Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਯੁੱਧ ਨਸ਼ਿਆਂ ਵਿਰੁਧ – ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਸਰਕਾਰ ਅਤੇ ਪੁਲਿਸ ਦੇ ਨਸ਼ਾ ਛੁਡਾਊ ਅਤੇ ਖ਼ਤਮ ਕਰਨ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ

“ਕਿਸੇ ਨੂੰ ਵੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ ਆਈ ਜੀ ਭੁੱਲਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Harcharan Singh Bhullar, DIG Harcharan Singh Bhullar, Kharar, Kharar News, News of Kharar, Kharar Updates

Web Admin

Web Admin

5 Dariya News

ਘੜੂੰਆਂ/ਖਰੜ (ਐਸ ਏ ਐਸ ਨਗਰ) , 25 Jul 2025

Last updated on: Jul 26, 2025, 11:50 IST

ਰੂਪਨਗਰ ਪੁਲਿਸ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਵੱਲ ਸੇਧਿਤ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਉਹ ਗ੍ਰੈਂਡ ਕੈਸਲ ਪੈਲੇਸ, ਘੜੂੰਆਂ ਵਿਖੇ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਤਹਿਤ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡੀ ਆਈ ਜੀ ਭੁੱਲਰ ਨੇ ਕਿਹਾ, "ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ੇ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।"

ਮੁਹਿੰਮ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪਿਛਲੇ 145 ਦਿਨਾਂ ਦੌਰਾਨ ਇਸ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਕੁੱਲ 23,237 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਪੁਲਿਸ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਕਿਉਂ ਜੋ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ/ਪੀੜਤ ਨੌਜੁਆਨਾਂ ਦੇ ਵਿਸ਼ਵਾਸ ਨੂੰ ਮੁੜ ਬਣਾਉਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। 

ਅਜਿਹੇ ਵਿਅਕਤੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵੱਲ ਸੇਧਿਤ ਕਰਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਭਰੋਸਾ ਦਿੱਤਾ ਕਿ ਸਥਾਨਕ ਸਟੇਸ਼ਨ ਹਾਊਸ ਅਫਸਰ ਸਮੇਂ ਸਿਰ ਇਲਾਜ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਹਰਮਨਦੀਪ ਸਿੰਘ ਹਾਂਸ, ਜੋ ਕਿ ਸਮਾਗਮ ਵਿੱਚ ਮੌਜੂਦ ਸਨ, ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਰਿਪੋਰਟ ਕਰਨ ਜਾਂ ਨਸ਼ਾ-ਨਿਰਭਰ ਵਿਅਕਤੀਆਂ ਦੇ ਇਲਾਜ ਲਈ ਮਦਦ ਲੈਣ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ - 97791-00200 (ਵਟਸਐਪ-ਅਧਾਰਤ ਚੈਟਬੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਐਸ ਐਸ ਪੀ ਹਾਂਸ ਨੇ ਇਹ ਵੀ ਕਿਹਾ ਕਿ ਚੱਲ ਰਹੀਆਂ 'ਨਸ਼ਾ ਮੁਕਤੀ ਯਾਤਰਾਵਾਂ' ਨੇ ਜਨਤਕ ਸਮਰਥਨ ਜੁਟਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ, ਹਜ਼ਾਰਾਂ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਨਾ ਹੀ ਤਸਕਰਾਂ ਦੀ ਮਦੱਦ ਕਰਨ ਦਾ ਪ੍ਰਣ ਲਿਆ ਹੈ।

ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ। ਚੰਡੀਗੜ੍ਹ ਯੂਨੀਵਰਸਿਟੀ ਤੋਂ ਸੇਵਾਮੁਕਤ ਵਿੰਗ ਕਮਾਂਡਰ ਜੇ.ਐਸ. ਮਿਨਹਾਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਪੁਲਿਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜਾਗਰੂਕਤਾ ਪੈਦਾ ਕਰਕੇ ਯੂਨੀਵਰਸਿਟੀ ਕੈਂਪਸ ਅਤੇ ਨੇੜਲੇ ਖੇਤਰ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਦਾ ਭਰੋਸਾ ਦਿੱਤਾ।

ਇਸ ਸਮਾਗਮ ਵਿੱਚ ਘੜੂੰਆਂ, ਕੁਰਾਲੀ, ਖਰੜ, ਬਲੌਂਗੀ ਅਤੇ ਲਾਂਡਰਾਂ ਦੀਆਂ ਪ੍ਰਮੁੱਖ ਸਥਾਨਕ ਸ਼ਖਸੀਅਤਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਦੇ ਨਾਲ-ਨਾਲ ਐਸ ਪੀ ਮਨਪ੍ਰੀਤ ਸਿੰਘ ਅਤੇ ਮੋਹਿਤ ਅਗਰਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਥਾਨਕ ਐਸ ਐਚ ਓ ਸ਼ਾਮਲ ਹੋਏ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Harcharan Singh Bhullar , DIG Harcharan Singh Bhullar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD