Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੁਬਈ ਤੋਂ 26 ਸਾਲਾ ਧਰਮਬੀਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 24 Jul 2025

Last updated on: Jul 24, 2025, 17:34 IST

ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਅਚਾਨਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। 

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ,ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD