Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸਕੂਲੀ ਵਾਹਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ-ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ

Safe School Vahan Policy, School, School Bus, Transport, School Buses, Safe School Transport Policy, Batala

Web Admin

Web Admin

5 Dariya News

ਬਟਾਲਾ , 25 Jul 2025

Last updated on: Jul 25, 2025, 15:55 IST

ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਐਕਸਲਜ਼ੀਅਰ ਪਬਲਿਕ ਸਕੂਲ, ਕਾਦੀਆਂ ਬਟਾਲਾ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਨੀਰਜ਼ ਸ਼ਰਮਾ ਫਾਇਰ ਬਿ੍ਰਗੇਡ ਅਫਸਰ, ਪੁਲਿਸ ਅਧਿਕਾਰੀ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ। ਐਸ.ਡੀ.ਐਮ ਵਲੋਂ ਸਕੂਲ ਦੇ ਪ੍ਰਿੰਸੀਪਲਜ਼ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਵੀ ਸਕੂਲ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਜੋ ਸਕੂਲ,  ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨੂੰ ਲਾਗੂ ਨਹੀਂ ਕਰਨਗੇ, ਉਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਆਦੇਸ਼ ਅਨੁਸਾਰ ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰਾਂ ਦੀ ਨਿਸ਼ਚਿਤ ਕੀਤੀ ਵਰਦੀ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ ਆਦਿ, ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Safe School Vahan Policy , School , School Bus , Transport , School Buses , Safe School Transport Policy , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD