Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Kargil Vijay Diwas

Web Admin

Web Admin

5 Dariya News

ਚੰਡੀਗੜ੍ਹ , 26 Jul 2025

Last updated on: Jul 26, 2025, 18:21 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। 

ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। 

ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ। ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਸਕੱਤਰ ਜੀ. ਬਾਲਾਮੁਰਗਮ ਅਤੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਭੁਪਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kargil Vijay Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD