Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਮੁਲੰਕਣ

ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਡਾ. ਜਸਬੀਰ ਸਿੰਘ ਸੰਧੂ, ਇੰਜ. ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਤੇ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅਧਿਕਾਰੀਆਂ ਨਾਲ ਬੈਠਕ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Dr Jasbir Singh Sandhu, Jaswinder Singh Ramdas

Web Admin

Web Admin

5 Dariya News

ਪਟਿਆਲਾ , 24 Jul 2025

Last updated on: Jul 25, 2025, 10:38 IST

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਪਟਿਆਲਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁਲੰਕਣ ਕੀਤਾ। ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਸ਼ਾਮਲ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਐਮ.ਐਲ.ਏ. ਮਾਸਟਰ ਜਗਸੀਰ ਸਿੰਘ ਅਤੇ ਅਟਾਰੀ ਤੋਂ ਵਿਧਾਇਕ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।

ਵਿਧਾਨ ਸਭਾ ਦੀ ਇਸ ਉਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ। ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ,''ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉਪਰ ਉਠਾਉਣ ਲਈ ਨਿੱਠਕੇ ਕੰਮ ਕਰੀਏ।'' 

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ। ਵਿਧਾਨ ਸਭਾ ਕਮੇਟੀ ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਨੋਟਿਸ ਲਿਆ ਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿਖੇ ਤਲਬ ਕੀਤਾ। 

ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਹਦਾਇਤ ਕੀਤੀ ਕਿ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।

ਬੈਠਕ ਦੌਰਾਨ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ.ਡੀ.ਸੀ. (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਹਰਜੋਤ ਕੌਰ, ਐਸ.ਪੀ. ਪੀਬੀਆਈ ਸਵਰਨਜੀਤ ਕੌਰ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਵਿਧਾਨ ਸਭਾ ਕਮੇਟੀ ਦੇ ਸਹਾਇਕ ਰਣਗਗਨਜੋਤ ਸਿੰਘ ਢਿੱਲੋਂ ਤੇ ਸੁਪਰਡੈਂਟ ਹਰੀਸ਼ ਕੁਮਾਰ, ਸਮਾਜਿਕ ਸੁਰੱਖਿਆ ਵਿਭਾਗ ਦੇ ਨੋਡਲ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Dr Jasbir Singh Sandhu , Jaswinder Singh Ramdas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD