Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗਰਭਵਤੀ ਔਰਤ ਦੀ ਡਿਲੀਵਰੀ 'ਚ ਕੌਤਾਹੀ ਦਾ ਮਾਮਲਾ: ਡਾ. ਬਲਬੀਰ ਸਿੰਘ ਵੱਲੋਂ ਖੰਨਾ ਸਿਵਲ ਹਸਪਤਾਲ ਦੀ ਡਾਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ – ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ (ਲੁਧਿਆਣਾ) , 25 Jul 2025

Last updated on: Jul 25, 2025, 18:14 IST

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਸਿਵਲ ਹਸਪਤਾਲ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਬੀਤੇ ਸੋਮਵਾਰ ਸ਼ਾਮ ਗਾਇਨੀ ਡਾਕਟਰ ਦੇ ਵਤੀਰੇ ਨੂੰ ਸ਼ਰਮਸਾਰ ਕਰਾਰ ਦਿੰਦਿਆਂ ਡਾਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਅਣਗਹਿਲੀ ਸਦਕਾ ਸਬੰਧਤ ਡਾਕਟਰ ਦਾ ਲਾਇਸੰਸ ਰੱਦ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਸਿਵਲ ਹਸਪਤਾਲ ਖੰਨਾ ਵਿੱਚ ਇੱਕ ਗਰਭਵਤੀ ਔਰਤ ਦੀ ਡਿਲੀਵਰੀ ਦੌਰਾਨ ਗਾਇਨੀ ਡਾਕਟਰ ਗੈਰ-ਹਾਜ਼ਰ ਸੀ। ਡਿਊਟੀ 'ਤੇ ਹਾਜ਼ਰ ਮੈਡੀਕਲ ਅਫ਼ਸਰ ਵੱਲੋਂ ਮਹਿਲਾ ਡਾਕਟਰ ਨੂੰ ਆਏ ਕੇਸ ਬਾਰੇ ਜਾਣਕਾਰੀ ਦਿੱਤੀ ਗਈ ਪਰੰਤੂ ਮਰੀਜ਼ ਦੀ ਨਾਜ਼ੁਕ ਹਾਲਤ ਬਾਰੇ ਸੁਣ ਕੇ ਵੀ ਉਨ੍ਹਾਂ ਹਸਪਤਾਲ ਪਹੁੰਚਣਾ ਜ਼ਰੂਰੀ ਨਹੀਂ ਸਮਝਿਆ।  

ਅਖ਼ੀਰ, ਐਸ.ਐਮ.ਓ ਡਾਕਟਰ ਮਨਿੰਦਰ ਸਿੰਘ ਭਸੀਨ ਨੇ ਉਸ ਗਰਭਵਤੀ ਔਰਤ ਦੀ ਜਾਨ ਬਚਾਉਣ ਲਈ ਖੁਦ ਆਪਰੇਸ਼ਨ ਕੀਤਾ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਇੱਕ ਗਰਭਵਤੀ ਔਰਤ ਦੀ ਡਿਲੀਵਰੀ ਦਾ ਮਾਮਲਾ ਜਦੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਿੱਚ ਇੱਕ ਐਸ.ਐਮ.ਓ ਅਤੇ ਦੋ ਗਾਇਨੀ ਡਾਕਟਰ ਸ਼ਾਮਲ ਹਨ।  

ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਕੀਤੀ ਘੋਖ-ਪੜਤਾਲ ਤੋਂ ਪਤਾ ਲੱਗਿਆ ਹੈ ਕਿ ਗਾਇਨੀ ਦੀ ਮਹਿਲਾ ਡਾਕਟਰ ਵੱਲੋਂ ਗਰਭਵਤੀ ਔਰਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਡਾਕਟਰ ਦੀਆਂ ਪਹਿਲਾਂ ਵੀ ਸ਼ਿਕਾਇਤਾਂ ਆ ਰਹੀਆਂ ਸਨ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਅਤੇ ਐਸ.ਐਮ.ਓ ਖੰਨਾ ਨੇ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਸੀ।

ਉਨ੍ਹਾਂ ਸਿਹਤ ਅਮਲੇ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਡਾ. ਬਲਬੀਰ ਸਿੰਘ ਵੱਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਿੱਚ 98 ਫੀਸਦ ਅਜਿਹੇ ਡਾਕਟਰ ਹਨ ਜਿਨ੍ਹਾਂ  ਕੋਵਿਡ ਦੇ ਮਾੜੇ ਦੌਰ ਵਿੱਚ ਆਪਣੀ ਜਾਨ ਜੌਖਮ ਵਿੱਚ ਪਾ ਕੇ ਲੱਖਾਂ ਲੋਕਾਂ ਦੀ ਜਾਨ ਬਚਾਈ ਸੀ।

ਦੋਰਾਹਾ ਅਤੇ ਪਾਇਲ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਰਿਪੋਰਟ ਅਨੁਸਾਰ 25 ਤੋਂ 30 ਪ੍ਰਤੀਸ਼ਤ ਡਾਕਟਰਾਂ ਨਾਲ ਕੰਮ ਚਲਾਇਆ ਜਾਂਦਾ ਸੀ ਜਿਸਦੇ ਵਿਪਰੀਤ ਹੁਣ ਕਰੀਬ 3000 ਸਿਹਤ ਕਾਮਿਆਂ ਦੀ ਭਰਤੀ ਕੀਤੀ ਗਈ ਹੈ।  ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ ਕਰੀਬ 1000 ਹੋਰ ਨਵੇਂ ਡਾਕਟਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ  ਜ਼ਿਲ੍ਹਾ ਪੱਧਰ ਅਤੇ ਹਾਈਵੇਅ 'ਤੇ ਸਥਿਤ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਜੱਚਾ-ਬੱਚਾ, ਐਮਰਜੈਂਸੀ, ਹਾਰਟ ਅਟੈਕ, ਬ੍ਰੇਨ ਦਾ ਮੁੱਢਲਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਸੂਬੇ ਵਿੱਚ 10 ਤੋਂ 12 ਅਜਿਹੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾਵੇਗਾ ਜਿੱਥੇ ਹਾਰਟ, ਬ੍ਰੇਨ, ਔਰਗਨ ਟਰਾਂਸਪਲਾਂਟ, ਹੱਡੀਆਂ ਨਾਲ ਸਬੰਧਤ ਆਦਿ ਇਲਾਜ ਕੀਤਾ ਜਾਵੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੰਨਾ, ਤਰਨਤਾਰਨ, ਦਸੂਹਾ, ਟਾਂਡਾ ਅਤੇ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾਕੇ ਨੇੜਲੇ ਵੱਡੇ ਹਸਪਤਾਲਾਂ ਵਿੱਚ ਆਪਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਹੀ ਨਹੀਂ, ਸਗੋਂ ਦੁਨੀਆ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਆਪਣੇ ਸਾਰੇ 3 ਕਰੋੜ ਨਾਗਰਿਕਾਂ ਨੂੰ ਸਿਹਤ ਬੀਮਾ ਮੁਫ਼ਤ ਵਿੱਚ ਮੁਹੱਈਆ ਕਰਵਾਏਗਾ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਾਸ ਯੋਜਨਾ ਉਲੀਕੀ ਗਈ ਹੈ ਜਿਸਦੇ ਤਹਿਤ ਹਰ ਪਰਿਵਾਰ ਨੂੰ 10 ਲੱਖ ਦਾ ਹੈਲਥ ਕਵਰ ਮਿਲੇਗਾ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD