ਹਵਾ ਪ੍ਰਦੂਸ਼ਣ ਦੇ ਸਿਹਤ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੀ ਅੱਗ ਨਾਲ ਹਵਾ ਪ੍ਰਦੂਸ਼ਣ ਖਤਰਨਾਕ ਸਥਿਤੀ ਵਿੱਚ ਪਹੁੰਚ ਜਾਂਦਾ ਹੈ ਜਿਸ ਨਾਲ ਕਈ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਨਾਲ ਲੈ ਕੇ ਪਿੰਡ ਪੱਧਰ ਤੱਕ ਲੋਕਾਂ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਲੰਗ ਕੇਅਰ ਫਾਉਂਡੇਸ਼ਨ ਅਤੇ ਡਾਕਟਰਜ ਫਾਰ ਕਲੀਨ ਏਅਰ ਐਂਡ ਕਲਾਈਮੇਟ ਐਕਸ਼ਨ ਟੀਮ ਵੀ ਇਨ੍ਹਾਂ ਨਾਲ ਸਹਿਯੋਗ ਕਰੇਗੀ ਅਤੇ ਪਿੰਡ ਪੱਧਰ ਤੱਕ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਇਸ ਦਾ ਪ੍ਰਦੂਸ਼ਣ ਸਭ ਤੋਂ ਪਹਿਲਾਂ ਤੁਹਾਡੇ ਘਰ ਤੋਂ ਹੀ ਸ਼ੁਰੂ ਹੁੰਦਾ ਹੈ ਅਤੇ ਫਿਰ ਆਮ ਲੋਕਾਂ ਤੇ ਇਸ ਦੇ ਮਾੜੇ ਪ੍ਰਭਾਵ ਪੈਂਦੇ ਹਨ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਜਿਸ ਨਾਲ ਫਸਲਾਂ ਦਾ ਉਪਜਾਊ ਸ਼ਕਤੀ ਵੀ ਘਟਣ ਨਾਲ ਝਾੜ ਵੀ ਘੱਟ ਹੁੰਦਾ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ  ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਖੇਤੀਬਾੜੀ ਅਧਿਕਾਰੀ ਸ੍ਰ ਸੁਖਚੈਨ ਸਿੰਘ, ਲੰਗ ਕੇਅਰ ਫਾਉਡੇਸ਼ਨ ਤੋਂ ਡਾਕਟਰ ਕਰਮਿਨ ਉਪਲ, ਸਟੇਟ ਪ੍ਰਾਜੈਕਟ ਕੁਆਰਡੀਨੇਟਰ ਲੰਗ ਫਾਉਡੇਸ਼ਨ ਦੀ ਡਾਕਟਰ ਸੋਨਾਲੀ ਵੋਹਰਾ  ਵੀ ਹਾਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD