Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਇੱਕ ਸਕੂਲੀ ਬੱਸ ਜ਼ਬਤ

ਐਫ.ਆਈ.ਆਰ. ਦਰਜ, ਸਕੂਲ ਨੂੰ ਨੋਟਿਸ ਜਾਰੀ

Safe School Vahan Policy, School, School Bus, Transport, School Buses, Safe School Transport Policy, Patiala

Web Admin

Web Admin

5 Dariya News

ਪਟਿਆਲਾ , 25 Jul 2025

Last updated on: Jul 25, 2025, 16:21 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ 'ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ 'ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਹੈ।

ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਟੀਮ ਨੇ ਨਿਜੀ ਸਕੂਲ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਕਿਹਾ ਹੈ।

ਐਸ.ਡੀ.ਐਮ ਨੇ ਕਿਹਾ ਕਿ ਸਕੂਲ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨਾ ਯਕੀਨੀ ਬਨਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ 'ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਰਾਇਣ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ 'ਚੋਂ ਇੱਕ ਬੱਸ ਸਕੂਲ ਦੀ ਆਪਣੀ ਹੈ ਅਤੇ ਦੋ ਬੱਸਾਂ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ।

ਜਿਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ ਤੇ ਇਸ ਬਾਰੇ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਸਕੂਲ ਨੂੰ ਨੋਟਿਸ ਕੱਢਿਆ ਗਿਆ ਹੈ।

 

Tags: Safe School Vahan Policy , School , School Bus , Transport , School Buses , Safe School Transport Policy , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD