Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ

ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ: ਡਾ. ਚਰਨਜੀਤ ਸਿੰਘ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਖਰੜ/ਘੜੂੰਆਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 24 Jul 2025

Last updated on: Jul 25, 2025, 13:13 IST

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ ਬਲਾਕ ਦੇ ਪਿੰਡ ਚੋਲਟਾ ਖੁਰਦ, ਚੋਲਟਾ ਕਲਾਂ, ਪਨੂੰਆਂ, ਮਦਨਹੇੜੀ ਮਜਾਤੜੀ, ਨਿਆਮੀਆਂ, ਮੱਕੜਾਂ, ਦੁਭਾਲੀ, ਬਾਸੀਆਂ, ਧੜਾਕ ਕਲਾਂ,ਧੜਾਕ ਖੁਰਦ, ਅਤੇ ਖੈਰਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।

ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਹ ਮੁਹਿੰਮ ਸਮਾਜ ਦੀ ਭਲਾਈ ਲਈ ਚਲਾਈ ਗਈ ਹੈ ਤੇ ਸਾਰੇ ਲੋਕਾਂ ਨੂੰ ਵੱਧ ਚੜ ਕੇ ਇਸ ਵਿਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ, ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਨਸ਼ਾ ਪੀੜਤ ਵਿਅਕਤੀਆਂ ਦਾ ਬਿਹਤਰੀਨ ਇਲਾਜ ਕਰਨ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਪਰਿਵਾਰਕ ਮੈਂਬਰ, ਦੋਸਤ ਜਾਂ ਇਲਾਕੇ ਵਿਚ ਰਹਿੰਦਾ ਕੋਈ ਵਿਅਕਤੀ, ਭੈੜੀ ਸੰਗਤ ਕਾਰਨ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸਦਾ ਉਚਿਤ ਇਲਾਜ ਕਰਵਾਉਣ ਲਈ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣ ਲਈ ਸਵੈ ਦ੍ਰਿੜ ਹੈ ਪਰ ਨਸ਼ਾ ਮੁਕਤੀ ਕੇਂਦਰਾਂ ਵਿਚ ਜਾਣ ਤੋਂ ਅਸਮਰੱਥ ਹੈ ਤਾਂ ਉਹ ਆਪਣੇ ਕਿਸੇ ਰਿਸ਼ਤੇਦਾਰ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਸ ਨਸ਼ਾ ਪੀੜਤ ਵਿਅਕਤੀ ਦਾ ਉਚਿਤ ਇਲਾਜ ਕਰਵਾਉਣ ਦਾ ਪ੍ਰਬੰਧ ਕਰਨਾ, ਉਹ ਖੁਦ ਯਕੀਨੀ ਬਣਾਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। 

ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਕਿ ਨਸ਼ੇ ਤੋਂ ਦੂਰ ਰਹਿ ਕੇ ਪੜ੍ਹਾਈ ਕਰਨ, ਕਿਤਾਬਾਂ ਪੜਨ, ਖੇਡਾਂ ਅਤੇ ਵੱਡਾ ਬਣਨ ਦਾ ਟੀਚਾ ਰੱਖਣ। ਉਨ੍ਹਾਂ ਕਿਹਾ ਕਿ ਉਹ ਨਸ਼ਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਸਰੀਰ ਅਤੇ ਸਮਾਜ ਨੂੰ ਹੀ ਖਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨਾਲ ਨਫਰਤ ਨਾ ਕਰੋ, ਸਗੋਂ ਉਸਦਾ ਇਲਾਜ ਕਰਵਾਇਆ ਜਾਵੇ। 

ਅਸਲ ਵਿਚ ਨਸ਼ਿਆਂ ਦੇ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾ ਕੇ ਇਲਾਜ ਕਰਵਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਬਿਨ੍ਹਾਂ ਕਿਸੇ ਡਰ ਭੈਅ ਦੇ ਸਰਕਾਰ ਦੇ ਟੋਲ ਫਰੀ ਨੰਬਰ 9779100200 ਉਪਰ ਇਤਲਾਹ ਦਿਓ, ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਵੇਚਣ ਵਾਲੇ ਵਿਰੁੱਧ ਪੁਲਿਸ ਸਖਤ ਐਕਸ਼ਨ ਲਵੇਗੀ।

ਇਸ ਮੌਕੇ ਬੀ.ਡੀ.ਪੀ.ਓ. ਘੜੂੰਆਂ ਅਤੇ ਐਸ.ਐਚ.ਓ.ਘੜੂੰਆਂ ਤੋਂ ਇਲਾਵਾ ਸਕੂਲ ਅਧਿਆਪਕ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD