Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" : ਜ਼ਿਲ੍ਹੇ ਦੇ ਧਾਰਮਿਕ ਸਥਾਨਾਂ ’ਚ ਕੀਤਾ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ

Health, Civil Surgeon Mohali, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 25 Jul 2025

Last updated on: Jul 26, 2025, 14:01 IST

'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ।ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਜਿ਼ਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ

ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ  ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ l

ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿੱਚ ਉਤਸ਼ਾਹ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। 

ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD