Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਨਾਥ ਸਿੰਘ ਨੇ ਨਵੀਂ ਦਿੱਲੀ ਸਥਿਤ ਰਾਸ਼ਟਰੀ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ

ਕਾਰਗਿਲ ਵਿਜਯ ਦਿਵਸ : ਦੇਸ਼ 1999 ਵਿੱਚ ਭਾਰਤ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਲੇ ਸੈਨਿਕਾਂ ਦੇ ਅਦੁੱਤੀ ਸਾਹਸ ਅਤੇ ਬਲੀਦਾਨ ਨੂੰ ਸ਼ਰਧਾਂਜਲੀ ਅਰਪਿਤ ਕਰ ਰਿਹਾ ਹੈ

Rajnath Singh, Union Defence Minister, Defence Minister of India, BJP, Bharatiya Janata Party, Kargil Vijay Diwas, Indian Armed Forces, National War Memorial, NWM, Chief of Defence Staff, General Anil Chauhan, Chief of the Naval Staff, Admiral Dinesh K Tripathi, Chief of the Air Staff, Air Chief Marshal AP Singh, Defence Secretary, Rajesh Kumar Singh

Web Admin

Web Admin

5 Dariya News

ਨਵੀਂ ਦਿੱਲੀ , 26 Jul 2025

Last updated on: Jul 28, 2025, 12:06 IST

ਰਾਸ਼ਟਰ ਅੱਜ ਕਾਰਗਿਲ ਵਿਜਯ ਦਿਵਸ ਦੇ ਮੌਕੇ 'ਤੇ ਭਾਰਤੀ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕਰ ਰਿਹਾ ਹੈ, ਜਿਨ੍ਹਾਂ ਨੇ ਮਾਤ੍ਰਭੂਮੀ ਦੀ ਸੇਵਾ ਵਿੱਚ ਆਪਣਾ ਸਰਵਉੱਚ ਬਲੀਦਾਨ ਦਿੱਤਾ ਹੈ। ਇਹ ਦਿਨ ਸਾਲ 1999 ਵਿੱਚ ਭਾਰਤ ਦੀ ਇਤਿਹਾਸਕ ਜਿੱਤ ਦੀ ਯਾਦ ਵਿੱਚ ਹਰ ਵਰ੍ਹੇ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। 

ਇਸ ਮੌਕੇ 'ਤੇ, ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 26 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ (NWM) ਵਿਖੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਕਸ਼ਾ ਮੰਤਰੀ ਨੇ ਵਿਜਿਟਰ ਬੁੱਕ ਵਿੱਚ ਆਪਣੇ ਸੰਦੇਸ਼ ਵਿੱਚ, ਰਾਸ਼ਟਰ ਵੱਲੋਂ ਬਹਾਦਰਾਂ ਦਾ ਦਿਲੋਂ ਧੰਨਵਾਦ ਵਿਅਕਤ ਕੀਤਾ। 

ਉਨ੍ਹਾਂ ਕਿਹਾ ਕਿ ਕਾਰਗਿਲ ਦੀ ਜਿੱਤ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਬਹਾਦਰੀ ਦੀ ਇੱਕ ਵਿਲੱਖਣ ਉਦਾਹਰਣ ਬਣੀ ਰਹੇਗੀ। ਉਨ੍ਹਾਂ ਨੇ ਨੈਸ਼ਨਲ ਵਾਰ ਮੈਮੋਰੀਅਲ ਨੂੰ ਬਹਾਦਰਾਂ ਦੇ ਬਲੀਦਾਨ ਦਾ ਇੱਕ ਜੀਵਤ ਪ੍ਰਤੀਕ ਦੱਸਿਆ। ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਰਾਜਨਾਥ ਸਿੰਘ ਨੇ ਸਭ ਤੋਂ ਔਖੇ ਇਲਾਕਿਆਂ ਵਿੱਚ ਰਾਸ਼ਟਰ ਦੇ ਸਨਮਾਨ ਦੀ ਰੱਖਿਆ ਕਰਨ ਵਿੱਚ ਬਹਾਦਰਾਂ ਦੁਆਰਾ ਦਿਖਾਈ ਗਈ ਅਸਾਧਾਰਣ ਸਾਹਸ, ਧੀਰਜ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕੀਤਾ। 

ਉਨ੍ਹਾਂ ਨੇ ਕਿਹਾ ਕਿ ਕਾਰਗਿਲ ਯੁੱਧ ਦੌਰਾਨ ਉਨ੍ਹਾਂ ਦਾ ਸਰਵਉੱਚ ਬਲੀਦਾਨ ਸਾਡੇ ਹਥਿਆਰਬੰਦ ਬਲਾਂ ਦੇ ਅਟੁੱਟ ਸੰਕਲਪ ਦੀ ਇੱਕ ਸਦੀਵੀ ਯਾਦ ਦਿਵਾਉਂਦਾ ਹੈ। ਭਾਰਤ ਉਨ੍ਹਾਂ ਦੀ ਸੇਵਾ ਦਾ ਹਮੇਸ਼ਾ ਰਿਣੀ ਰਹੇਗਾ। ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਅਗਵਾਈ ਹੇਠ, ਮੇਰਾ ਯੁਵਾ ਭਾਰਤ ਨੇ ਦ੍ਰਾਸ ਵਿੱਚ 'ਕਾਰਗਿਲ ਵਿਜਯ ਦਿਵਸ ਪਦਯਾਤਰਾ' ਦਾ ਆਯੋਜਨ ਕੀਤਾ, ਜਿਸ ਦੀ ਅਗਵਾਈ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਤੇ ਕਿਰਤ ਅਤੇ ਰੋਜ਼ਗਾਰ ਮੰਤਰੀ, ਡਾ. ਮਨਸੁਖ ਮਾਂਡਵੀਯਾ ਅਤੇ ਰਕਸ਼ਾ ਰਾਜ ਮੰਤਰੀ, ਸ਼੍ਰੀ ਸੰਜੈ ਸੇਠ ਨੇ ਕੀਤੀ। 

ਪਦਯਾਤਰਾ ਵਿੱਚ 1,000 ਤੋਂ ਵੱਧ ਨੌਜਵਾਨਾਂ, ਸੇਵਾ ਕਰ ਰਹੇ ਅਤੇ ਸੇਵਾਮੁਕਤ ਹਥਿਆਰਬੰਦ ਬਲਾਂ ਦੇ ਜਵਾਨਾਂ, ਸ਼ਹੀਦ ਨਾਇਕਾਂ ਦੇ ਪਰਿਵਾਰਾਂ ਅਤੇ ਸਿਵਿਲ ਸੋਸਾਇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਇਹ ਪਦਯਾਤਰਾ ਦ੍ਰਾਸ ਦੇ ਹਿਮਾਬਾਸ ਪਬਲਿਕ ਹਾਈ ਸਕੂਲ ਤੋਂ ਸ਼ੁਰੂ ਹੋਈ ਅਤੇ 1.5 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ, ਗਵਰਨਮੈਂਟ ਹਾਇਰ ਸੈਕੰਡਰੀ ਸਕੂਲ, ਭੀਮਬੇਟ ਵਿਖੇ ਸਮਾਪਤ ਹੋਈ।

ਬਾਅਦ ਵਿੱਚ, ਦੋਨੋਂ ਮੰਤਰੀ, 100 ਯੂਥ ਵਲੰਟੀਅਰਸ, ਦੇ ਨਾਲ ਕਾਰਗਿਲ ਵਾਰ ਮੈਮੋਰੀਅਲ ਲਈ ਰਵਾਨਾ ਹੋਏ। ਰਕਸ਼ਾ ਰਾਜ ਮੰਤਰੀ ਨੇ 1999 ਵਿੱਚ ਸਰਵਉੱਚ ਬਲੀਦਾਨ ਦੇਣ ਵਾਲੇ ਸੈਨਿਕਾਂ ਨੂੰ ਪੁਸ਼ਪਾਂਜਲੀ ਦੇ ਕੇ ਸ਼ਰਧਾਂਜਲੀ ਭੇਟ ਕੀਤੀ। ਐਕਸ 'ਤੇ ਇੱਕ ਪੋਸਟ ਵਿੱਚ, ਰਕਸ਼ਾ ਰਾਜ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬਹਾਦਰ ਸੈਨਿਕਾਂ ਦੀ ਬਹਾਦਰੀ ਅਤੇ ਬਲੀਦਾਨ ਦੀਆਂ ਕਹਾਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਬਣੀਆਂ ਰਹਿਣਗੀਆਂ। 

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਬਹਾਦਰਾਂ ਦਾ ਬਲੀਦਾਨ ਹਰ ਭਾਰਤੀ ਦੇ ਦਿਲ ਵਿੱਚ ਦੇਸ਼ ਭਗਤੀ ਦੇ ਦੀਵੇ ਨੂੰ ਹਮੇਸ਼ਾ ਜਗਾਉਂਦਾ ਰਹੇਗਾ। ਚੀਫ਼ ਆਫ਼ ਆਰਮੀ ਸਟਾਫ ਜਨਰਲ ਉਪੇਂਦਰ ਦ੍ਵਿਵੇਦੀ ਨੇ ਕਾਰਗਿਲ ਵਾਰ ਮੈਮੋਰੀਅਲ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ।

ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਏਅਰ ਫੋਰਸ ਮੁਖੀ ਏਅਰ ਚੀਫ਼ ਮਾਰਸ਼ਲ ਏਪੀ ਸਿੰਘ, ਵਾਈਸ ਚੀਫ ਆਫ਼ ਆਰਮੀ ਸਟਾਫ ਲੈਫਟੀਨੈਂਟ ਜਨਰਲ ਐੱਨਐੱਸ ਰਾਜਾ ਸੁਬ੍ਰਾਮਣਿ ਅਤੇ ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਨੇ ਵੀ ਨਵੀਂ ਦਿੱਲੀ ਸਥਿਤ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਚੀਫ਼ ਆਫ਼ ਡਿਫੈਂਸ ਸਟਾਫ਼ ਨੇ ਹਥਿਆਰਬੰਦ ਬਲਾਂ ਦੇ ਸਾਰੇ ਰੈਂਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਕਾਰਗਿਲ ਵਿਜਯ ਦਿਵਸ ਹਰ ਭਾਰਤੀ ਨੂੰ ਸਾਡੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਅਦੁੱਤੀ ਬਹਾਦਰੀ, ਦ੍ਰਿੜ੍ਹਤਾ ਅਤੇ ਦੇਸ਼ ਭਗਤੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਖੇਤਰੀ ਅਖੰਡਤਾ ਦੀ ਰੱਖਿਆ ਲਈ ਨਿਡਰਤਾ ਨਾਲ ਲੜਾਈ ਲੜੀ ਅਤੇ ਇਹ ਪਾਕਿਸਤਾਨ ਦੇ ਧੋਖੇ ਦੇ ਕੌੜੇ ਸੱਚ ਨੂੰ ਵੀ ਸਾਡੇ ਸਾਹਮਣੇ ਰੱਖਦਾ ਹੈ। 

ਚੀਫ਼ ਆਫ਼ ਡਿਫੈਂਸ ਸਟਾਫ਼ ਨੇ ਕਿਹਾ ਕਿ ਸਾਡੇ ਵਿਰੋਧੀ ਹਮੇਸ਼ਾ ਦੇਸ਼ ਦੇ ਧੀਰਜ ਦੀ ਪ੍ਰੀਖਿਆ ਲੈਂਦੇ ਰਹਿਣਗੇ, ਪਰ ਕਾਰਗਿਲ ਦੀ ਵਿਰਾਸਤ ਸਾਨੂੰ ਯਾਦ ਦਿਵਾਉਂਦੀ ਹੈ ਕਿ ਏਕਤਾ, ਤਿਆਰੀ ਅਤੇ ਅਟੁੱਟ ਸਾਹਸ ਹਮੇਸ਼ਾ ਦੁਸ਼ਮਣ ਦੇ ਧੋਖੇ ਅਤੇ ਹਮਲੇ ‘ਤੇ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਇਹ ਇੱਕ ਵਾਰ ਫਿਰ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਸਿੱਧ ਹੋ ਚੁੱਕਾ ਹੈ।

ਰੱਖਿਆ ਵਿਭਾਗ ਦੇ ਮੁਖੀ ਨੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਰੱਖੀ ਗਈ ਵਿਜ਼ਿਟਰਸ ਬੁੱਕ ਵਿੱਚ ਆਪਣੇ ਸੰਦੇਸ਼ ਵਿੱਚ ਸ਼ਹੀਦ ਨਾਇਕਾਂ ਦੀ ਅਦੁੱਤੀ ਸਾਹਸ ਅਤੇ ਬਹਾਦਰੀ ਨੂੰ ਨਮਨ ਕੀਤਾ। ਉਨ੍ਹਾਂ ਨੇ ਰਾਸ਼ਟਰ ਦੇ ਪ੍ਰਤੀ ਸਮਰਪਣ, ਸੰਕਲਪ ਅਤੇ ਸਥਾਈ ਪ੍ਰਤੀਬੱਧਤਾ ਲਈ ਸੇਵਾ ਕਰ ਰਹੇ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀ ਵੀ ਸ਼ਲਾਘਾ ਕੀਤੀ।

ਜਲ ਸੈਨਾ ਮੁਖੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸੈਨਿਕਾਂ ਦੁਆਰਾ ਛੱਡੀ ਗਈ ਵਿਰਾਸਤ 'ਖੁਦ ਆਪ ਤੋਂ ਪਹਿਲਾਂ ਸੇਵਾ' ਦੀ ਭਾਵਨਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਬਹਾਦਰਾਂ ਦਾ ਬਲੀਦਾਨ ਨਾ ਸਿਰਫ਼ ਸਾਡੇ ਦੇਸ਼ ਦੇ ਭਵਿੱਖ ਦੇ ਨਾਗਰਿਕਾਂ ਲਈ, ਸਗੋਂ ਉਨ੍ਹਾਂ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ, ਜੋ 'ਡਿਊਟੀ-ਸਨਮਾਨ-ਹਿੰਮਤ' ਦੇ ਨਾਲ ਰੱਖਿਆ ਬਲਾਂ ਵਿੱਚ ਸੇਵਾ ਕਰਨਾ ਚੁਣਦੇ ਹਨ।

ਸੈਨਾ ਮੁਖੀ ਨੇ ਕਾਰਗਿਲ ਵਿਜਯ ਦਿਵਸ ਨੂੰ ਭਾਰਤੀ ਸੈਨਾ ਦੇ ਅਦੁੱਤੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਸਵੈ-ਮਾਣ ਦੀ ਰੱਖਿਆ ਲਈ ਭਾਰਤੀ ਸੈਨਾ ਦੀ ਵਚਨਬੱਧਤਾ ਨੂੰ ਦੁਹਰਾਇਆ। ਹਵਾਈ ਸੈਨਾ ਪ੍ਰਮੁੱਖ ਨੇ ਨੈਸ਼ਨਲ ਵਾਰ ਮੈਮੋਰੀਅਲ ਨੂੰ ਰਾਸ਼ਟਰੀ ਯਾਦਗਾਰ ਅਤੇ ਸ਼ੁਕਰਗੁਜ਼ਾਰ (ਧੰਨਵਾਦ) ਦਾ ਇੱਕ ਪਵਿੱਤਰ ਪ੍ਰਤੀਕ ਦੱਸਿਆ, ਜੋ ਕਿ ਸ਼ਹੀਦ ਨਾਇਕਾਂ ਦੀ ਵਿਰਾਸਤ ਨੂੰ ਅਮਰ ਬਣਾਉਂਦਾ ਹੈ, ਜਿਨ੍ਹਾਂ ਦੀ ਬਹਾਦਰੀ ਭਾਰਤੀ ਹਥਿਆਰਬੰਦ ਬਲਾਂ ਦੇ ਸਾਰੇ ਰੈਂਕਾਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। 

ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਦੀ ਰੱਖਿਆ ਕਰਨ ਅਤੇ ਬਹਾਦਰਾਂ ਦੁਆਰਾ ਪ੍ਰਦਰਸ਼ਿਤ ਬਹਾਦਰੀ, ਸਨਮਾਨ ਅਤੇ ਕਰਤੱਵ ਦੀਆਂ ਗੌਰਵਸ਼ਾਲੀ ਪਰੰਪਰਾਵਾਂ ਨੂੰ ਟਿਕਾਊ ਬਣਾਏ ਰੱਖਣ ਲਈ ਪ੍ਰਤੀਬੱਧ ਹੈ। ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਰੱਖਿਆ ਸਕੱਤਰ ਨੇ ਕਿਹਾ ਕਿ ਕਾਰਗਿਲ ਵਿਜਯ ਦਿਵਸ ਰਾਸ਼ਟਰ ਨੂੰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਬਹਾਦਰੀ ਅਤੇ ਬਲੀਦਾਨ ਦੀ ਯਾਦ ਦਿਲਾਉਂਦਾ ਹੈ। 

ਉਨ੍ਹਾਂ ਕਿਹਾ ਕਿ ਨੈਸ਼ਨਲ ਵਾਰ ਮੈਮੋਰੀਅਲ ਦੇ ਜ਼ਰੀਏ ਸ਼ਹੀਦ ਨਾਇਕਾਂ ਦਾ ਅਦੁੱਤੀ ਸਾਹਸ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ। ਉਪ-ਸੈਨਾ ਪ੍ਰਮੁੱਖ ਨੇ ਕਿਹਾ ਕਿ ਦੇਸ ਦੇ ਬਹਾਦੁਰਾਂ ਦੀ ਨਿਰਸੁਆਰਥ ਸੇਵਾ ਹਮੇਸ਼ਾ ਰਾਸ਼ਟਰ ਦੀਆਂ ਯਾਦਾਂ ਵਿੱਚ ਉਕੇਰੀ ਰਹੇਗੀ ਅਤੇ ਭਵਿੱਖ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਹਥਿਆਰਬੰਦ ਬਲਾਂ ਦੀਆਂ ਸਰਵਉੱਚ ਪਰੰਪਰਾਵਾਂ ਨੂੰ ਬਣਾਏ ਰੱਖਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਸੇ ਬਹਾਦਰੀ ਅਤੇ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰਤੀਬੱਧ ਹਨ।

 

Tags: Rajnath Singh , Union Defence Minister , Defence Minister of India , BJP , Bharatiya Janata Party , Kargil Vijay Diwas , Indian Armed Forces , National War Memorial , NWM , Chief of Defence Staff , General Anil Chauhan , Chief of the Naval Staff , Admiral Dinesh K Tripathi , Chief of the Air Staff , Air Chief Marshal AP Singh , Defence Secretary , Rajesh Kumar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD