Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਡਿਜੀਟਲ ਅਰੈਸਟ ਕਰਕੇ 30 ਲੱਖ ਦੀ ਠੱਗੀ ਮਾਰਨ ਵਾਲੇ 7 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ: ਸ਼ੁਭਮ ਅਗਰਵਾਲ

ਗਿਰੋਹ ਦੇ ਮਾਸਟਰ ਮਾਈਂਡ ਕੇਰਲਾ ਨਿਵਾਸੀ ਸਮੇਤ 4 ਜਣੇ ਗ੍ਰਿਫਤਾਰ, 9 ਲੱਖ ਬਰਾਮਦ ਕਰਕੇ ਸਿ਼ਕਾਇਤਕਰਤਾ ਨੂੰ ਸੌਂਪੇ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Jul 2025

Last updated on: Jul 25, 2025, 12:36 IST

ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਇੱਕ ਨਾਗਰਿਕ ਨਾਲ ਹੋਈ ਕਰੀਬ 30 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੇਸ਼ ਦੇ ਵੱਖ—ਵੱਖ ਰਾਜਾਂ ਵਿੱਚ ਫੈਲੇ ਨੈਟਵਰਕ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਅੱਜ ਪੱਤਰਕਾਰ ਸੰਮੇਲਨ ਦੌਰਾਨ ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮੁਢਲੀ ਪੜਤਾਲ ਵਿੱਚ ਗਿਰੋਹ ਦੇ ਮਾਸਟਰ ਮਾਈਂਡ ਅਕਬਰ ਅਲੀ ਵਾਸੀ ਕੇਰਲਾ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ 9 ਲੱਖ ਰੁਪਏ ਬਰਾਮਦ ਕਰਕੇ, ਠੱਗੀ ਦਾ ਸਿ਼ਕਾਰ ਹੋਏ ਵਿਅਕਤੀ ਨੂੰ ਸੌਂਪੇ ਜਾ ਚੁੱਕੇ ਹਨ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਗਿਰੋਹ ਦੇ 3 ਮੈਂਬਰ ਹਾਲੇ ਗ੍ਰਿਫਤ ਤੋਂ ਬਾਹਰ ਹਨ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰਕੇ ਹੋਰ ਖੁਲਾਸੇ ਕੀਤੇ ਜਾਣਗੇ। ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਵੱਲੋਂ ਸਮੇੇਂ-ਸਮੇਂ ਤੇ ਜਾਰੀ ਹੋਣ ਵਾਲੀਆਂ ਗਾਈਡਲਾਈਨਜ਼ ਹੇਠ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵਾਪਰਨ ਵਾਲੇ ਸਾਇਬਰ ਕਰਾਈਮ ਦੇ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ।

ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਹਰਪਾਲ ਸਿੰਘ ਚੀਮਾ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਲੁਹਾਰੀ ਕਲਾਂ ਥਾਣਾ ਖੇੜੀ ਨੌਧ ਸਿੰਘ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਨੇ ਥਾਣਾ ਸਾਇਬਰ ਕਰਾਈਮ ਵਿਖੇ ਆ ਕੇ ਇਤਲਾਹ ਦਿੱਤੀ ਸੀ ਕਿ 5 ਅਪ੍ਰੈਲ 2025 ਨੂੰ ਉਸਦੇ ਮੋਬਾਇਲ ਫੋਨ ਉਤੇ ਦੋ ਵੱਖ—ਵੱਖ ਮੋਬਾਇਲ ਨੰਬਰਾਂ ਤੋਂ ਵਟਸਐਪ ਕਾਲ ਆਈ ਅਤੇ ਨਾਮਾਲੂਮ ਵਿਅਕਤੀਆਂ ਵੱਲੋਂ ਉਸਨੂੰ ਘਰ ਵਿੱਚ ਡਿਜੀਟਲ ਗ੍ਰਿਫਤਾਰੀ ਦਾ ਡਰਾਵਾ ਦੇ ਕੇ ਆਈਸੀਆਈਸੀ ਬੈਂਕ ਦੇ ਖਾਤੇ 30 ਲੱਖ ਰੁਪਏ ਟਰਾਂਸਫਰ ਕਰਵਾ ਲਏ ਸਨ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਸਿ਼ਕਾਇਤ ਦੇ ਆਧਾਰ 'ਤੇ ਨਾ—ਮਾਲੂਮ ਵਿਅਕਤੀਆਂ ਖਿਲਾਫ਼ ਮੁਕੱਦਮਾ ਨੰਬਰ 05 ਮਿਤੀ 10 ਅਪ੍ਰੈਲ 2025 ਅ/ਧ 318(4), 316(2), 61(2) ਬੀਐਨਐਸ ਥਾਣਾ ਸਾਇਬਰ ਕਰਾਈਮ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ। ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਐਸ.ਪੀ ਇਨਵੈਸਟੀਗੇਸ਼ਨ ਰਾਕੇਸ਼ ਯਾਦਵ, ਡੀ.ਐਸ.ਪੀ ਹੈਡਕੁਆਰਟਰ ਹਰਤੇਸ਼ ਕੌਸਿ਼ਕ ਦੀ ਅਗਵਾਈ ਹੇਠ ਸਾਇਬਰ ਕਰਾਈਮ ਥਾਣੇ ਦੇ ਮੁੱਖ ਥਾਣਾ ਅਫਸਰ ਇੰਸ: ਦਵਿੰਦਰ ਸਿੰਘ ਦੀ ਟੀਮ ਇੰਸਪੈਕਟਰ ਸੰਦੀਪ ਸਿੰਘ, ਹੌਲਦਾਰ ਪਲਵਿੰਦਰ ਸਿੰਘ, ਮਹਿਲਾ ਸਿਪਾਹੀ ਰਮਨਦੀਪ ਬਾਵਾ ਵੱਲੋਂ ਤਕਨੀਤੀ ਤੇ ਸਾਈਂਟੀਫਿਕ ਢੰਗ ਨਾਲ ਲਗਨ ਤੇ ਮਿਹਨਤ ਨਾਲ ਕੰਮ ਕੀਤਾ ਗਿਆ ਅਤੇ ਮੁਕੱਦਮੇ ਵਿੱਚ 07 ਕਥਿਤ ਦੋਸ਼ੀ ਨਾਮਜ਼ਦ ਕੀਤੇ ਗਏ ਅਤੇ ਮਿਤੀ 13 ਮਈ 2025 ਨੂੰ ਮਨਿੰਦਰ ਸਿੰਘ, ਮਿਤੀ 16 ਮਈ 2025 ਨੂੰ ਅਨਿਲ ਕੁਮਾਰ ਤੇ ਨਵੀਨ ਸ਼ਰਮਾ ਅਤੇ ਮਿਤੀ 22 ਜੁਲਾਈ 2025 ਨੂੰ ਅਕਬਰ ਅਲੀ ਨੂੰ ਗ੍ਰਿਫਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਅਕਬਰ ਅਲੀ ਦੀ ਪੁੱਛਗਿੱਛ ਤੋਂ ਰਿਸ਼ਾਦ ਮੈਲਾਕਮ ਪੁੱਤਰ ਮੁਹੰਮਦ ਬਸ਼ੀਰ ਪੀ ਵਾਸੀ ਮਾਲਾਪੁਰਮ (ਕੇਰਲਾ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਮਾਣਯੋਗ ਅਦਾਲਤ ਤੋਂ ਦੋ ਦਿਨਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿਛ ਜਾਰੀ ਹੈ।ਉਨ੍ਹਾਂ ਦੱਸਿਆ ਕਿ ਅਕਬਰ ਅਲੀ ਖਿਲਾਫ਼ ਐਨ.ਡੀ.ਪੀ.ਐਸ ਤੇ ਸਾਇਬਰ ਕਰਾਈਮ ਦੀਆਂ ਹੋਰ ਸਿ਼ਕਾਇਤਾਂ ਵੀ ਦਰਜ ਹੋਣੀਆਂ ਪਾਈਆਂ ਗਈਆਂ ਹਨ।

ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਵਿਚੋ ਮਨਿੰਦਰ ਸਿੰਘ ਵੈਸਟ ਦਿੱਲੀ, ਨਵੀਨ ਸ਼ਰਮਾ ਵੈਸਟ ਦਿੱਲੀ ਅਤੇ ਅਨਿਲ ਕੁਮਾਰ ਨੋਇਡਾ ਦੇ ਵਸਨੀਕ ਹਨ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲੋੜੀਂਦੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।  

ਸ਼੍ਰੀ ਸ਼ੁਭਮ ਅਗਰਵਾਲ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡਿਜੀਟਲ ਅਰੈਸਟ ਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨਾਲ ਅਜਿਹੀ ਘਟਨਾ ਵਾਪਰ ਵੀ ਜਾਂਦੀ ਹੈ ਤਾਂ ਉਸ ਨੂੰ ਘਬਰਾਉਣ ਦੀ ਥਾਂ 'ਤੇ ਤੁਰੰਤ ਸਰਕਾਰ ਦੇ ਟੋਲ ਫਰੀ ਹੈਲਪਲਾਈਨ ਨੰਬਰ 1930 ਉਤੇ ਸੂਚਨਾ ਦੇਣੀ ਚਾਹੀਦੀ ਹੈ ਅਤੇ ਨਾਲ ਹੀ ਸਰਕਾਰ ਦੇ ਪੋਰਟਲ cybercrime.gov.in ਉਤੇ ਤੁਰੰਤ ਸਿ਼ਕਾਇਤ ਦਰਜ ਕਰਵਾਉਣੀ ਚਾਹੀਦੀ ਹੈ ਤਾਂ ਜੋ ਬੈਂਕ ਖਾਤਾ ਫਰੀਜ ਹੋ ਸਕੇ ਅਤੇ ਠੱਗਾਂ ਨੂੰ ਰਾਸ਼ੀ ਕਢਵਾਉਣ ਤੋਂ ਰੋਕਿਆ ਜਾ ਸਕੇ। 

ਸ਼੍ਰੀ ਅਗਰਵਾਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਲੋਕਾਂ ਨੂੰ ਸਮਾਜਿਕ ਸ਼ਰਮ ਜਾਂ ਬਿਨਾਂ ਕਿਸੇ ਡਰ ਤੋਂ ਅੱਗੇ ਆ ਕੇ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਸਾਇਬਰ ਕਰਾਈਮ ਦੀ ਰੋਕਥਾਮ ਲਈ 24x7 ਸਾਇਬਰ ਪੁਲਿਸ ਸਟੇਸ਼ਨ ਵੀ ਕਾਰਜਸ਼ੀਲ ਹੈ ਜਿਸ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।

ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਸਾਇਬਰ ਕ੍ਰਿਮੀਨਲਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਨਹੀਂ ਆਉਣਗੇ ਤਾਂ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਦੇਸ਼ ਦੇ ਕਿਸੇ ਵੀ ਕੋਨੇ ਵਿੱਚੋਂ ਲੱਭ ਕੇ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਜਿ਼ਲ੍ਹਾ ਪੁਲਿਸ ਕੋਈ ਕਮੀ ਬਾਕੀ ਨਹੀਂ ਛੱਡੇਗੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD