Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਵੱਲੋਂ ਫਾਈਰਿੰਗ ਮੁਕਾਬਲੇ ਦੌਰਾਨ 3 ਗੈਂਗਸਟਰ ਕਾਬੂ

ਗੈਂਗਸਟਰ ਵਲੋਂ ਅੰਮ੍ਰਿਤਸਰ ਵਿਖੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 25 Jul 2025

Last updated on: Jul 26, 2025, 16:47 IST

ਰੂਪਨਗਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਖੰਡਰ ਇਮਾਰਤ ਵਿੱਚ ਛਿਪੇ ਹੋਏ 3 ਗੈਂਗਸਟਰਾਂ ਨੂੰ ਫਾਈਰਿੰਗ ਮੁਕਾਬਲੇ ਦੌਰਾਨ ਕਾਬੂ ਕੀਤਾ, ਜਿਨ੍ਹਾਂ ਵੱਲੋਂ 4 ਜੁਲਾਈ, 2025 ਨੂੰ ਅੰਮ੍ਰਿਤਸਰ (ਰੂਰਲ) ਵਿਖੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਗੈਰ ਸਮਾਜੀ ਅਨਸਰਾਂ/ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਅਧੀਨ ਕਪਤਾਨ ਪੁਲਿਸ (ਡਿਟੈਕਟਿਵ) ਗੁਰਦੀਪ ਸਿੰਘ ਬਾਂਸਲ, ਉਪ ਕਪਤਾਨ ਪੁਲਿਸ (ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ) ਅਜੇ ਸਿੰਘ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ. ਰੂਪਨਗਰ ਇੰਸਪੈਕਟਰ ਮਨਫੂਲ ਸਿੰਘ ਅਤੇ ਮੁੱਖ ਅਫਸਰ ਥਾਣਾ ਨੂਰਪੁਰ ਬੇਦੀ ਇੰਸਪੈਕਟਰ ਸੁਨੀਲ ਕੁਮਾਰ ਦੀ ਟੀਮ ਨੇ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ।

ਉਨ੍ਹਾਂ ਦੱਸਿਆ ਕੀ ਜਦੋਂ ਇੰਚਾਰਜ ਸੀ.ਆਈ.ਏ. ਰੂਪਨਗਰ ਨੂੰ ਭਿੰਡਰ ਨਗਰ ਏਰੀਏ ਵਿੱਚ ਸਤਲੁਜ ਦਰਿਆ ਵਾਲੀ ਸਾਈਡ ਵੱਲ ਇਕ ਖੰਡਰ ਇਮਾਰਤ ਵਿਚ ਤਿੰਨ ਅਪਰਾਧ ਪਿਛੋਕੜ ਵਾਲੇ ਵਿਅਕਤੀ ਛੁਪੇ ਹੋਣ ਦੀ ਸੂਚਨਾ ਮਿਲੀ, ਜਿਸ ‘ਤੇ ਦੋਨਾਂ ਟੀਮਾਂ ਵਲੋਂ ਮਿਲ ਕੇ ਖੰਡਰ ਇਮਾਰਤ ਨੂੰ ਘੇਰਾ ਪਾਇਆ ਗਿਆ ਤਾਂ ਕਰੀਬ 01.30 ਵਜੇ ਦੇ ਬਿਲਡਿੰਗ ਦੇ ਅੰਦਰੋਂ ਇੱਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜੋ ਪੁਲੀਸ ਪਾਰਟੀ ਦੀ ਗੱਡੀ ਬਲੈਰੋ ਵਿੱਚ ਵੱਜੇ। ਪੁਲਿਸ ਪਾਰਟੀ ਵਲੋਂ ਜਵਾਬੀ ਕਾਰਵਾਈ ਦੌਰਾਨ ਫਾਈਰਿੰਗ ਕੀਤੀ ਗਈ ਅਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਦੌਰਾਨੇ ਮੁੱਠਭੇੜ ਕਾਬੂ ਕੀਤਾ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਨ੍ਹਾਂ ਕਾਬੂ ਕੀਤੇ ਗੈਂਗਸਟਰਾਂ ਦੇ ਨਾਮ ਗੁਰਵਿੰਦਰ ਸਿੰਘ ਉਰਫ਼ ਭੋਲਾ ਵਾਸੀ ਪਿੰਡ ਚੰਨਣਕੇ ਥਾਣਾ ਮਹਿਤਾ ਚੌਂਕ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਨਵਤੇਜ ਸਿੰਘ ਉਰਫ ਤੇਜੀ ਵਾਸੀ ਪਿੰਡ ਜੱਬੋਵਾਲ ਥਾਣਾ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਸਰਾਂ ਥਾਣਾ ਮੱਤੇਵਾਲ ਜ਼ਿਲ੍ਹਾ ਅੰਮ੍ਰਿਤਸਰ ਹਨ। ਉਨ੍ਹਾਂ ਦੱਸਿਆ ਕਿ ਹੋਈ ਫਾਈਰਿੰਗ ਦੌਰਾਨ ਗੁਰਵਿੰਦਰ ਸਿੰਘ ਉਰਫ਼ ਭੋਲਾ ਦੇ ਸੱਜੇ ਪੱਟ ਵਿੱਚ ਗੋਲੀ ਲੱਗੀ ਹੋਈ ਸੀ, ਜਿਸਨੂੰ ਇਲਾਜ ਲਈ ਐਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਭੇਜਿਆ ਗਿਆ ਸੀ, ਜੋ ਹੁਣ ਜੇਰੇ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਹੈ। 

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 93 ਮਿਤੀ 25.07.2025 ਅ/ਧ 109, 3(5) ਬੀਐਨਐਸ & 25-54-50 ਆਰਮਜ਼ ਐਕਟ ਥਾਣਾ ਨੂਰਪੁਰ ਬੇਦੀ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਵਿੰਦਰ ਸਿੰਘ ਪਾਸੋਂ ਇਕ 9 ਐਮਐਮ ਗਲੋਕ ਪਿਸਟਲ ਸਮੇਤ ਮੈਗਜ਼ੀਨ, 01 ਜਿੰਦਾ ਕਾਰਤੂਸ ਅਤੇ 03 ਖੋਲ ਬਰਾਮਦ ਕੀਤੇ ਗਏ। ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਹੁਣ ਤੱਕ ਦੋਸ਼ੀਆਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਪਤਾ ਲੱਗਾ ਕਿ ਦੋਸ਼ੀਆਂ ਨੇ 04 ਜੁਲਾਈ 2025 ਨੂੰ ਜੁਗਰਾਜ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਚੰਨਣਕੇ ਥਾਣਾ ਮਹਿਤਾ ਚੌਂਕ ਜਿਲ੍ਹਾ ਅੰਮ੍ਰਿਤਸਰ (ਰੂਰਲ) ਉਮਰ ਕਰੀਬ 28 ਸਾਲ ਦਾ ਵਕਤ ਕਰੀਬ 7.45 ਵਜੇ ਦੇ ਗੁਰੂਦੁਆਰਾ ਬਾਬਾ ਬੁੱਢਾ ਸਾਹਿਬ ਚੰਨਣਕੇ ਦੇ ਗੇਟ ਦੇ ਸਾਹਮਣੇ ਪਿੰਡ ਚੰਨਣਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। 

ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਵੱਖ-ਵੱਖ ਥਾਂਵਾ ਤੋਂ ਹੁੰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਛਿਪ ਗਏ ਸਨ ਅਤੇ ਪੁਲਿਸ ਵੱਲੋਂ ਇਨ੍ਹਾਂ ਨੂੰ ਫੜਨ ਲਈ ਨਿਰੰਤਰ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆ ਖਿਲਾਫ ਮੁਕੱਦਮਾ ਨੰਬਰ 76 ਮਿਤੀ 04.07.2025 ਅ/ਧ 103(1), 3(5), ਬੀਐਨਐਸ-2023, 25/54/59 ਆਰਮਜ਼ ਐਕਟ ਥਾਣਾ ਮਹਿਤਾ ਅੰਮ੍ਰਿਤਸਰ (ਰੂਰਲ) ਦਰਜ ਰਜਿਸਟਰ ਹੈ ਅਤੇ ਇਹ ਵਿਅਕਤੀ ਮੁਕੱਦਮੇ ਵਿਚ ਲੋੜੀਂਦੇ ਹਨ। 

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਨ੍ਹਾ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD