Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਦਾ ਆਯੋਜਨ

ਕੌਮੀ ਅੰਕੜਾ ਦਫ਼ਤਰ ਜਲੰਧਰ ਨੇ ਲੋਕਾਂ ਨੂੰ ਕੀਤਾ ਜਾਗਰੂਕ

Rail Coach Factory Kapurthala, National Sample Survey, Kapurthala

Web Admin

Web Admin

5 Dariya News

ਕਪੂਰਥਲਾ , 24 Jul 2025

Last updated on: Jul 24, 2025, 15:32 IST

ਭਾਰਤ ਦੇ ਨੀਤੀ ਨਿਰਮਾਣ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਕੌਮੀ ਅੰਕੜਾ ਦਫ਼ਤਰ, ਜਲੰਧਰ ਨੇ ਵੀਰਵਾਰ ਨੂੰ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਐਨਐੱਸਐੱਸ ਬੂਥ ਲਾਇਆ | ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਐਨਐੱਸਐੱਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਰਵੇਖਣਾਂ ਨੂੰ ਦਰਸਾਉਂਦੇ ਹੋਏ ਪੈਂਫਲੇਟ ਵੰਡੇ, ਜਿਸ ਦਾ ਵਿਸ਼ਾ ਸੀ: "ਐਨਐੱਸਐੱਸ – ਇੱਕ ਸ਼ਾਨਦਾਰ ਅਤੀਤ ਤੋਂ ਵਿਕਸਤ ਭਾਰਤ ਲਈ ਇੱਕ ਉਜਵਲ ਭਵਿੱਖ"।

ਇਸ ਪ੍ਰੋਗਰਾਮ ਦੌਰਾਨ ਅਰੁਣ ਕੁਮਾਰ, ਸਹਾਇਕ ਨਿਦੇਸ਼ਕ, ਉਮੇਸ਼ ਕੁਮਾਰ ਲਿਮ੍ਬੂ,  ਬਲਰਾਮ ਸਿੰਘ ਅਤੇ ਸ਼੍ਰੀਮਤੀ ਮਨੀਸ਼ਾ, ਰਾਹੁਲ ਸ਼ਰ੍ਮਾ, ਸੀਨੀਅਰ ਸਟੈਟਿਸਟਿਕਲ ਅਫ਼ਸਰ, ਅਤੇ ਸ਼ਰਵਸ਼੍ਰੀ/ ਬਲਵਿੰਦਰ ਕੌਰ, ਸੋਨਿਕਾ ਅਤਰੀ, ਰਵਿੰਦਰ, ਚੇਤਨ ਕੁਮਾਰ ਅਤੇ ਸਤਨਾਮ ਸਿੰਘ ਮੌਜੂਦ ਸਨ ।ਕੌਮੀ ਅੰਕੜਾ ਦਫ਼ਤਰ (NSO), ਜੋ ਕਿ ਅੰਕੜਾ ਅਤੇ ਕਾਰਜਕ੍ਰਮ ਲਾਗੂਕਰਨ ਮੰਤਰਾਲੇ ਦੇ ਅਧੀਨ ਹੈ, 1950 ਤੋਂ ਦੇਸ਼ ਦੀ ਸੇਵਾ ਵਿੱਚ ਹੈ। 

ਐਨਐੱਸਐੱਸ ਅਕਤੂਬਰ 2024 ਤੋਂ ਸਤੰਬਰ 2025 ਤੱਕ ਆਪਣੇ ਸਰਵੇਖਣਾਂ ਦੀ 75 ਸਾਲਾਂ ਦੀ ਯਾਤਰਾ ਦਾ ਜਸ਼ਨ ਮਨਾ ਰਿਹਾ ਹੈ। ਐਨਐੱਸਐੱਸ, ਦੇਸ਼-ਪੱਧਰੀ ਵੱਡੇ ਪੈਮਾਨੇ ਦੇ ਨਮੂਨਾ ਸਰਵੇਖਣਾਂ ਰਾਹੀਂ ਵੱਖ-ਵੱਖ ਸਮਾਜਿਕ-ਆਰਥਿਕ ਪੈਮਾਨਿਆਂ 'ਤੇ ਮਜ਼ਬੂਤ ਡਾਟਾਬੇਸ ਵਿਕਸਤ ਕਰ ਰਿਹਾ ਹੈ, ਜਿਸ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਵਿਕਾਸ ਯੋਜਨਾ ਅਤੇ ਨੀਤੀ ਬਣਾਉਣ ਵਿੱਚ ਮਦਦ ਕੀਤੀ ਹੈ।

ਐਨਐੱਸਐੱਸ ਦੀ ਯਾਤਰਾ 1950 ਵਿੱਚ ਯੋਜਨਾ ਮੰਤਰਾਲੇ ਦੇ ਅਧੀਨ ਰਾਸ਼ਟਰੀ ਨਮੂਨਾ ਸਰਵੇਖਣ ਦੀ ਸਥਾਪਨਾ ਨਾਲ ਸ਼ੁਰੂ ਹੋਈ। ਪਹਿਲਾ ਐਨਐੱਸਐੱਸ ਸਰਵੇਖਣ ਅਕਤੂਬਰ 1950 ਤੋਂ ਮਾਰਚ 1951 ਤੱਕ ਕੀਤਾ ਗਿਆ ਸੀ, ਜਿਸ ਵਿੱਚ ਘਰੇਲੂ ਜਾਣਕਾਰੀ, ਖੇਤੀਬਾੜੀ ਅਤੇ ਪਸ਼ੂਪਾਲਣ, ਘਰੇਲੂ ਉਦਯੋਗ, ਹਥਕਲਾ ਅਤੇ ਵਪਾਰ, ਸੇਵਾਵਾਂ ਅਤੇ ਵਿੱਤੀ ਕਾਰਜਵਾਹੀਆਂ ਅਤੇ ਘਰੇਲੂ ਉਪਭੋਗਤਾ ਖ਼ਰਚ ਵਰਗੇ ਆਰਥਿਕ ਪੱਖਾਂ ਨੂੰ ਕਵਰ ਕੀਤਾ ਗਿਆ। ਇਨ੍ਹਾਂ ਸਾਲਾਂ ਦੌਰਾਨ ਐਨਐੱਸਐੱਸ ਨੇ ਕਈ ਮਹੱਤਵਪੂਰਨ ਸਰਵੇਖਣ ਕੀਤੇ ਹਨ, ਜੋ ਭਾਰਤ ਵਿੱਚ ਯੋਜਨਾ ਅਤੇ ਨੀਤੀ ਫੈਸਲਿਆਂ ਲਈ ਬਹੁਤ ਹੀ ਮਹੱਤਵਪੂਰਨ ਸਾਬਤ ਹੋਏ ਹਨ।

 

Tags: Rail Coach Factory Kapurthala , National Sample Survey , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD