Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਆਮ ਆਦਮੀ ਪਾਰਟੀ ਦੀ ਜਗਰਾਉਂ 'ਯੂਥ ਮਿਲਣੀ' ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਵਿਧਾਇਕਾ ਮਾਣੂੰਕੇ ਵੱਲੋਂ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗ੍ਰਿਤ ਕਰਨ ਦਾ ਸੱਦਾ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 24 Jul 2025

Last updated on: Jul 25, 2025, 13:43 IST

ਆਮ ਆਦਮੀ ਪਾਰਟੀ ਹਲਕਾ ਜਗਰਾਉਂ ਵੱਲੋਂ ਜਗਰਾਉਂ ਦੇ ਸਿਟੀ ਪੈਲੇਸ ਵਿਖੇ ਨੌਜੁਆਨਾਂ ਨੂੰ ਲਾਮਬੰਦ ਕਰਨ ਲਈ ਨਵ-ਨਿਯੁੱਕਤ ਮਾਲਵਾ ਜ਼ੋਨ ਪੰਜਾਬ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਅਤੇ ਨਵ-ਨਿਯੁੱਕਤ ਜ਼ਿਲ੍ਹਾ ਲੁਧਿਆਣਾ ਦੇ ਯੂਥ ਪ੍ਰਧਾਨ ਸੁਖਮਿੰਦਰ ਸਿੰਘ ਗਿੱਲ ਦੀ 'ਯੂਥ ਮਿਲਣੀ' ਪ੍ਰੋਗਰਾਮ ਸਬੰਧੀ ਇੱਕ ਮੀਟਿੰਗ ਰੱਖੀ ਗਈ ਸੀ, ਜਿਸ ਵਿੱਚ ਨੌਜੁਆਨਾਂ ਅਤੇ ਆਮ ਲੋਕਾਂ ਦਾ ਇਕੱਠ ਹੀ ਇੰਨਾਂ ਵੱਡਾ ਹੋ ਗਿਆ, ਕਿ ਰੈਲੀ ਦਾ ਰੂਪ ਧਾਰ ਗਿਆ। ਇਸ ਰੈਲੀ ਵਿੱਚ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵਿਸ਼ੇਸ਼ ਤੌਰਤੇ ਸ਼ਾਮਲ ਹੋਏ। 

ਯੂਥ ਮਿਲਣੀ ਮੀਟਿੰਗ ਦੌਰਾਨ ਨਵੇਂ ਨਿਯੁੱਕਤ ਕੀਤੇ ਗਏ ਪ੍ਰਧਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਵੱਖ ਵੱਖ ਬੁਲਾਰਿਆਂ ਨੇ ਨੌਜੁਆਨਾਂ ਨੂੰ ਆਮ ਆਦਮੀ ਪਾਰਟੀ ਦੇ ਉਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਾਮਬੰਦ ਕੀਤਾ। ਇਸ ਮੌਕੇ ਨੌਜੁਆਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵਾਂ ਅਧਿਆਏ ਸਿਰਜ ਦਿੱਤਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ। 

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਸਿਹਤ ਬੀਮਾਂ ਯੋਜਨਾਂ ਨਾਲ ਜੋੜਿਆ ਹੈ, 'ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਪੰਜਾਬ ਭਰ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ ਦੇ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਿਆ ਗਿਆ ਹੈ ਅਤੇ ਮਾਪਿਆਂ ਦੇ ਧੀਆਂ-ਪੁੱਤਾਂ ਨੂੰ ਨਵੀਂ ਜਿੰਦਗੀ ਦੀ ਉਡਾਨ ਭਰਨ ਦਾ ਮੌਕਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਨਵੇਂ ਖੇਡ ਪਾਰਕ ਬਣਾਏ ਜਾ ਰਹੇ ਹਨ, ਤਾਂ ਜੋ ਸਾਡੀ ਨੌਜੁਆਨ ਪੀੜੀ ਨਸ਼ਿਆਂ ਵਾਲੇ ਪਾਸੇ ਤੋਂ ਮੂੰਹ ਮੋੜਕੇ ਖੇਡਾਂ ਨਾਲ ਜੁੜ ਸਕੇ। 

ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ ਅਤੇ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਸੜਕਾਂ ਨਵੀਂਆਂ ਵੀ ਬਣਾਈਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। 

ਬੀਬੀ ਮਾਣੂੰਕੇ ਨੇ ਹੋਰ ਆਖਿਆ ਕਿ ਔਰਤਾਂ ਲਈ ਬੱਸ ਕਿਰਾਇਆ ਮੁਆਫ਼ ਹੈ ਅਤੇ ਖੇਤੀ ਸੈਕਟਰ ਤੋਂ ਇਲਾਵਾ ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਔਰਤਾਂ ਨੂੰ 1100 ਰੁਪਏ ਗੁਜ਼ਾਰਾ ਭੱਤਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਨੀਤੀ ਤਿਆਰ ਕਰ ਲਈ ਗਈ ਹੈ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਨੌਜੁਆਨਾਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਕੇ ਜਾਗ੍ਰਿਤ ਕਰਨ ਦਾ ਸੁਨੇਹਾਂ ਦਿੱਤਾ, ਤਾਂ ਜੋ ਆਮ ਲੋਕ ਵੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਲੈ ਸਕਣ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਜਗਰਾਉਂ ਦੇ ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਜਪਿਸ਼ਯੋਤ ਸਿੰਘ ਜੇ.ਪੀ., ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲੁਪਰਾ, ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਕੋਆਰਡੀਨੇਟਰ ਵਿਕਰਮਜੀਤ ਸਿੰਘ ਥਿੰਦ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਐਸ.ਸੀ.ਵਿੰਗ ਪ੍ਰਧਾਨ ਦਲਜੀਤ ਸਿੰਘ, ਨਿਰਭੈ ਸਿੰਘ ਕਮਾਲਪੁਰਾ, ਗੋਪਾਲ ਸਿੰਘ ਕਮਾਲਪੁਰਾ, ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ, ਕੌਂਸਲਰ ਜਗਜੀਤ ਸਿੰਘ ਜੱਗੀ, ਸਾਜਨ ਮਲਹੋਤਰਾ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ, ਧਰਮਿੰਦਰ ਸਿੰਘ ਧਾਲੀਵਾਲ, ਦਵਿੰਦਰ ਸਿੰਘ ਜਨੇਤਪੁਰਾ, ਸਰਪੰਚ ਅਮਨਜੋਤ ਸਿੰਘ ਕੋਠੇ ਰਾਹਲਾਂ, ਰਾਜਵੰਤ ਸਿੰਘ ਕੰਨੀਆਂ, ਰਣਦੀਪ ਸਿੰਘ ਮੁਨੱਬਰਪੁਰਾ, ਸੁਖਦੇਵ ਸਿੰਘ ਕਾਉਂਕੇ, ਸਰਪੰਚ ਗੋਪਾਲ ਸਿੰਘ ਡੱਲਾ, ਸਰਪੰਚ ਦੇਸਾ ਸਿੰਘ ਬਾਘੀਆਂ, ਜਗਦੀਪ ਸਿੰਘ ਸ਼ੇਰੇਵਾਲ, ਸਰਪੰਚ ਸੋਹਣ ਸਿੰਘ ਚਕਰ, ਗੁਰਦੀਪ ਸਿੰਘ ਭੁੱਲਰ, ਹਰਪ੍ਰੀਤ ਸਿੰਘ, ਸੁਖਜੀਤ ਸਿੰਘ 'ਸੁੱਖਾ ਬਾਠ', ਸਵਰਨਜੀਤ ਸਿੰਘ ਚਕਰ, ਪਰਮਜੀਤ ਸਿੰਘ ਮੱਲ੍ਹਾ, ਰਵਿੰਦਰ ਸਿੰਘ ਗਾਲਿਬ, ਚਰਨਜੀਤ ਸਿੰਘ ਗਾਲਿਬ, ਛਿੰਦਰਪਾਲ ਸਿੰਘ ਮੀਨੀਆਂ, ਗਗਨ ਰਣਧੀਰਗੜ੍ਹ, ਰਵੀ ਬਰਸਾਲ, ਪੰਚ ਬੂਟਾ ਸਿੰਘ ਕਾਉਂਕੇ, ਅਕਾਸ਼ ਕਾਉਂਕੇ, ਸਰਪੰਚ ਪਰਮਿੰਦਰ ਸਿੰਘ ਬੱਸੂਵਾਲ, ਸੁੱਖ ਸ਼ੇਰਪੁਰਾ, ਰਾਜਵਿੰਦਰ ਮਾਣੂੰਕੇ, ਲਾਡੀ ਪੰਚ, ਕੁਲਦੀਪ ਸਿੰਘ ਕੀਪ ਸ਼ੇਖਦੌਲਤ, ਪੰਚ ਜਗਸੀਰ ਸਿੰਘ ਗਾਲਿਬ ਰਣ ਸਿੰਘ, ਕਾਕਾ ਕੋਠੇ ਅੱਠ ਚੱਕ, ਕਰਮਜੀਤ ਸਿੰਘ ਸਿੱਧੂ, ਕੁਲਵੀਰ ਸਿੰਘ ਗਾਲਿਬ ਖੁਰਦ, ਪਵਨਦੀਪ ਸਿੰਘ ਗਾਲਿਬ ਖੁਰਦ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਰਣਜੀਤ ਸਿੰਘ ਸੰਧੂ, ਬਲਜੀਤ ਸਿੰਘ ਫਤਹਿਗੜ੍ਹ ਸਿਵੀਆਂ, ਗੋਰੀ ਸਿੰਘ ਕਾਉਂਕੇ,  ਸਰਪੰਚ ਸੁਖਮਿੰਦਰ ਕੌਰ ਕੋਠੇ ਫਤਹਿਦੀਨ, ਪੰਚ ਜਗਦੀਪ ਸਿੰਘ, ਸਰਪੰਚ ਹਰਦੀਪ ਸਿੰਘ ਬਰਸਾਲ, ਪ੍ਰਧਾਨ ਸੁਰਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਕਲੇਰ, ਜਰਨੈਲ ਸਿੰਘ ਲੱਖਾ, ਸਰਪੰਚ ਪ੍ਰਦੀਪ ਸਿੰਘ ਕੋਠੇ ਸ਼ੇਰਜੰਗ, ਜਗਤਾਰ ਸਿੰਘ ਰਾਣਾ, ਸਰਪੰਚ ਰੀਤ ਕੌਰ ਅਗਵਾੜ ਲਧਾਈ, ਇੰਦਰਜੀਤ ਸਿੰਘ ਲੰਮੇ, ਜੀਵਨ ਸਿੰਘ ਦੇਹੜਕਾ, ਰੇਸ਼ਮ ਸਿੰਘ ਪੰਚ ਗਾਲਿਬ ਖੁਰਦ, ਸਰਪੰਚ ਮੇਜਰ ਸਿੰਘ ਨਵਾਂ ਡੱਲਾ, ਅਜਮੇਰ ਸਿੰਘ ਪੰਚ ਅਮਰਦੀਪ ਸਿੰਘ ਸੰਘੇੜਾ, ਤੇਜਿੰਦਰ ਸਿੰਘ ਖਹਿਰਾ, ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD