Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau

Web Admin

Web Admin

5 Dariya News

ਤਰਨਤਾਰਨ , 23 Jul 2025

Last updated on: Jul 24, 2025, 10:16 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। 

ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ। 

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD