Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Jul 2025

Last updated on: Jul 28, 2025, 11:50 IST

ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। 

ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਪ੍ਰਫੁੱਲਤ ਕਰਨ।ਇਸ ਦੌਰਾਨ ਉਨ੍ਹਾਂ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਸਮੇਤ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਪ੍ਰੋਤਸਾਹਨਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਾਈਲੇਜ ਅਤੇ ਚਾਰਾ ਪ੍ਰੋਸੈਸਿੰਗ ਕੰਪਲੈਕਸ ਦਾ ਦੌਰਾ ਕਰਦਿਆਂ  ਖੇਤੀਬਾੜੀ ਮੰਤਰੀ ਨੇ ਫ਼ਸਲ ਦੀ ਕਟਾਈ, ਪ੍ਰੋਸੈਸਿੰਗ ਅਤੇ ਬੇਲਿੰਗ ਲਈ ਨਵੀਨਤਮ ਖੇਤੀਬਾੜੀ ਮਸ਼ੀਨਰੀ ਅਤੇ ਤਕਨਾਲੋਜੀਆਂ ਦਾ ਨਿਰੀਖਣ ਕੀਤਾ। ਅਲਫਾਲਫਾ (ਲੂਸਣ) ਦੀ ਕਾਸ਼ਤ ਅਤੇ ਹੇਅ-ਮੇਕਿੰਗ (ਫੂਸ ਬਣਾਉਣ) ਬਾਰੇ ਇੱਕ ਪਾਇਲਟ ਪ੍ਰੋਜੈਕਟ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦੌਰਾਨ ਡੇਅਰੀ ਫਾਰਮਾਂ, ਘੋੜੇ ਅਤੇ ਪਸ਼ੂ ਪਾਲਣ ਲਈ ਇਸਦੇ ਪੋਸ਼ਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਇਸਦੀ ਵਧਦੀ ਘਰੇਲੂ ਅਤੇ ਬਾਹਰੀ ਮੰਗ ‘ਤੇ ਚਾਨਣਾ ਪਾਇਆ ਗਿਆ। ਸ. ਖੁੱਡੀਆਂ ਨੂੰ ਅਧਿਕਾਰੀਆਂ ਨੇ ਭਵਿੱਖੀ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ ਹਰ ਮੌਸਮ ‘ਚ ਕਟਾਈ ਵਾਲੀ ਅਤੇ ਉੱਨਤ ਤਕਨਾਲੋਜੀ ਦੇ ਨਾਲ ਬਰਸਾਤੀ ਮੱਕੀ ਅਤੇ ਨੇਪੀਅਰ ਘਾਹ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਸੀ।ਕੈਬਨਿਟ ਮੰਤਰੀ ਨੇ ਪੰਜਾਬ ਐਗਰੋ ਦੇ ਆਧੁਨਿਕ ਅਤੇ ਟਿਕਾਊ ਖੇਤੀ ਹੱਲਾਂ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮੋਹਰੀ ਯਤਨਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਲਾਭ ਪਹੁੰਚਾਉਣ ਵਾਲੇ ਮੌਜੂਦਾ ਅਤੇ ਭਵਿੱਖੀ ਪ੍ਰੋਜੈਕਟਾਂ ਲਈ ਪੂਰਾ ਸਮਰਥਨ ਦੇਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਰਾਖੀ ਗੁਪਤਾ ਭੰਡਾਰੀ ਅਤੇ ਐਮਡੀ ਪੀਏਆਈਸੀ ਹਰਗੁਣਜੀਤ ਕੌਰ, ਪੀਏਆਈਸੀ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਖੇਤੀਬਾੜੀ-ਉਦਯੋਗ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD