Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau

Web Admin

Web Admin

5 Dariya News

ਸੰਗਰੂਰ , 23 Jul 2025

Last updated on: Jul 24, 2025, 10:08 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਉਕਤ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ 20000 ਰੁਪਏ ਹੋਰ ਮੰਗੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD