Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸੀਜੀਐੱਸਟੀ ਲੁਧਿਆਣਾ ਨੇ 260 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੋਟਾਲੇ ਦਾ ਕੀਤਾ ਪਰਦਾਫਾਸ਼, 2 ਗ੍ਰਿਫ਼ਤਾਰ

PIB, PIB Chandigarh, CGST Ludhiana

Web Admin

Web Admin

5 Dariya News

ਲੁਧਿਆਣਾ , 25 Jul 2025

Last updated on: Jul 25, 2025, 18:00 IST

ਖਾਸ ਖੁਫੀਆ ਜਾਣਕਾਰੀ ਦੇ ਅਧਾਰ 'ਤੇ, ਸੈਂਟਰਲ ਜੀਐੱਸਟੀ (ਸੀਜੀਐੱਸਟੀ), ਲੁਧਿਆਣਾ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਕਈ ਤਲਾਸ਼ੀ ਮੁਹਿੰਮਾਂ ਚਲਾਈਆਂ। ਇਨ੍ਹਾਂ ਕਾਰਵਾਈਆਂ ਦੌਰਾਨ, ਲੋਹਾ ਅਤੇ ਸਟੀਲ ਖੇਤਰ ਵਿੱਚ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ITC) ਪ੍ਰਾਪਤ ਕਰਨ ਅਤੇ ਉਸ ਨੂੰ ਅੱਗੇ ਵੰਡਣ ਵਿੱਚ ਸ਼ਾਮਲ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ, ਜੋ ਕਿ ਪੰਜ ਫਰਮਾਂ ਰਾਹੀਂ ਇਸ ਧੋਖਾਧੜੀ ਨੂੰ ਅੰਜਾਮ ਦੇ ਰਿਹਾ ਸੀ।

ਤਲਾਸ਼ੀ ਦੌਰਾਨ, ਅਧਿਕਾਰੀਆਂ ਨੇ ਇੱਕ ਅਜਿਹੀ ਕਾਰਜ ਪ੍ਰਣਾਲੀ ਦਾ ਪਤਾ ਲਗਾਇਆ ਜਿਸ ਵਿੱਚ ਧੋਖਾਧੜੀ ਕਰਨ ਵਾਲਾ ਗਿਰੋਹ ਕਰਜ਼ਦਾਰ ਰੋਲਿੰਗ ਮਿੱਲਾਂ ਨੂੰ ਹਾਸਲ ਕਰਦਾ ਸੀ, ਉਨ੍ਹਾਂ ਨੂੰ ਜਾਅਲੀ ਆਈ.ਟੀ.ਸੀ. ਪ੍ਰਾਪਤ ਕਰਨ ਅਤੇ ਜੀ.ਐੱਸ.ਟੀ. ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਬਚਣ ਲਈ ਇੱਕ ਫਰੰਟ ਵਜੋਂ ਵਰਤਦਾ ਸੀ।

ਤਲਾਸ਼ੀ ਮੁਹਿੰਮ ਤੋਂ ਬਾਅਦ, 24 ਜੁਲਾਈ 2025 ਨੂੰ ਉਕਤ ਫਰਮਾਂ ਨੂੰ ਚਲਾਉਣ ਅਤੇ ਕੰਟਰੋਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੁੱਢਲੀ ਜਾਂਚ ਦੇ ਅਨੁਸਾਰ, ਜਾਅਲੀ ਬਿੱਲਾਂ ਦੀ ਅਨੁਮਾਨਤ ਕੀਮਤ ਲਗਭਗ ₹260 ਕਰੋੜ ਹੈ, ਜਿਸ ਨਾਲ ਸਰਕਾਰੀ ਰੈਵੇਨਿਊ ਨੂੰ ਲਗਭਗ ₹47 ਕਰੋੜ ਦਾ ਨੁਕਸਾਨ ਹੋਇਆ ਹੈ।

ਹੁਣ ਤੱਕ ਹੋਈਆਂ ਦੋ ਗ੍ਰਿਫ਼ਤਾਰੀਆਂ ਤੋਂ ਬਾਅਦ, ਪੂਰੇ ਨੈੱਟਵਰਕ ਦੀ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਸੰਸਥਾਵਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਸੀਜੀਐੱਸਟੀ ਲੁਧਿਆਣਾ ਕਮਿਸ਼ਨਰੇਟ, ਟੈਕਸ ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਇਮਾਨਦਾਰ ਟੈਕਸਪੇਅਰਸ ਲਈ ਨਿਰਪੱਖ ਅਤੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।

 

Tags: PIB , PIB Chandigarh , CGST Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD