Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਆਮ ਯਾਤਰੀ ਹੁਣ 26 ਅਤੇ 27 ਜੁਲਾਈ ਨੂੰ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਾਮਨ ਏਂਟਰੇਂਸ ਟੇਸਟ (ਸੀਈਟੀ) ਪ੍ਰੀਖਿਆ ਵਿੱਚ ਸੇਵਾਵਾਂ ਦੇਣ ਵਾਲੀ ਬੱਸਾਂ ਵਿੱਚ ਸਫਰ ਕਰ ਸਕਣਗੇ - ਅਨਿਲ ਵਿਜ

ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਦੇ ਸੁਝਾਅ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਮੰਜੂਰੀ ਦਿੱਤੀ - ਅਨਿਲ ਵਿਜ

Anil Vij, Haryana, Ambala, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 25 Jul 2025

Last updated on: Jul 26, 2025, 11:23 IST

ਹਰਿਆਣਾਂ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ 26 ਅਤੇ 27 ਜੁਲਾਈ, 2025 ਨੂੰ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਾਮਨ ਏਂਟ੍ਰੈਂਸ ਟੇਸਟ (ਸੀਈਟੀ) ਪ੍ਰੀਖਿਆ ਵਿੱਚ ਸੇਵਾਵਾਂ ਦੇਣ ਵਾਲੀ ਬੱਸਾਂ ਦੇ ਅੰਦਰ ਹੁਣ ਆਮ ਯਾਤਰੀ ਵੀ ਸਫਰ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਦੇ ਸੁਝਾਅ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਸਹਿਮਤੀ/ਮੰਨ ਲਿਆ ਹੈ ਕਿਉਂਕਿ 27 ਜੁਲਾਈ ਨੂੰ ਹਰਿਆਣਾ ਵਿੱਚ ਤੀਜ ਦਾ ਤਿਊਹਾਰ ਹੈ ਅਤੇ ਇਸ ਤਿਊਹਾਰ ਦੇ ਦਿਨ ਜਿਆਦਾਤਰ ਲੋਕ ਆਪਣੇ ਪਰਿਵਾਰ ਦੇ ਨਾਲ ਆਵਾਜਾਈ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਲਈ ਸੁਚਾਰੂ, ਬਿਨ੍ਹਾ ਰੁਕਾਵਟ ਅਤੇ ਸੁਰੱਖਿਅਤ ਪਬਲਿਕ ਟ੍ਰਾਂਸਪੋਰਟ ਸੇਵਾਵਾਂ ਯਕੀਨੀ ਕਰਨਾ ਵੀ ਮਹਤੱਵਪੂਰਣ ਹੈ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਜ ਨੇ ਦਸਿਆ ਕਿ ਇਸ ਬਾਰੇ ਵਿੱਚ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਨੂੰ ਲਿਖਿਆ ਗਿਆ ਸੀ, ਜਿਸ 'ਤੇ ਮੁੱਖ ਮੰਤਰੀ ਨੇ ਟ੍ਰਾਂਸਪੋਰਟ ਮੰਤਰੀ ਦੀ ਰਾਏ ਸਹਿਮਤੀ ਜਤਾ ਦਿੱਤੀ ਹੈ। ਟ੍ਰਾਂਸਪੋਰਟ ਮੰਤਰੀ ਵੱਲੋਂ ਲਿਖੀ ਗਈ ਰਹਏ ਅਨੁਸਾਰ ਮੁੱਖ ਮੰਤਰੀ ਸਹਿਮਤ ਹੋ ਗਏ ਹਨ ਕਿਉਂਕਿ ਤੀਜ-ਤਿਉਹਾਰਾਂ 'ਤੇ ਆਮ ਜਨਤਾ ਨੂੰ ਅਸਹੂਲਤ ਨਾ ਹੋਵੇ। ਇਸ ਲਈ, ਜਿਨ੍ਹਾਂ ਬੱਸਾਂ ਦਾ ਸ਼ੈਡੀਯੂਲ ਅਤੇ ਰੂਟ ਸੀਈਟੀ ਉਮੀਦਵਾਰਾਂ ਦੇ ਲਈ ਨਿਰਧਾਰਿਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਆਮ ਜਨਤਾ ਨੂੰ ਵੀ ਹੁਣ ਯਾਤਰਾ ਕਰਨ ਦੀ ਮੰਜੂਰੀ ਦਿੱਤੀ ਗਈ ਹੈ।

ਸ੍ਰੀ ਵਿਜ ਨੇ ਆਪਣੇ ਸੁਝਾਅ ਵਿੱਚ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ ਉਨ੍ਹਾਂ ਦੀ ਰਾਏ ਵਿੱਚ ਇਹ ਸਹੀ ਨਹੀਂ ਹੈ ਕਿ 26 ਤੇ 27 ਜੁਲਾਈ ਨੁੰ 20% ਬੱਸਾਂ ਪੂਰੇ ਹਰਿਆਣਾ ਦਾ ਭਾਰ ਨਹੀਂ ਚੁੱਕ ਸਕਦੀਆਂ ਕਿਉਂਕਿ ਉਸ ਦਿਨ ਤੀਜ-ਤਿਉਹਾਰਾਂ ਦੇ ਮੌਕੇ 'ਤੇ ਵੱਡੀ ਗਿਣਤੀ ਵਿੱਚ ਨਾਗਰਿਕ ਯਾਤਰਾ ਕਰਦੇ ਹਨ ਇਸ ਲਈ ਆਮ ਜਨਤਾ ਲਈ ਵੱਧ ਬੱਸਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ, ਜਿਸ 'ਤੇ ਮੁੱਖ ਮੰਤਰੀ ਸਹਿਮਤ ਹੋ ਗਏ ਹਨ।

ਵਰਨਣਯੋਗ ਹੈ ਕਿ ਐਚਐਸਐਸਸੀ ਸੀਈਟੀ ਦੀ ਲਿਖਤ ਪ੍ਰੀਖਿਆ ਲਈ ਯਾਤਰਾ ਸਹੂਲਤ ਦੀ ਵਿਵਸਥਾ ਦੇ ਸਬੰਧ ਵਿੱਚ ਟ੍ਰਾਂਸਪੋਰਟ ਮੰਤਰੀ ਵੱਲੋਂ ਇੱਕ ਪ੍ਰਸਤਾਵ ਦੇ ਜਵਾਬ ਵਿੱਚ ਪੁੱਛਿਆ ਗਿਆ ਸੀ ਕਿ ਐਚਐਸਐਸਸੀ ਵੱਲੋਂ 26 ਅਤੇ 27 ਜੁਲਾਈ, 2025 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਆਮ ਯੋਗਤਾ ਪ੍ਰੀਖਿਆ (ਸੀਈਟੀ) ਦੇ ਮੱਦੇਨਜਰ ਸਾਰੇ ਰਜਿਸਟਰਡ ਸੀਈਟੀ ਉਮੀਦਵਾਰਾਂ ਨੂੰ ਪੂਰੇ ਰਾਜ ਵਿੱਚ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਲਈ ਮੁਫਤ ਯਾਤਰਾ ਸਹੂਲਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸ੍ਰੀ ਵਿਜ ਅਨੁਸਾਰ ਇਹ ਵੀ ਦਸਿਆ ਗਿਆ ਕਿ ਹਾਲਾਂਕਿ, ਇਹ ਧਿਆਨ ਰੱਖਣਾ ਮਹਤੱਵਪੂਰਣ ਹੈ ਕਿ 27 ਜੁਲਾਈ, 2025 ਨੁੰ ਤੀਜ ਦਾ ਤਿਊਹਾਰ ਵੀ ਹੈ, ਜੋ ਹਰਿਆਣਾ ਵਿੱਚ ਵਿਆਪਕ ਰੂਪ ਨਾਲ ਮਨਾਇਆ ਜਾਣ ਵਾਲਾ ਸਭਿਆਚਾਰਕ ਅਤੇ ਧਾਰਮਿਕ ਤਿਉਹਾਰ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕ, ਵਿਸ਼ੇਸ਼ਕਰ ਮਹਿਲਾਵਾਂ, ਪਰਿਵਾਰ ਅਤੇ ਮੰਦਿਰਾਂ ਵਿੱਚ ਦਰਸ਼ਨ ਕਰਨ ਲਈ ਯਾਤਰਾ ਕਰਦੀ/ਕਰਦੇ ਹਨ। ਇਸ ਲਈ ਆਮ ਜਨਤਾ ਲਈ ਸੁਚਾਰੂ , ਬਿਨ੍ਹਾ ਰੁਕਾਵਟ ਅਤੇ ਸੁਰੱਖਿਅਤ ਪਬਲਿਕ ਟ੍ਰਾਂਸਪੋਰਟ ਸੇਵਾਵਾਂ ਯਕੀਨੀ ਕਰਨਾ ਵੀ ਉਨ੍ਹਾਂ ਹੀ ਮਹਤੱਵਪੂਰਣ ਹੈ। 

ਆਖੀਰ ਇਹ ਨਿਰਧਾਰਿਤ ਕਰਨਾ ਜਰੂਰੀ ਹੈ ਕਿ ਆਮ ਜਨਤਾ ਅਤੇ ਯਾਤਰੀਆਂ ਦੀ ਸਹੂਲਤ ਲਈ ਉਨ੍ਹਾਂ ਦੇ ਧਾਰਮਿਕ, ਸਮਾਜਿਕ, ਸਭਿਆਚਾਰਕ, ਰੋਜਾਨਾ ਅਤੇ ਹੋਰ ਪਰਿਵਾਰਕ ਸਮਾਰੋਹਾਂ ਆਦਿ ਵਿੱਚ ਸ਼ਾਮਿਲ ਹੋਣ ਦੇ ਲਈ ਕੀ ਵੈਕਲਪਿਕ ਅਤੇ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਤਾਂ ਜੋ ਇੰਨ੍ਹਾਂ ਦਿਨਾਂ ਉਨ੍ਹਾਂ ਨੂੰ ਕਿਸੇ ਵੀ ਅਸਹੂਲਤ ਅਤੇ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD