Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐੱਸ.ਕੇ.ਅਗਰਵਾਲ ਦੇ ਲੇਖ ਸੰਗ੍ਰਹਿ 'ਜਦੋਂ ਜਾਗੋ ਉਦੋਂ ਸਵੇਰਾ' ਦੇ ਹਿੰਦੀ ਅਨੁਵਾਦ 'ਜਬ ਜਾਗੋ ਤਭੀ ਸਵੇਰਾ' ਤੇ ਵਿਚਾਰ ਚਰਚਾ ਆਯੋਜਿਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Jul 2025

Last updated on: Jul 26, 2025, 13:58 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਸਾਹਿਤਕ ਸੱਥ, ਐੱਸ.ਏ.ਐੱਸ.ਨਗਰ ਵੱਲੋਂ ਅੱਜ ਸ਼੍ਰੀ ਐੱਸ.ਕੇ.ਅਗਰਵਾਲ ਦੇ ਲੇਖ ਸੰਗ੍ਰਹਿ 'ਜਦੋਂ ਜਾਗੋ ਉਦੋਂ ਸਵੇਰਾ' ਦੇ ਹਿੰਦੀ ਅਨੁਵਾਦ 'ਜਬ ਜਾਗੋ ਤਭੀ ਸਵੇਰਾ' ਦਾ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। 

ਉਨ੍ਹਾਂ ਨੇ ਲੇਖ-ਸੰਗ੍ਰਹਿ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਲੇਖ-ਸੰਗ੍ਰਹਿ ਸਿਰਫ਼ ਸ਼ਬਦਾਂ ਦੀ ਗੂੰਜ ਨਹੀਂ ਸਗੋਂ ਸੋਚ ਦੀ ਚਮਕ ਅਤੇ ਅਨੁਭਵ ਦੀ ਗਹਿਰਾਈ ਹੈ। ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਨੂੰ ਲੋਕ ਅਰਪਣ ਉਪਰੰਤ ਮੁੱਖ ਮਹਿਮਾਨ ਡਾ. ਪਰਮਜੀਤ ਸਿੰਘ ਜਸਵਾਲ ਵੀ.ਸੀ, ਐੱਸ.ਆਰ.ਐੱਮ. ਯੂਨੀਵਰਸਿਟੀ, ਸੋਨੀਪਤ ਨੇ ਕਿਹਾ ਕਿ ਇਹ ਪੁਸਤਕ ਕੀਮਤੀ ਤਜ਼ਰਬਿਆਂ ਦੀ ਗਾਗਰ ਦੇ ਨਾਲ-ਨਾਲ ਸਮਕਾਲੀ ਭਖਦੇ ਮਸਲਿਆਂ ਦੀ ਦਾਸਤਾਨ ਹੈ।ਇਸ ਵਿਚਾਰ ਚਰਚਾ ਦੀ ਪ੍ਰਧਾਨਗੀ ਕਰਦੇ ਹੋਏ ਉੱਘੇ ਲੇਖਕ ਜੰਗ ਬਹਾਦਰ ਗੋਇਲ ਨੇ ਪੁਸਤਕ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਲੇਖ-ਸੰਗ੍ਰਹਿ ਐੱਸ.ਕੇ.ਅਗਰਵਾਲ ਦੇ ਤਜ਼ਰਬਿਆਂ, ਵਿਚਾਰਾਂ ਅਤੇ ਅਨੁਭੂਤੀਆਂ ਦੀ ਅਦਭੁਤ ਰਚਨਾ ਹੈ। 

ਵਿਸ਼ੇਸ਼ ਮਹਿਮਾਨ ਬ੍ਰਹਮ ਕੁਮਾਰੀ ਰਮਾ ਦੀਦੀ ਨੇ ਆਖਿਆ ਕਿ ਜੀਵਨ ਦਾ ਕੋਈ ਵੀ ਅਜਿਹਾ ਪਹਿਲੂ ਨਹੀਂ ਹੈ ਜੋ ਇਸ ਵਿਚ ਛੂਹਿਆ ਨਾ ਗਿਆ ਹੋਵੇ। ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਖਿਆ ਕਿ ਇਸ ਪੁਸਤਕ ਵਿਚ ਅਗਰਵਾਲ ਜੀ ਨੇ ਨਿਆਂ ਦੇ ਖੇਤਰ ਦੇ ਖੇਤਰ ਦੇ ਨਾਲ-ਨਾਲ ਸਾਹਿਤ ਦੇ ਖੇਤਰ ਵਿੱਚ ਵੀ ਸੱਚ ਦੇ ਨਾਲ ਨਿਆਂ ਕੀਤਾ ਹੈ। 

ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਹਥਲੀ ਪੁਸਤਕ ਸ਼੍ਰੀ ਐੱਸ.ਕੇ.ਅਗਰਵਾਲ ਦੀ ਸ਼ਖ਼ਸੀਅਤ ਵਾਂਗ ਹੀ ਸਾਦੀ, ਸਹਿਜ, ਸਰਲ ਅਤੇ ਖ਼ੂਬਸੂਰਤ ਹੈ। ਡਾ. ਮੁਕੇਸ਼ ਅਰੋੜਾ, ਸਾਬਕਾ ਸੈਨੇਟਰ ਅਤੇ ਸਿੰਡੀਕੇਟ ਮੈਂਬਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਆਖਿਆ ਕਿ ਇਸ ਪੁਸਤਕ ਦੀ ਖ਼ਾਸੀਅਤ ਹੈ ਕਿ ਇਹ ਸਮੱਸਿਆ ’ਤੇ ਉਂਗਲ ਧਰਨ ਦੇ ਨਾਲ-ਨਾਲ ਸਮਾਧਾਨ ਵੀ ਸੁਝਾਉਂਦੀ ਹੈ। 

ਲੇਖਕ ਸ਼੍ਰੀ ਐੱਸ.ਕੇ.ਅਗਰਵਾਲ ਨੇ ਆਪਣੇ ਵਿਲੱਖਣ ਅੰਦਾਜ਼ ਵਿਚ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਹਿਤ ਤੋਂ ਉੱਚੀ ਕੋਈ ਸ਼ੈਅ ਨਹੀਂ ਹੈ। ਇਸ ਲਈ ਸਾਡੇ ਕੋਲ ਕਿਤਾਬਾਂ ਨਾਲ ਜੁੜਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਇਸ ਸਮਾਗਮ ਵਿੱਚ  ਆਰ.ਟੀ.ਜਿੰਦਲ, ਕੇ.ਐੱਸ.ਗੁਰੂ, ਕੇ.ਕੇ.ਬਾਂਸਲ, ਹੀਰਾ ਲਾਲ ਬਾਂਸਲ, ਜਗਦੀਸ਼ ਮਿੱਤਲ, ਬੀ.ਆਰ.ਗਰਗ, ਡਾ. ਬਲਦੇਵ ਸਪਤਰਿਸ਼ੀ, ਭੀਮ ਸੇਨ ਬਾਂਸਲ, ਸਰੋਜ ਅਗਰਵਾਲ, ਨਿਕਿਤਾ ਅਗਰਵਾਲ, ਪਾਲ ਅਜਨਬੀ, ਜੇ ਐੱਸ.ਜੱਸੀ, ਕਮਲ ਵਰਿੰਦਰ ਕੌਰ, ਰੋਹਿਤ ਬਾਂਸਲ, ਰਘਬੀਰ ਸਿੰਘ, ਮਨਜੀਤ ਕੌਰ ਕੋਟੀਆ, ਗੁਰਸ਼ਰਨ ਕੌਰ, ਬੀ.ਕੇ.ਸੁਮਨ ਵੱਲੋਂ ਵੀ ਹਾਜ਼ਰੀ ਲਵਾਈ ਗਈ। 

ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਮਾਣ-ਸਨਮਾਨ ਕੀਤਾ ਗਿਆ ਅਤੇ ਸ਼੍ਰੀ ਸ਼ੈਲੇਸ਼ ਕੁਮਾਰ ਵੱਲੋਂ ਧੰਨਵਾਦ ਕੀਤਾ ਗਿਆ। ਸਮੁੱਚੇ ਸਮਾਗਮ ਦਾ ਸੁਚੱਜਾ ਮੰਚ ਸੰਚਾਲਨ ਸ਼੍ਰੀ ਭੁਪਿੰਦਰ ਮਲਿਕ ਵੱਲੋਂ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD