Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਿਆ : ਹਰਪਾਲ ਸਿੰਘ ਚੀਮਾ

ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੱਠਾ ਨਨਹੇੜਾ , 23 Jul 2025

Last updated on: Jul 24, 2025, 09:38 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਅੱਜ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਅਤੇ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ। 

ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆ ਕੇ ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਹੈ। 

ਜਿਸ ਦੇ ਨਤੀਜੇ ਵਜੋਂ ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੇ ਪੈਸੇ ਦੀ ਬਚਤ ਹੋਣ ਲੱਗੀ ਹੈ। ਹੁਣ ਸੂਬਾ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਚੁੱਕਾ ਹੈ। ਅਗਲੇ ਦੋ ਸਾਲਾਂ ਵਿੱਚ ਸੂਬੇ ਦਾ ਰਿਕਾਰਡਤੋੜ ਸਰਬਪੱਖੀ ਵਿਕਾਸ ਹੋਵੇਗਾ। ਉਹਨਾਂ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੈਸਾ ਪੰਜਾਬ ਸਰਕਾਰ ਦੇਵੇਗੀ ਪਰ ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ਵਿੱਚ ਕਰਵਾਉਣ।

ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਬਾਰੇ ਵਿਰੋਧੀ ਪਾਰਟੀਆਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਗੈਰ ਕਾਨੂੰਨੀ ਕਲੋਨੀਆਂ ਦਾ ਕਹਿਰ ਖਤਮ ਕਰਨਾ ਚਾਹੁੰਦੀ ਹੈ।

ਅੱਜ ਸੂਬੇ ਵਿੱਚ 30 ਹਜ਼ਾਰ ਏਕੜ ਰਕਬੇ ਉੱਤੇ ਗੈਰ ਕਾਨੂੰਨੀ ਕਾਲੋਨੀਆਂ ਵਿਕਸਤ ਹੋਈਆਂ ਹਨ, ਜਿੱਥੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਪੰਚਾਇਤ ਘਰ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਸ਼ਾਨਦਾਰ ਇਮਾਰਤ ਵਿੱਚ ਸਰਪੰਚ ਦਫ਼ਤਰ ਸਮੇਤ ਵਧੀਆ ਵੱਡਾ ਕਮਰਾ ਅਤੇ ਦੋ ਵਾਸ਼ਰੂਮ ਬਣਾਏ ਗਏ ਹਨ। 

ਇਸ ਪਿੰਡ ਵਿੱਚ ਪੰਚਾਇਤ ਘਰ ਬਣਾਉਣ ਦੀ ਲੰਮੇ ਸਮੇਂ ਦੀ ਮੰਗ ਸੀ ਕਿਉਂਕਿ ਪੰਚਾਇਤ ਕੋਲ ਬੈਠਣ ਅਤੇ ਜ਼ਰੂਰੀ ਮੀਟਿੰਗਾਂ ਆਦਿ ਲਈ ਕੋਈ ਵੀ ਢੁੱਕਵੀਂ ਜਗ੍ਹਾ ਨਹੀਂ ਸੀ। ਜਿਸ ਕਾਰਨ ਪੰਚਾਇਤ ਅਤੇ ਆਮ ਲੋਕਾਂ ਨੂੰ ਆਪਣੇ ਨਿੱਤ ਦਿਨ ਦੇ ਕੰਮ ਕਾਰ ਕਰਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਹਨਾਂ ਦੱਸਿਆ ਕਿ ਚੱਠੇ ਨਨਹੇੜਾ ਵਿਖੇ ਲਿੰਕ ਸੜਕ ਤੋਂ ਗਿਆਨ ਨੰਦ ਡੇਰੇ ਤੱਕ ਦੀ ਸੜਕ ਦੀ ਨਵੀਂ ਉਸਾਰੀ ਉੱਤੇ 32.16 ਲੱਖ ਰੁਪਏ ਦੀ ਲਾਗਤ ਆਈ ਹੈ। ਇਸ 10 ਫੁੱਟ ਚੌੜੀ ਸੜਕ ਦੀ ਕੁੱਲ ਲੰਬਾਈ 1.30 ਕਿ:ਮੀ: ਹੈ। ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਨਵੀਂ ਬਣੀ ਸੜਕ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਏਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਮਹਿਲਾਂ ਤੋਂ ਸੰਗਤੀਵਾਲ ਤੱਕ ਸਾਰੀ ਸੜਕ ਬਣੇਗੀ। ਹਲਕਾ ਦਿੜ੍ਹਬਾ ਨੂੰ ਜਲਦ ਹੀ ਫਾਇਰ ਬ੍ਰਿਗੇਡ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। 

ਉਹਨਾਂ ਦਾਅਵੇ ਨਾਲ ਕਿਹਾ ਕਿ ਹਲਕਾ ਦਿੜ੍ਹਬਾ ਹੁਣ ਵਿਕਾਸ ਪੱਖੋਂ ਪਛੜਿਆਂ ਨਹੀਂ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਦਿੜ੍ਹਬਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ।

ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਉਹ ਹਲਕਾ ਦਿੜ੍ਹਬਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਤਿੰਨ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ,ਸ੍ਰ ਹਰਵਿੰਦਰ ਸਿੰਘ ਛਾਜਲੀ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ, ਸਰਪੰਚ ਸ਼੍ਰੀਮਤੀ ਕੁਲਵੰਤ ਕੌਰ ਅਤੇ ਸਮੂਹ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD