Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਗਿੱਲੇ ਤੇ ਸੁੱਕੇ ਕੂੜੇ ਦੇ ਹੋਰ ਬਿਹਤਰ ਪ੍ਰਬੰਧਨ ਲਈ ਕੀਤਾ ਜਾਵੇ ਕੰਮ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr Preeti Yadav, DC Patiala, Deputy Commissioner Patiala, Patiala, Paramvir Singh

Web Admin

Web Admin

5 Dariya News

ਪਟਿਆਲਾ , 27 Jul 2025

Last updated on: Jul 28, 2025, 15:05 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਗਿੱਲੇ ਤੇ ਸੁੱਕੇ ਕੂੜੇ ਦੇ ਬਿਹਤਰ ਪ੍ਰਬੰਧਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਤੇ ਪੀਡੀਏ ਦੇ ਮੁੱਖ ਪ੍ਰਸ਼ਾਸਨ ਮਨੀਸ਼ਾ ਰਾਣਾ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਥਾਪਰ ਯੂਨੀਵਰਸਿਟੀ ਵੱਲੋਂ ਕੂੜਾ ਪ੍ਰਬੰਧਨ ਲਈ ਵਰਤੀ ਜਾਂਦੀ ਤਕਨੀਕ ਸਬੰਧੀ ਥਾਪਰ ਦੇ ਪ੍ਰੋਫੈਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਇਸ ਤਕਨੀਕ ਦੀ ਵਰਤੋਂ ਪਟਿਆਲਾ ਸ਼ਹਿਰ ਵਿੱਚ ਕਰਨ ’ਤੇ ਅਧਿਕਾਰੀਆਂ ਨਾਲ ਚਰਚਾ ਕੀਤੀ। ਉਹਨਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ 100 ਫ਼ੀਸਦੀ ਕੂੜਾ ਪ੍ਰਬੰਧਨ ਕਰਨ ਲਈ ਪਟਿਆਲਾ ਦੇ ਦੋ ਵਾਰਡਾਂ ’ਚ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ ’ਚ ਸਾਰੀ ਵਾਰਡਾਂ ਤੇ ਪੀਡੀਏ ਅਧੀਨ ਪੈਂਦੇ ਖੇਤਰਾਂ ’ਚ ਵੀ ਚਲਾਇਆ ਜਾਵੇਗਾ। 

ਇਸ ਮੌਕੇ ਉਹਨਾਂ ਛੱਪੜਾਂ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰੀਚਾਰਜਿੰਗ ਵੈਲ ਸਮੇਤ ਡਰਿਪ ਇਰੀਗੇਸ਼ਨ ਵਰਗੀਆਂ ਤਕਨੀਕਾਂ ਉੱਤੇ ਵੀ ਕੰਮ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਵਰਤੋਂ ਡਰਿਪ ਇਰੀਗੇਸ਼ਨ ਲਈ ਕੀਤੀ ਜਾ ਸਕਦੀ ਹੈ ਪਰ ਇਸ ਲਈ ਜਰੂਰੀ ਹੈ ਕਿ ਛੱਪੜਾਂ ਦੇ ਪਾਣੀ ਨੂੰ ਸਾਫ ਕੀਤਾ ਜਾਵੇ ਇਸ ਲਈ ਥਾਪਰ ਮਾਡਲ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਮੀਟਿੰਗ ਵਿੱਚ ਏਡੀਸੀ ਈਸ਼ਾ ਸਿੰਗਲ, ਨਵਰੀਤ ਕੌਰ ਸੇਖੋ, ਐਸਡੀਐਮ ਹਰਜੋਤ ਕੌਰ ਸਮੇਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr Preeti Yadav , DC Patiala , Deputy Commissioner Patiala , Patiala , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD