Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ : ਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ 'ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ

Dr Sanjeev Kumar, Sanjeev Kumar, Punjab Admin, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 25 Jul 2025

Last updated on: Jul 26, 2025, 14:12 IST

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਬ ਡਵੀਜ਼ਨ ਪੱਧਰੀ ਨਾਟਕ ਮੁਕਾਬਲੇ ਕਰਵਾਏ ਗਏ।  ਐਸ.ਡੀ.ਐੱਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਾਟਕ ਮੁਕਾਬਲਿਆਂ ਵਿੱਚ ਜ਼ੋਨ ਪੱਧਰ ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੇ ਭਾਗ ਲਿਆ।

ਇਸ ਤਰ੍ਹਾਂ ਜ਼ੋਨ ਰੂਪਨਗਰ, ਸਲੋਰਾ ਅਤੇ ਮੀਆਂਪੁਰ ਦੇ ਕੁੱਲ ਨੌ ਸਕੂਲਾਂ ਨੇ ਨਾਟਕ ਖੇਡੇ। ਜਿਨ੍ਹਾਂ ਵਿੱਚੋਂ ਪੰਜ ਵਧੀਆ ਪੇਸ਼ਕਾਰੀ ਵਾਲੇ ਨਾਟਕਾਂ ਦੀ ਚੋਣ ਕੀਤੀ ਗਈ। ਇਹਨਾਂ ਮੁਕਾਬਲਿਆਂ ਵਿੱਚ 120 ਬੱਚਿਆਂ ਨੇ ਭਾਗ ਲਿਆ ਅਤੇ 300 ਬੱਚਿਆਂ ਨੇ ਮੁਕਾਬਲਿਆਂ ਦਾ ਆਨੰਦ ਮਾਣਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆ ਵਿੱਚ 'ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ' ਨੇ ਪਹਿਲਾ ਸਥਾਨ, ਸੀ. ਸੈ. ਸ. ਸ ਘਨੌਲੀ ਨੇ ਦੂਜਾ, ਸ. ਸੈ.ਸ. ਸ ਲੋਧੀ ਮਾਜਰਾ ਨੇ ਤੀਜਰਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਸੀ. ਸੈ. ਸ.ਸ ਫੂਲਪੁਰ ਗਰੇਵਾਲ ਅਤੇ ਸੀ. ਸੈ. ਸ. ਸ ਪੁਰਖਾਲੀ ਕਰਮਵਾਰ ਚੌਥੇ ਅਤੇ ਪੰਜਵੇਂ ਸਥਾਨ 'ਤੇ ਰਹੇ। 

ਚੁਣੇ ਗਏ ਪੰਜ ਸਕੂਲ ਅੱਗੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਭਾਗ ਲੈਣਗੇ। ਮੁਕਾਬਲੇ 'ਚ ਭਾਗ ਲੈਣ ਵਾਲੀ ਹਰੇਕ ਟੀਮ ਵਿੱਚੋਂ ਵਧੀਆ ਐਕਟਰ ਦੀ ਚੋਣ ਵੀ ਕੀਤੀ ਗਈ। ਇਸ ਤਰ੍ਹਾਂ ਚੁਣੇ ਗਏ ਵਧੀਆ ਐਕਟਰ ਕਮਲਨੂਰ ਕੌਰ,ਮੋਹੀਨੀ, ਸੁਖਮਨਜੋਤ ਸਿੰਘ, ਜਸਨੂਰ ਕੌਰ,ਗੁਰਵੀਰ ਕੌਰ, ਗੁਰਮੇਹਰ ਕੌਰ, ਨਵਦੀਪ ਕੌਰ, ਰਿਹਾਨ ਭੱਟੀ, ਜਸਪ੍ਰੀਤ ਸਿੰਘ, ਜਸਮੀਤ ਕੌਰ, ਜਸਮੀਰਾ,ਮੰਨਤਪ੍ਰੀਤ ਕੌਰ ਨੂੰ ਵੀ ਮੈਡਲਾਂ ਨਾਲ਼ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਲਈ ਪ੍ਰੇਰਿਤ ਕਰਦਿਆਂ ਕਿਹਾ ਕੇ 'ਨਸ਼ਾ' ਸ਼ਬਦ ਹੀ 'ਨ' ਅਤੇ 'ਸ਼ਾ' ਤੋਂ ਬਣਿਆ ਤੇ 'ਨ' ਨਾਂਹ, ਨਕਰਾਤਮਿਕਤਾ ਦਾ ਸੂਚਕ ਹੈ ਤੇ 'ਸ਼ਾ' ਹਨੇਰੇ ਨੂੰ ਦਰਸਾਉਂਦਾ ਹੈ। ਨਸ਼ੇ ਦਾ ਅਰਥ ਹੀ ਹਨੇਰਾ ਤੇ ਬਰਬਾਦੀ ਹੈ। ਇਸ ਨਸ਼ੇ ਦੇ 'ਸ਼ਾ' ਤੋਂ ਸ਼ਾਨ ਬਣੋ ਆਪਣੇ ਮਾਪਿਆਂ ਤੇ ਦੇਸ਼ ਦੀ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਰਟੀ ਸ਼੍ਰੀਮਤੀ ਅਮਨਦੀਪ ਕੌਰ ਅਤੇ ਚੀਫ਼ ਐਲ.ਏ.ਡੀ.ਸੀ ਰੂਪਨਗਰ ਸ. ਰਾਜਵੀਰ ਸਿੰਘ ਰਾਏ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਪੂਰੇ ਪ੍ਰੋਗਰਾਮ ਦਾ ਆਨੰਦ ਮਾਣਿਆ।

ਇਨ੍ਹਾਂ ਮੁਕਾਬਲਿਆਂ ਦੇ ਪ੍ਰਬੰਧ ਦੀ ਸਮੁੱਚੀ ਦੇਖ-ਰੇਖ ਡੀ. ਏ.ਵੀ. ਸਕੂਲ ਅਧਿਆਪਕ ਸ. ਇਕਬਾਲ ਸਿੰਘ ਦੁਆਰਾ ਕੀਤੀ ਗਈ। ਇਹਨਾਂ ਮੁਕਾਲਿਆਂ 'ਚ ਜੱਜਮੈਂਟ ਦੀ ਜ਼ਿੰਮੇਵਾਰੀ ਪ੍ਰੋ.ਜਤਿੰਦਰ ਕੁਮਾਰ, ਸ੍ਰੀ ਰਮਨ ਮਿੱਤਲ, ਸ੍ਰੀ ਗੁਰਚਰਨ ਸਿੰਘ, ਮਨਦੀਪ ਕੌਰ ਰਿੰਪੀ ਨੇ ਨਿਭਾਈ। ਸਟੇਜ਼ ਸੰਚਾਲਕ ਦੀ ਭੂਮਿਕਾ ਸੁਨੀਲ ਕੁਮਾਰ ਨੇ ਬਹੁਤ ਵਧੀਆ ਢੰਗ ਨਾਲ਼ ਸੰਭਾਲੀ। ਏਕਮਪ੍ਰੀਤ ਸਿੰਘ, ਕਰਨਦੀਪ ਸਿੰਘ ਅਤੇ ਅਭਿਨਵ ਦੁਬਾਰਾ ਸਾਰੇ ਪ੍ਰੋਗਰਾਮ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ। 

ਡੀ. ਏ. ਵੀ ਸਕੂਲ ਪ੍ਰਬੰਧਕ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ, ਸ੍ਰੀ ਯੋਗੇਸ਼ ਮੋਹਨ ਪੰਕਜ, ਸ੍ਰੀ ਰਵੀਇੰਦਰ ਸਿੰਘ ਵੱਲੋਂ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ 'ਚ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸ੍ਰੀ ਹਰਿ ਓਮ ਜੀ, ਮੈਡਮ ਅਮਨਦੀਪ ਕੌਰ, ਵਿਸ਼ਾਲ ਕੁਮਾਰ, ਨੀਰਜ ਕੁਮਾਰ, ਮੈਡਮ ਹਰਪ੍ਰੀਤ ਕੌਰ, ਸ੍ਰੀ ਕਾਂਤ,ਨਿਰਮਲ ਸਿੰਘ, ਹਰਜਿੰਦਰ ਸਿੰਘ ਨੇ ਡਿਊਟੀ ਬੜੀ ਤਨਦੇਹੀ ਨਾਲ਼ ਨਿਭਾਈ।

 

Tags: Dr Sanjeev Kumar , Sanjeev Kumar , Punjab Admin , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD