Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੌਪਦੀ ਮੁਰਮੂ ਨੇ ਆਪਣੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਕੀਤੇ, ਰਾਸ਼ਟਰਪਤੀ ਭਵਨ ਵਿੱਚ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ

ਰਾਸ਼ਟਰਪਤੀ ਭਵਨ ਦਿਵਯਾਂਗਜਨਾਂ ਦੇ ਅਨੁਕੂਲ ਬਣਿਆ

Droupadi Murmu, President of India, President, Indian President, Rashtrapati

Web Admin

Web Admin

5 Dariya News

ਨਵੀਂ ਦਿੱਲੀ , 25 Jul 2025

Last updated on: Jul 26, 2025, 13:37 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ  (25 ਜੁਲਾਈ, 2025) ਆਪਣੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਕਰ ਲਏ। ਆਪਣੇ ਕਾਰਜਕਾਲ ਦਾ ਤੀਜਾ ਸਾਲ ਪੂਰਾ ਕਰਦੇ ਹੋਏ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਅਤੇ ਪ੍ਰੈਸੀਡੈਂਟਸ ਅਸਟੇਟ ਵਿੱਚ ਸ਼ੁਰੂ ਕੀਤੀਆਂ ਗਈਆਂ  ਵੱਖ-ਵੱਖ ਮਹੱਤਵਪੂਰਣ ਪਹਿਲਾਂ ਵਿੱਚ ਹਿੱਸਾ ਲਿਆ,  ਜਿਨ੍ਹਾਂ ਵਿੱਚ ਸ਼ਾਮਲ ਹਨ:

ਦਿਵਯਾਂਗਜਨਾਂ ਦੇ ਅਨੁਕੂਲ ਰਾਸ਼ਟਰਪਤੀ ਭਵਨ ਦੀ ਘੋਸ਼ਣਾ। ਪੰਡਿਤ ਦੀਨਦਿਆਲ ਉਪਾਧਿਆਏ ਰਾਸ਼ਟਰੀ ਸਰੀਰਕ ਦਿਵਯਾਂਗਜਨ ਸੰਸਥਾਨ ਦੀ 50 ਸੂਤਰੀ ਸਿਫ਼ਾਰਸ਼ਾਂ ਨੂੰ ਲਾਗੂ ਕਰਨ  ਦੇ ਬਾਅਦ ਰਾਸ਼ਟਰਪਤੀ ਭਵਨ, ਅੰਮ੍ਰਿਤ ਉਦਯਾਨ ਅਤੇ ਰਾਸ਼ਟਰਪਤੀ ਭਵਨ ਮਿਊਜ਼ੀਅਮ ਦਿਵਯਾਂਗਜਨਾਂ ਦੇ ਅਨੁਕੂਲ ਪਰਿਸਰ ਬਣ ਗਏ ਹਨ।

22 ਭਾਰਤੀ ਭਾਸ਼ਾਵਾਂ ਵਿੱਚ ਰਾਸ਼ਟਰਪਤੀ ਭਵਨ ਦੀਆਂ ਵੈਬਸਾਈਟਾਂ ਦੀ ਸ਼ੁਰੂਆਤ।  ਰਾਸ਼ਟਰਪਤੀ ਭਵਨ ਦੀਆਂ ਅਧਿਕਾਰਿਕ ਵੈਬਸਾਈਟਾਂ -  https://www.rashtrapatibhavan.gov.in/  ਅਤੇ https://www.presidentofindia.gov.in/-  ਹੁਣ 22 ਭਾਰਤੀ ਭਾਸ਼ਾਵਾਂ ਵਿੱਚ ਉਪਲਬਧ ਹਨ।

ਪ੍ਰੈਜ਼ੀਡੈਂਟਸ ਅਸਟੇਟ ਵਿੱਚ ਸੈਲਾਨੀਆਂ ਅਤੇ ਨਿਵਾਸੀਆਂ ਲਈ ਵੱਖ-ਵੱਖ ਸੁਵਿਧਾਵਾਂ ਦਾ ਉਦਘਾਟਨ,  ਜਿਵੇਂ ਰਾਸ਼ਟਰਪਤੀ ਭਵਨ ਵਿੱਚ ਸੈਲਾਨੀ ਸੁਵਿਧਾ ਕੇਂਦਰ,  ਰਾਸ਼ਟਰਪਤੀ ਨਿਲਯਮ,  ਹੈਦਰਾਬਾਦ ਵਿੱਚ ਨਿਲਯਮ ਨਿਕੁੰਜ,  ਰਾਸ਼ਟਰਪਤੀ ਨਿਵਾਸ,  ਮਸ਼ੋਬਰਾ ਵਿੱਚ ਕੈਫੇਟੇਰੀਆ,  ਸੋਵੀਨੀਅਰ ਸ਼ੌਪ ਅਤੇ ਰਿਸੈਪਸ਼ਨ ਅਤੇ ਪ੍ਰੈਜੀਡੈਂਟਸ ਅਸਟੇਟ ਵਿੱਚ ਇੱਕ ਪੁਨਰਨਿਰਮਿਤ ਜਿਮ।

ਵੇਰਵਾ- https://upahaar.rashtrapatibhavan.gov.in/

250 ਤੋਂ ਜ਼ਿਆਦਾ ਆਈਟਮਾਂ ਦੀ ਨੀਲਾਮੀ ਲਈ ਈ-ਉਪਹਾਰ ਸੀਜਨ 2 ਦੀ ਸ਼ੁਰੂਆਤ।  ਨੀਲਾਮੀ ਤੋਂ ਪ੍ਰਾਪਤ ਸਾਰੀ ਆਮਦਨ ਬੱਚਿਆਂ ਦੇ ਕਲਿਆਣ ਨਾਲ ਜੁੜੀਆਂ ਪਹਿਲਾਂ ਨੂੰ ਦਾਨ ਕੀਤੀ ਜਾਵੇਗੀ।  ਵੇਰਵਾ  https://upahaar.rashtrapatibhavan.gov.in/  

ਈ - ਬੁੱਕ ਦਾ ਉਦਘਾਟਨ -  ਰਾਸ਼ਟਰਪਤੀ ਕਾਰਜਕਾਲ ਦੇ ਪਿਛਲੇ ਇੱਕ ਸਾਲ ਦੀਆਂ ਝਲਕੀਆਂ ਦਾ ਸੰਕਲਨ  ( ਲਿੰਕ https://rb.nic.in/ebook25.htm) ।

ਮਾਰਚ 2027 ਤੱਕ ਰਾਸ਼ਟਰਪਤੀ ਭਵਨ ਨੂੰ ਨੈੱਟ ਜ਼ੀਰੋ ਬਣਾਉਣ ਦੀਆਂ ਪਹਿਲਾਂ ਦੀ ਸ਼ੁਰੂਆਤ। 

ਵੱਖ-ਵੱਖ ਪਹਿਲਾਂ ਦੀ ਸ਼ੁਰੂਆਤ ਦੇ ਮੌਕੇ ‘ਤੇ ਆਪਣੀ ਸੰਖੇਪ ਟਿੱਪਣੀ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਇਹ ਸੰਤੁਸ਼ਟੀ ਦੀ ਗੱਲ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਕਈ ਫ਼ੈਸਲੇ ਲਏ ਗਏ ਅਤੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਤੋਂ ਰਾਸ਼ਟਰਪਤੀ ਭਵਨ ਦੇ ਨਾਲ ਨਾਗਰਿਕਾਂ ਦਾ ਜੁੜਾਅ ਵਧਿਆ। ਸਾਡੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਮਾਜ ਦੇ ਸਾਰੇ ਵਰਗਾਂ,  ਖਾਸ ਤੌਰ 'ਤੇ ਵੰਚਿਤ ਅਤੇ ਪਿਛੜੇ ਵਰਗਾਂ ਨੂੰ ਦੇਸ਼ ਦੀ ਵਿਕਾਸ ਯਾਤਰਾ ਤੋਂ ਪ੍ਰਭਾਵੀ ਢੰਗ ਨਾਲ ਜੋੜਿਆ ਜਾਵੇ।  

ਉਨ੍ਹਾਂ ਨੇ ਇਸ ਗੱਲ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਰਾਸ਼ਟਰਪਤੀ ਭਵਨ ਦਿਵਯਾਂਗਜਨਾਂ ਲਈ ਜਿਆਦਾ ਆਸਾਨ ਹੋ ਗਿਆ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣਗੀਆਂ ।

 

Tags: Droupadi Murmu , President of India , President , Indian President , Rashtrapati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD