Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ: ਐਸ.ਪੀ. ਸਿੰਘ ਉਬਰਾਏ ਦਾ ਮਕਬੂਲਪੁਰਾ ਖੇਤਰ ਦੇ ਲੋੜਵੰਦ ਬੱਚਿਆਂ ਦੀ ਸਿੱਖਿਆ ਲਈ ਵੱਡਾ ਉਪਰਾਲਾ

ਸਿਟੀਜ਼ਨ ਫ਼ੋਰਮ ਵਿੱਦਿਆ ਮੰਦਰ ਸਕੂਲ ਨੂੰ 25 ਹਜ਼ਾਰ ਰੁਪਏ ਮਹੀਨਾਵਾਰ ਸਹਾਇਤਾ ਰਾਸ਼ੀ ਜਾਰੀ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 25 Jul 2025

Last updated on: Jul 25, 2025, 17:57 IST

ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਲੋਕ ਸੇਵਾ ਲਈ ਆਪਣੇ ਜੇਬ ਵਿੱਚੋਂ ਹਰ ਮਹੀਨੇ ਕਰੋੜਾਂ ਰੁਪਏ ਖਰਚਣ ਵਾਲੇ ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਮਕਬੂਲਪੁਰਾ ਖੇਤਰ 'ਚ ਸਥਿਤ ਸਿਟੀਜ਼ਨ ਫ਼ੋਰਮ ਵਿੱਦਿਆ ਮੰਦਰ ਸਕੂਲ ਲਈ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਮੁੜ ਨਵਿਆ ਦਿੱਤੀ ਹੈ, ਜਿਸ ਤਹਿਤ ਇਸ ਸਕੂਲ ਨੂੰ ਹਰ ਮਹੀਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 25000 ਰੁਪਏ ਦੀ ਰਾਸ਼ੀ ਹਰ ਮਹੀਨੇ ਜਾਰੀ ਕੀਤੀ ਜਾਂਦੀ ਰਹੀ ਹੈ।

ਜ਼ਿਕਰਯੋਗ ਹੈ ਕਿ ਸਿਟੀਜ਼ਨ ਫੋਰਮ ਵਿੱਦਿਆ ਮੰਦਰ ਸਕੂਲ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐਸ.ਪੀ. ਸਿੰਘ ਉਬਰਾਏ ਵੱਲੋਂ ਪਿਛਲੇ 12 ਸਾਲਾਂ ਤੋਂ ਲਗਾਤਾਰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਰਾਸ਼ੀ ਜਾਰੀ ਕੀਤੀ ਜਾ ਰਹੀ ਸੀ ਤਾਂ ਜੋ ਇਸ ਸਕੂਲ ਵਿੱਚ ਇਸ ਖੇਤਰ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚੇ-ਬੱਚੀਆਂ ਨੂੰ ਪੜ੍ਹਾਉਣ ਵਾਸਤੇ ਅਤੇ ਉਚੇਰੀ ਸਿੱਖਿਆ ਲਈ ਤਿਆਰ ਕਰਨ ਵਾਸਤੇ ਇਸ ਸਕੂਲ ਵੱਲੋਂ ਕੀਤੀ ਜਾ ਰਹੀ ਸੇਵਾ ਨਿਰਵਿਘਨ ਜਾਰੀ ਰਹਿ ਸਕੇ। 

ਟਰੱਸਟ ਦੀ ਨਿਯਮਾਵਲੀ ਅਨੁਸਾਰ ਹਰ ਦਸ ਸਾਲ ਬਾਅਦ ਨਿਰੀਖਣ ਕਰਕੇ ਸਹਾਇਤਾ ਰਾਸ਼ੀ ਨੂੰ ਨਵੇਂ ਸਿਰਿਉਂ ਸ਼ੁਰੂ ਕਰਨ ਦੀ ਕਵਾਇਦ ਤਹਿਤ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਸਥਿਤ ਟੀਮ ਨੇ ਇਸ ਵਿੱਦਿਆ ਮੰਦਰ ਸਕੂਲ ਦਾ ਦੌਰਾ ਕਰਕੇ ਉਥੇ ਵਿਦਿਆਰਥਣਾਂ ਦੀ ਚੱਲ ਰਹੀ ਪੜ੍ਹਾਈ ਦੇ ਕਾਰਜ਼ ਦਾ ਨਿਰੀਖਣ ਕੀਤਾ ਅਤੇ ਇਸ ਸਕੂਲ ਦੇ ਬਾਨੀ ਮਾਸਟਰ ਅਜੀਤ ਸਿੰਘ ਤੇ ਸਟਾਫ਼ ਨੂੰ ਮਿਲ ਕੇ ਸਾਰੀ ਜਾਣਕਾਰੀ ਹਾਸਿਲ ਕੀਤੀ। 

ਇਸ ਉਪਰੰਤ ਟੀਮ ਵੱਲੋਂ ਡਾ.ਐਸ.ਪੀ. ਸਿੰਘ ਉਬਰਾਏ ਦੁਆਰਾ ਭੇਜਿਆ 25000 ਦਾ ਚੈੱਕ ਮੌਕੇ 'ਤੇ ਸਕੂਲ ਪ੍ਰਬੰਧਕਾਂ ਦੇ ਹਵਾਲੇ ਕਰ ਦਿੱਤਾ ਗਿਆ। ਡਾ.ਐਸ.ਪੀ. ਸਿੰਘ ਉਬਰਾਏ ਨੇ ਇਸ ਸਬੰਧੀ ਸਾਰੀ ਜਾਣਕਾਰੀ ਲੈਣ ਤੋਂ ਬਾਅਦ ਇਹ ਸਹਾਇਤਾ ਰਾਸ਼ੀ ਲਗਾਤਾਰ ਜਾਰੀ ਕਰਦੇ ਰਹਿਣ ਦੇ ਤੁਰੰਤ ਆਦੇਸ਼ ਵੀ ਦੇ ਦਿੱਤੇ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਸਕੂਲ ਨੂੰ ਮਾਸਟਰ ਅਜੀਤ ਸਿੰਘ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਆਪਣੇ ਛੋਟੇ ਜਿਹੇ ਘਰ ਵਿੱਚ ਚਾਲੂ ਕੀਤਾ ਗਿਆ ਸੀ ਤਾਂ ਜੋ ਇਸ ਖਿੱਤੇ ਦੇ ਗਰੀਬ ਪਰਿਵਾਰਾਂ ਦੇ ਬੱਚੇ ਵਿੱਦਿਆ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿ ਜਾਣ। 

ਪਿਛਲੇ ਲੰਬੇ ਸਮੇਂ ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਨਾਮਵਰ ਸਮਾਜ ਸੇਵਕ ਮਰਹੂਮ ਬ੍ਰਿਜ ਬੇਦੀ ਤੋਂ ਇਲਾਵਾ ਕਈ ਸੰਸਥਾਵਾਂ ਦੁਆਰਾ ਮਦਦ ਕੀਤੇ ਜਾਣ ਕਰਕੇ ਇਹ ਸਕੂਲ ਲਗਾਤਾਰ ਨਵੀਆਂ ਪਲਾਂਘਾਂ ਪੁੱਟਦਾ ਰਿਹਾ ਹੈ ਅਤੇ ਹੁਣ ਤੱਕ ਸਕੂਲ ਦੇ ਕਾਫ਼ੀ ਵਿਦਿਆਰਥੀ ਉੱਚ-ਅਹੁਦਿਆਂ ਉੱਤੇ ਬਿਰਾਜਮਾਨ ਹੋ ਕੇ ਲੋਕ ਸੇਵਾ ਕਰ ਰਹੇ ਹਨ। ਇਸ ਸਕੂਲ ਵਿੱਚ ਸਕੂਲੀ ਪੜ੍ਹਾਈ ਦੇ ਇਲਾਵਾ ਨੈਤਿਕ ਸਿੱਖਿਆ ਉੱਤੇ ਵੀ ਜ਼ੋਰ  ਦੇਣ ਤੋਂ ਇਲਾਵਾ ਕਿੱਤਾ ਮੁੱਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। 

ਸਹਾਇਤਾ ਰਾਸ਼ੀ ਹਾਸਲ ਕਰਦਿਆਂ ਮਾਸਟਰ ਅਜੀਤ ਸਿੰਘ ਨੇ ਇਸ ਨੇਕ ਕਾਰਜ ਲਈ ਡਾ: ਐਸ.ਪੀ.ਸਿੰਘ ਉਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਟਰੱਸਟ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਐਕਸੀਅਨ ਜਗਦੇਵ ਸਿੰਘ ਛੀਨਾ,ਖ਼ਜ਼ਾਨਚੀ ਨਵਜੀਤ ਸਿੰਘ ਘਈ ਤੇ ਮਾਸਟਰ ਸੁਖਦੇਵ ਸਿੰਘ ਸਮੇਤ ਸਕੂਲ ਸਟਾਫ਼ ਵੀ ਮੌਜੂਦ ਸੀ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD