Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਹਰਦੀਪ ਸਿੰਘ ਮੁੰਡੀਆਂ ਵਲੋਂ ਜਲੰਧਰ ’ਚ 1.17 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈਆਂ ਦੋ ਵਾਟਰ ਸਪਲਾਈ ਸਕੀਮਾਂ ਦਾ ਉਦਘਾਟਨ

ਦੋਹਾਂ ਸਕੀਮਾਂ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ’ਚ 432 ਘਰਾਂ ਤੱਕ ਪੁੱਜੇਗਾ ਪੀਣ ਯੋਗ ਸਾਫ਼-ਸੁਥਰਾ ਪਾਣੀ

Hardeep Singh Mundian, Jalandhar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pawan Kumar Tinu

Web Admin

Web Admin

5 Dariya News

ਜਲੰਧਰ , 23 Jul 2025

Last updated on: Jul 24, 2025, 09:58 IST

ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਹੁਲਾਰਾ ਦਿੰਦਿਆਂ ਪੰਜਾਬ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅੱਜ ਬੁੱਧਵਾਰ ਨੂੰ ਜਲੰਧਰ ਵਿਖੇ ਕਰੀਬ 1.17 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈਆਂ ਦੋ ਵਾਟਰ ਸਪਲਾਈ ਸਕੀਮਾਂ ਜਿਨ੍ਹਾਂ ਰਾਹੀਂ ਪੇਂਡੂ ਖੇਤਰ ਦੇ 432 ਘਰਾਂ ਨੂੰ ਪੀਣ ਯੋਗ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਣਾ ਹੈ, ਦਾ ਉਦਘਾਟਨ ਕੀਤਾ ਗਿਆ।

ਕੈਬਨਿਟ ਮੰਤਰੀ ਵਲੋਂ ਪਿੰਡ ਗੱਦੋਵਾਲੀ (ਜਲੰਧਰ-ਪੱਛਮੀ ਬਲਾਕ) ਵਿਖੇ ਪ੍ਰੋਜੈਕਟ ਤਹਿਤ 64.72 ਲੱਖ ਰੁਪਏ ਦੀ ਲਾਗਤ ਨਾਲ 10 ਮਹੀਨਿਆਂ ਵਿੱਚ ਮੁਕੰਮਲ ਹੋਈ ਵਾਟਰ ਸਪਲਾਈ ਸਕੀਮ ਨੂੰ ਲੋਕ ਅਰਪਣ ਕੀਤਾ ਗਿਆ। ਇਸ ਸਕੀਮ ਤਹਿਤ 225 ਘਰਾਂ ਨੂੰ ਪੀਣ ਯੋਗ ਸਾਫ਼-ਸੁਥਰੇ ਪਾਣੀ ਦਾ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦਾ ਸੁਨੇਹਾ ਦੇਣ ਲਈ ਪੌਦਾ ਵੀ ਲਗਾਇਆਇਸੇ ਤਰ੍ਹਾਂ ਬਲਾਕ ਆਦਮਪੁਰ ਦੇ ਪਿੰਡ ਜਲਭੈ ਵਿਖੇ 52.26 ਲੱਖ ਰੁਪਏ ਦੀ ਲਾਗਤ ਨਾਲ 6 ਮਹੀਨਿਆਂ ਵਿੱਚ ਮੁਕੰਮਲ ਹੋਈ ਦੂਜੀ ਵਾਟਰ ਸਪਲਾਈ ਸਕੀਮ, ਜਿਸ ਤਹਿਤ 207 ਘਰਾਂ ਨੂੰ ਪੀਣ ਯੋਗ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਣਾ ਹੈ, ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਦੋਹਾਂ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਤਹਿਤ ਵਿਭਾਗ ਵਲੋਂ ਨਵੇਂ ਟਿਊਬਵੈਲ ਲਗਾਉਣ, ਜਲ ਭੰਡਾਰ, ਪਾਈਪ ਲਾਈਨ ਵਿਛਾਉਣ, ਸੋਲਰ ਪੈਨਲ, ਕਲੋਰੀਨੇਸ਼ਨ ਯੂਨਿਟਸ ਅਤੇ ਪਾਣੀ ਦੇ ਕੁਨੈਕਸ਼ਨ ਰਾਹੀਂ ਇਨ੍ਹਾਂ ਪਿੰਡਾਂ ਵਿੱਚ ਸੁਚੱਜੀ ਜਲ ਸਪਲਾਈ ਸਕੀਮਾਂ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਦੀ ਤਰਜ ’ਤੇ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸਕੀਮਾਂ ਦੇ ਮੁਕੰਮਲ ਹੋਣ ਨਾਲ ਇਹਨਾਂ ਪਿੰਡਾਂ ਵਿੱਚ ਹਰ ਘਰ ਤੱਕ ਪੀਣ ਯੋਗ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਘਰ ਲਈ 600 ਯੂਨਿਟ ਬਿਜਲੀ ਮਾਫ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵਲੋਂ ਖੁਦ ਪਹਿਰੇਦਾਰ ਬਣ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਸੂਬੇ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਹਿੱਸਾ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਆਦਮਪੁਰ ਨੂੰ ਇਕ ਨਮੂਨੇ ਦਾ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪਿੰਡ ਗੱਦੋਵਾਲੀ ਦੇ ਸਰਪੰਚ ਬਿਮਲਜੀਤ ਕੌਰ, ਪਿੰਡ ਜਲਭੈ ਦੇ ਸਰਪੰਚ ਪਰਮਜੀਤ ਕੌਰ ਸਮੇਤ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦਾ ਇਹਨਾਂ ਪਹਿਲਕਦਮੀਆਂ ਲਈ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਉਪਰਾਲੇ ਪੇਂਡੂ ਖੇਤਰ ਦੇ ਵਿਕਾਸ ਵਿੱਚ ਮੀਲ ਦਾ ਸਾਬਿਤ ਹੋਣਗੇ। 

ਉਨ੍ਹਾਂ ਵਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਇਹ ਪ੍ਰੋਜੈਕਟ ਅਸਰਦਾਰ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਕੇ ਪਿੰਡ ਵਾਸੀਆਂ ਨੂੰ ਵੱਡਾ ਲਾਭ ਪਹੁੰਚਾਉਣ ਲਈ ਕੀਤੇ ਸੰਜੀਦਾ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਵਿਵੇਕ ਮੋਦੀ, ਚੀਫ ਇੰਜੀਨੀਅਰ ਰਾਜੇਸ਼ ਦੂਬੇ,ਮਾਰਕੀਟ ਕਮੇਟੀ ਆਦਮਪੁਰ ਦੇ ਚੇਅਰਮੈਨ ਪਰਮਜੀਤ ਸਿੰਘ ਵੀ ਹਾਜ਼ਰ ਸਨ।

 

Tags: Hardeep Singh Mundian , Jalandhar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD