Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਭਗਵੰਤ ਸਿੰਘ ਮਾਨ ਦੇ ਖੇਤਾਂ ਦੇ ਦੌਰੇ ਨੂੰ ਇਤਿਹਾਸਕ ਕਦਮ ਦੱਸਦਿਆਂ ਸ਼ੁਕਰਗੁਜ਼ਾਰ ਹੋਏ ਪਿੰਡ ਵਾਸੀ

ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਅਪਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Tarunpreet Singh Sond, Ludhiana

Web Admin

Web Admin

5 Dariya News

ਲਿਬੜਾ/ਸਮਰਾਲਾ (ਲੁਧਿਆਣਾ) , 27 Jul 2025

Last updated on: Jul 28, 2025, 13:44 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਦੋਂ ਇਸ ਇਲਾਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਇਸ ਇਤਿਹਾਸਕ ਪਲ ਨੂੰ ਦੇਖਿਆ ਹੈ ਜਦੋਂ ਸੂਬੇ ਦਾ ਮੁਖੀ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਉਨ੍ਹਾਂ ਕੋਲ ਖੁਦ ਚੱਲ ਕੇ ਆਏ ਹਨ।

ਕਿਸਾਨਾਂ ਵਿੱਚ ਬਲਵਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ, ਨਾਇਬ ਸਿੰਘ ਪੁੱਤਰ ਦਰਸ਼ਨ ਸਿੰਘ, ਅਵਤਾਰ ਸਿੰਘ ਓਟਾਲਾ ਪੁੱਤਰ ਸੰਪੂਰਨ ਸਿੰਘ, ਮੇਹਰ ਸਿੰਘ ਪੁੱਤਰ ਇੰਦਰ ਸਿੰਘ, ਗਗਨਦੀਪ ਸਿੰਘ ਮਾਨ (ਸਰਪੰਚ) ਪੁੱਤਰ ਬਲਵੀਰ ਸਿੰਘ ਮਾਨ, ਬਲਵੀਰ ਸਿੰਘ ਪੁੱਤਰ ਕਾਕਾ ਸਿੰਘ, ਤਾਰਾ ਸਿੰਘ, ਸੈਣ ਸਿੰਘ, ਮੇਜਰ ਸਿੰਘ, ਸ.  ਸਰਵਣ ਸਿੰਘ ਪੁੱਤਰ ਸਾਧੂ ਸਿੰਘ, ਸਤਨਾਮ ਸਿੰਘ ਪੁੱਤਰ ਹਰਦਿਆਲ ਸਿੰਘ, ਜਸਦੀਪ ਸਿੰਘ, ਯਾਦਵਿੰਦਰ ਸਿੰਘ ਬਿੱਟੂ, ਅਵਤਾਰ ਸਿੰਘ ਲਿਬੜਾ, ਮਨਜੋਤ ਸਿੰਘ ਲਿਬੜਾ, ਡਾ: ਗਿਆਨ ਸਿੰਘ ਲਿਬੜਾ, ਕਿਰਨਦੀਪ ਸਿੰਘ ਲਿਬੜਾ, ਅਕਬਰ ਖਾਨ, ਨੋਨੀ ਲਿਬੜਾ, ਲਖਵੀਰ ਸਿੰਘ ਲਿਬੜਾ, ਹਰਪ੍ਰੀਤ ਸਿੰਘ ਲਿਬੜਾ, ਲਖਵੀਰ ਸਿੰਘ ਲਿਬੜਾ, ਹਰਪ੍ਰੀਤ ਸਿੰਘ ਲਿਬੜਾ, ਪਵਿੰਦਰ ਸਿੰਘ ਲਿਬੜਾ, ਹਰਪਾਲ ਸਿੰਘ ਬਾਹੋਮਾਜਰਾ, ਕੁਲਦੀਪ ਸਿੰਘ ਗੋਹ, ਜਤਿੰਦਰ ਸਿੰਘ ਗੋਹ, ਲਖਵੀਰ ਸਿੰਘ  ਗੋਹ, ਮਨਸਾ ਸਿੰਘ ਅਤੇ ਮਲਕੀਤ ਸਿੰਘ ਮੀਤਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਕੋਲ ਆਇਆ ਹੈ, ਉਨ੍ਹਾਂ ਦੇ ਖੇਤਾਂ ਵਿੱਚ ਮੰਜੇ 'ਤੇ ਬੈਠਾ ਅਤੇ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਨੇ ਮੁੱਖ ਮੰਤਰੀ ਦਾ ਖੇਤਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਪਿੰਡਾਂ ਵਿੱਚ ਅਜਿਹਾ ਅਲੋਕਾਰੀ ਵਰਤਾਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਨਹਿਰੀ ਪਾਣੀ ਨਾਲ ਝੋਨੇ ਦੀ ਖੇਤੀ ਹੋਈ ਹੈ ਅਤੇ ਬਿਜਲੀ ਦੀ ਨਿਯਮਤ ਸਪਲਾਈ ਨਾਲ ਇਹ ਯਕੀਨੀ ਬਣਾਇਆ ਹੈ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ।

ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਣੀ ਕੱਢਣ ਲਈ ਵਰਤੇ ਜਾਂਦੇ ਆਪਣੇ ਜਨਰੇਟਰ ਪਹਿਲਾਂ ਹੀ ਵੇਚ ਦਿੱਤੇ ਹਨ ਕਿਉਂਕਿ ਨਹਿਰੀ ਪਾਣੀ ਦੀ ਸਪਲਾਈ ਕਾਰਨ ਉਨ੍ਹਾਂ ਦੀ ਹੁਣ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਨੇ ਵੀ ਅਜਿਹਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਕੇ ਇਤਿਹਾਸ ਰਚਿਆ ਹੈ। 

ਉਨ੍ਹਾਂ ਨੇ ਨਸ਼ਿਆਂ ਦੀ ਮਹਾਂਮਾਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਰਸੂਖਵਾਨ ਆਗੂਆਂ ਨੂੰ ਸਲਾਖਾਂ ਪਿੱਛੇ ਪਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨਾਂ ਨਿਯਮਤ ਤੌਰ 'ਤੇ ਦਿੱਤੀਆਂ ਜਾ ਰਹੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।  

ਉਨ੍ਹਾਂ ਨੇ ਮੁੱਖ ਮੰਤਰੀ ਦੀ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਯਕੀਨੀ ਬਣਾਉਣ ਲਈ ਵੀ ਸ਼ਲਾਘਾ ਕੀਤੀ ਤਾਂ ਜੋ ਉਹ ਆਪਣੇ ਚੁਣੇ ਹੋਏ ਆਗੂਆਂ ਦੀ ਕਾਰਗੁਜ਼ਾਰੀ ਨੂੰ ਸਦਨ ਵਿੱਚ ਦੇਖ ਸਕਣ। ਪਿੰਡ ਵਾਸੀਆਂ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ, ਜਿਸ ਨੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਅਤੇ ਉਨ੍ਹਾਂ ਨੂੰ ਮੁਫ਼ਤ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਬੁਰਜੀ 4500 ਖੱਬਾ ਪਾਇਲ ਤੋਂ ਪਿੰਡ ਬੌਂਦਲੀ ਦੇ ਬਲਵਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਦੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦਾ ਉਦਘਾਟਨ ਕੀਤਾ। ਬੌਦਲੀ, ਬੋਂਦਲ ਅਤੇ ਦਿਆਲਪੁਰ ਪਿੰਡਾਂ ਵਿੱਚ 300 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਸਪਲਾਈ ਕਰਨ ਲਈ ਇਸ ਮੋਘੇ ਤੋਂ 80 ਲੱਖ ਰੁਪਏ ਦੀ ਲਾਗਤ ਨਾਲ 2.5 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। 

ਇਸ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਪਰ ਖੇਤਾਂ ਵਿੱਚ ਝੋਨੇ ਦੀ ਕਾਸ਼ਤ ਹੋਣ ਕਾਰਨ, ਝੋਨੇ ਦੀ ਕਟਾਈ ਤੋਂ ਬਾਅਦ ਪਾਈਪਲਾਈਨ ਵਿਛਾਈ ਜਾਵੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Tarunpreet Singh Sond , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD