Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਅਧਿਆਪਕਾਂ ਨਾਲ ਸੰਵਾਦ” ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

ਸਿੱਖਿਆ ਮੰਤਰੀ ਨੇ ਸਿੱਖਿਆ ਵਿੱਚ ਹੋਰ ਸੁਧਾਰ ਲਈ ਵਿਰਾਸਤ-ਏ-ਖਾਲਸਾ ਵਿੱਚ ਠਰੰਮੇ ਨਾਲ ਸੁਣੇ ਅਧਿਆਪਕਾਂ ਦੇ ਸੁਝਾਅ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 22 Jul 2025

Last updated on: Jul 24, 2025, 09:50 IST

ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲਕਦਮੀ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਅਧਿਆਪਕਾਂ, ਸਕੂਲ ਮੁਖੀਆਂ ਨਾਲ ਵਿਸੇਸ਼ ਸੰਵਾਦ ਕੀਤਾ ਅਤੇ ਘੰਟਿਆਂਬੱਧੀ ਉਨ੍ਹਾਂ ਦੇ ਸੁਝਾਅ ਠਰੰਮੇ ਨਾਲ ਸੁਣੇ। 

ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਨੂੰ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਿਵੇਕਲੀ ਪਹਿਲ ਦਾ ਉਦੇਸ਼ ਨੈਸ਼ਨਲ ਸਟੇਟ ਐਵਾਰਡੀ ਅਧਿਆਪਕਾਂ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਅਧਿਆਪਕਾਂ, ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰਕੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦਾ ਵਾਅਦੇ ਨੂੰ ਬੂਰ ਪਾਇਆ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਘਾਪੁਰ, ਫਿਨਲੈਂਡ, ਆਈਆਈਐਮ ਅਹਿਮਦਾਬਾਦ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋ ਸਾਡੇ ਅਧਿਆਪਕ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿਚ ਸਿਖਲਾਈ ਪ੍ਰਾਪਤ ਕਰਕੇ ਸਿੱਖਿਆ ਢਾਚੇ ਨੂੰ ਹੋਰ ਆਧੁਨਿਕ ਬਣਾ ਰਹੇ ਹਨ। 

ਵਿਦਿਆਰਥੀ ਚੰਦਰਯਾਨ 3 ਦੀ ਲਾਚਿੰਗ ਦੇ ਗਵਾਹ ਬਣੇ ਹਨ, ਅੱਜ ਜੇ.ਈ ਮੇਨਸ, ਜੇ.ਈ ਐਡਵਾਸ ਵਰਗੀਆਂ ਪ੍ਰੀਖਿਆਵਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਐਸਟ੍ਰੋਟਰਫ ਖੇਡ ਮੈਦਾਨ, ਸੂਟਿੰਗ ਰੇਂਜ, ਸਵੀਮਿੰਗ ਪੂਲ ਤਿਆਰ ਹੋ ਰਹੇ ਹਨ। ਸਕੂਲ ਆਫ ਐਮੀਨੈਂਸ ਮਾਡਲ ਤੇ ਕਾਨਵੈਂਟ ਸਕੂਲਾ ਦੇ ਮੁਕਾਬਲੇ ਦੇ ਅਤਿ ਆਧੁਨਿਕ ਸਕੂਲ ਬਣ ਰਹੇ ਹਨ, ਹਜ਼ਾਰਾ ਸਕੂਲਾਂ ਦੀ ਚਾਰਦੀਵਾਰੀ ਮੁਕੰਮਲ ਹੋਈ ਹੈ, ਲੈਬੋਰਟਰੀਆਂ, ਲਾਈਬ੍ਰੇਰੀਆਂ ਸਰਕਾਰੀ ਸਕੂਲਾਂ ਵਿਚ ਤਿਆਰ ਹੋਈਆਂ ਹਨ। 

ਕੈਂਪਸ ਮੈਂਨੇਜਰ, ਸੁਰੱਖਿਆ ਗਾਰਡ ਸਰਕਾਰੀ ਸਕੂਲਾਂ ਵਿਚ ਤੈਨਾਤ ਕੀਤੇ ਗਏ ਹਨ,ਇਹ ਉਪਰਾਲੇ ਵੀ ਅਧਿਆਪਕਾਂ ਦੇ ਸੁਝਾਅ ਤੋ ਬਾਅਦ ਹੀ ਕੀਤੇ ਹਨ, ਅਧਿਆਪਕਾਂ ਨਾਲ ਸੰਵਾਦ ਇੱਕ ਅਜਿਹਾ ਪਲੇਟਫਾਰਮ ਹੈ, ਜਿੱਥੇ ਅਸੀ ਅਧਿਆਪਕਾਂ ਨੂੰ ਆਪਣੀ ਗੱਲ ਕਹਿਣ ਦੀ ਬਜਾਏ ਉਨ੍ਹਾਂ ਦੇ ਕੀਮਤੀ ਸੁਝਾਅ ਲੈਦੇ ਹਾਂ, ਅਜਿਹਾ ਤਜਰਬਾ ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਹੁਤ ਸਫਲ ਸਿੱਧ ਹੋਇਆ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਮੂੰਹ ਬੋਲਦੀ ਤਸਵੀਰ ਹਰ ਸਰਕਾਰੀ ਸਕੂਲ ਵਿਚ ਆਪ ਮੁਹਾਰੇ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ, ਸਕੂਲ ਮੁਖੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਸ਼ਿੱਦਤ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਅਧਿਆਪਕਾ ਦੇ ਅਣਥੱਕ ਯਤਨਾ ਨਾਲ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲ ਰਹੇ ਹਨ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ 'ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰ ਰਿਹਾ ਹੈ। ਸ.ਬੈਂਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਸਿੱਖਿਆ ਸੁਧਾਰਾ ਲਈ ਫਿਕਰ ਨਹੀ ਕੀਤਾ।

ਇਸ ਮੌਕੇ ਸਰਕਾਰੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ, ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕਾਂ, ਸਿੰਘਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਕਰਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲ ਰਹੇ ਅਧਿਆਪਕਾਂ ਸਕੂਲਾਂ ਦੀਆਂ ਹੋਰ ਗਤੀਵਿਧੀਆਂ ਦੇ ਪ੍ਰਬੰਧਕਾਂ ਨੇ ਆਪਣੇ ਸੰਵਾਦ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਅਜਿਹਾ ਪਲੇਟਫਾਰਮ ਦੇ ਕੇ ਸਾਡੇ ਅੰਦਰ ਸਿੱਖਿਆ ਪ੍ਰਣਾਲੀ ਲਈ ਕੀਤੇ ਜਾਣ ਵਾਲੇ ਸੁਧਾਰਾਂ ਦੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੱਤਾ ਹੈ, ਜਿਸ ਦੇ ਲਈ ਅਸੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ।

ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵਿਧਾਇਕ ਰੂਪਨਗਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਾਰੇ ਚਾਨਣਾ ਪਾਇਆ। ਇਸ ਮੌਕੇ ਅਧਿਆਪਕਾਂ ਨੇ ਆਪਣੇ ਸੰਵਾਦ ਦੌਰਾਨ ਸਿੱਖਿਆ ਮੰਤਰੀ ਦਾ ਸਕੂਲ ਵਿੱਚ ਵਰਦੀਆਂ, ਇੰਟਰੈਕਟਿਵ ਪੈਨਲ, ਵਾਈ ਫਾਈ, ਡਿਜੀਟਲ ਕਲਾਸ ਰੂਮ, ਲਾਈਬ੍ਰੇਰੀ,ਸਮੇਂ ਸਿਰ ਕਿਤਾਬਾ, ਚਾਰਦੀਵਾਰੀ ਤੇ ਹਰ ਬੁਨਿਆਦੀ ਸਹੂਲਤ ਉਪਲੱਬਧ ਕਰਵਾਉਣ ਲਈ ਧੰਨਵਾਦ ਕੀਤਾ ਤੇ ਵਾਅਦਾ ਕੀਤਾ ਕਿ ਅਗਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਮੱਲਾਂ ਮਾਰਨਗੇ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD